ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ, ਨਿੱਜੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ।
ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉਕਤ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ
![dawnpunjab](https://secure.gravatar.com/avatar/59373ba9194922e40f16dafdc5d98805?s=96&r=g&d=https://dawnpunjab.com/wp-content/plugins/userswp/assets/images/no_profile.png)