Follow us

11/09/2024 12:06 am

Search
Close this search box.
Home » News In Punjabi » ਚੰਡੀਗੜ੍ਹ » ਸੀਜ਼ਨ ਦੌਰਾਨ ਕਿਸੇ ਕਿਸਮ ਦੀ ਸਮੱਸਿਆਵਾਂ ਨਹੀਂ ਆਉਣ ਦਿੱਤੀ ਜਾਵੇਗੀ: ਬਰਸਟ

ਸੀਜ਼ਨ ਦੌਰਾਨ ਕਿਸੇ ਕਿਸਮ ਦੀ ਸਮੱਸਿਆਵਾਂ ਨਹੀਂ ਆਉਣ ਦਿੱਤੀ ਜਾਵੇਗੀ: ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ, ਮੌਕੇ ਤੇ ਕੀਤਾ ਸਮੱਸਿਆਵਾਂ ਦਾ ਨਿਪਟਾਰਾ

ਅਧਿਕਾਰੀਆਂ ਨੂੰ ਮਾਰਕਿਟ ਫੀਸ ਵਿੱਚ ਵਾਧਾ ਕਰਨ ਲਈ ਕੀਤਾ ਉਤਸਾਹਿਤ

ਐਸ.ਏ.ਐਸ. ਨਗਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਮੰਡੀਆਂ ਦੇ ਵਿਕਾਸ, ਸੀਜ਼ਨਲ ਪ੍ਰਬੰਧਾਂ ਅਤੇ ਫੀਲਡ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ।

ਇਸ ਮੌਕੇ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਸੀਜ਼ਨ ਦੌਰਾਨ ਫੀਲਡ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸਮੱਸਿਆਵਾਂ ਅਤੇ ਮੰਗਾਂ ਬਾਰੇ ਵੀ ਚੇਅਰਮੈਨ ਮੰਡੀ ਬੋਰਡ ਨੂੰ ਜਾਣੂ ਕਰਵਾਇਆ। ਜਿਨ੍ਹਾਂ ਦਾ ਚੇਅਰਮੈਨ ਜੀ ਵੱਲੋਂ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆਂ ਨਹੀਂ ਆਉਣ ਦਿੱਤੀ ਜਾਵੇਗੀ।

ਮੀਟਿੰਗ ਦੌਰਾਨ ਸ. ਬਰਸਟ ਨੇ ਕਿਹਾ ਕਿ ਮੰਡੀ ਬੋਰਡ ਕਿਸਾਨਾਂ, ਆੜਤੀਆਂ ਸਹਿਤ ਸਭ ਦੇ ਹਿੱਤ ਨੂੰ ਪਹਿਲ ਦਿੰਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਮੰਡੀਆਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਦੀਆਂ ਕਿਹਾ ਕਿ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਾਰੀਆਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਇਸ ਲਈ ਮੰਡੀਆਂ ਵਿੱਚ ਸਾਰੇ ਕਾਰਜਾਂ ਨੂੰ ਪੂਰੀ ਪਾਰਦ੍ਰਸ਼ਿਤਾ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਮਾਰਕਿਟ ਫੀਸ ਵਿੱਚ ਵਾਧਾ ਹੋ ਸਕੇ।

ਉਨ੍ਹਾਂ ਦੱਸਿਆ ਕਿ ਜਲਦ ਹੀ ਮੰਡੀਆਂ ਦੇ ਐਂਟਰੀ ਅਤੇ ਐਗਜ਼ਿਟ ਗੇਟਾਂ ਤੇ ਇਲੈਕਟ੍ਰੋਨਿਕ ਕੰਡੇ, ਬੂਮ ਬੈਰੀਅਰ ਅਤੇ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਜਾਉਂਗੇ। ਇਸਦੇ ਨਾਲ ਹੀ ਪੰਜਾਬ ਦੀਆਂ ਮੰਡੀਆਂ ਵਿੱਚ ਏ.ਟੀ.ਐਮ. ਅਤੇ ਵਿਗਿਆਪਨਾਂ ਲਈ ਯੂਨੀਪਲ ਲਗਾਉਣੇ, ਮੰਡੀਆਂ ਦੇ ਕਵਰ ਸ਼ੈੱਡਾਂ ਨੂੰ ਆਫ ਸੀਜ਼ਨ ਦੌਰਾਨ ਬਹੁਤ ਹੀ ਘੱਟ ਰੇਟ ਤੇ ਵਿਆਹ ਆਦਿ ਪ੍ਰੋਗਰਾਮਾਂ ਲਈ ਕਿਰਾਏ ਤੇ ਦਿੱਤਾ ਜਾਂਦਾ ਹੈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਸ਼ੈੱਡਾਂ ਹੇਠ ਬਚਿੱਆਂ ਨੂੰ ਵੱਖ-ਵੱਖ ਖੇਡਾਂ ਦੀ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ ।

ਇਸ ਮੌਕੇ ਗੀਤਿਕਾ ਸਿੰਘ, ਸੰਯੁਕਤ ਸਕੱਤਰ ਪੰਜਾਬ ਮੰਡੀ ਬੋਰਡ ਸਮੇਤ ਯੂਨੀਅਨ ਦੇ ਮੈਂਬਰ ਪਰਮਜੀਤ ਸਿੰਘ, ਪਰਮਿੰਦਰ ਸਿੰਘ ਦਾਤਾ, ਲਵਪ੍ਰੀਤ ਸਿੰਘ, ਸੁਖਬੀਰ ਸਿੰਘ ਗਰੇਵਾਲ, ਵਰਿੰਦਰ ਸਿੰਘ, ਰੋਹਿਨ ਸਿੰਗਲਾ ਅਤੇ ਤੇਜਿੰਦਰ ਸਿੰਘ ਭੰਗੂ ਮੌਜੂਦ ਰਹੇ.

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal