ਚੰਡੀਗੜ੍ਹ :
ਹੁਣ ਮੁਲਾਜ਼ਮਾਂ ਨੂੰ ਵਿਆਹ ਲਈ ਲੈਣੀ ਪਵੇਗੀ ਸਰਕਾਰ ਤੋਂ ਮਨਜ਼ੂਰੀ! ਅਸਾਮ ਸਰਕਾਰ ਨੇ ਆਪਣੇ ਕਰਮਚਾਰੀਆਂ ਦੇ ਜੀਵਨ ਸਾਥੀ (ਪਤੀ-ਪਤਨੀ) ਦੇ ਜ਼ਿੰਦਾ ਹੁੰਦੇ ਹੋਏ ਕਿਸੇ ਹੋਰ ਨਾਲ ਵਿਆਹ ਕਰਨ ਉਤੇ ਰੋਕ ਲਗਾ ਦਿੱਤੀ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਵਿਆਹ ਕਰਦੇ ਹਨ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਰਸੋਨਲ ਵਿਭਾਗ ਨੇ ਇੱਕ “ਆਫਿਸ ਮੈਮੋਰੰਡਮ” (OM) ਜਾਰੀ ਕੀਤਾ, ਜਿਸ ਵਿਚ ਕਰਮਚਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਜੇਕਰ ਉਹਨਾਂ ਦਾ ਜੀਵਨ ਸਾਥੀ ਜ਼ਿੰਦਾ ਹੈ ਤਾਂ ਕਿਸੇ ਹੋਰ ਨਾਲ ਵਿਆਹ ਕਰਨ ਤੋਂ ਪਹਿਲਾਂ ਸਰਕਾਰ ਤੋਂ ਮਨਜ਼ੂਰੀ ਲੈਣੀ ਪਵੇਗੀ।
ਹਾਲਾਂਕਿ ਮੈਮੋਰੰਡਮ ਵਿੱਚ ਤਲਾਕ ਦੀ ਜ਼ਰੂਰਤ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਸਰਕਾਰੀ ਕਰਮਚਾਰੀ ਜਿਸ ਦੀ ਪਤਨੀ ਜ਼ਿੰਦਾ ਹੈ, ਸਰਕਾਰ ਦੀ ਇਜਾਜ਼ਤ ਲਏ ਬਿਨਾਂ ਦੂਜੀ ਵਾਰ ਵਿਆਹ ਨਹੀਂ ਕਰਵਾ ਸਕਦਾ। ਇਸੇ ਤਰ੍ਹਾਂ ਕੋਈ ਵੀ ਮਹਿਲਾ ਸਰਕਾਰੀ ਕਰਮਚਾਰੀ ਸਰਕਾਰ ਦੀ ਆਗਿਆ ਤੋਂ ਬਿਨਾਂ ਕਿਸੇ ਅਜਿਹੇ ਵਿਅਕਤੀ ਨਾਲ ਵਿਆਹ ਨਹੀਂ ਕਰੇਗੀ ਜਿਸ ਦੀ ਪਤਨੀ ਜ਼ਿੰਦਾ ਹੈ।
ਅਸਾਮ ਸਰਕਾਰ ਦੇ ਵਧੀਕ ਮੁੱਖ ਸਕੱਤਰ ਨੀਰਜ ਵਰਮਾ ਨੇ 20 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਹ ਤੁਰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਹਾਲਾਂਕਿ ਇਸ ਗੱਲ ਦਾ ਖੁਲਾਸਾ ਹੋਇਆ।
ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਅਸਾਮ ਸਿਵਲ ਸੇਵਾਵਾਂ (ਆਚਰਨ) ਨਿਯਮ 1965 ਦੇ ਨਿਯਮ 26 ਦੇ ਉਪਬੰਧਾਂ ਅਨੁਸਾਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਉਪਰੋਕਤ ਉਪਬੰਧਾਂ ਦੇ ਸੰਦਰਭ ਵਿੱਚ ਅਨੁਸ਼ਾਸਨੀ ਅਥਾਰਟੀ ਤੁਰੰਤ ਵਿਭਾਗੀ ਕਾਰਵਾਈ ਸ਼ੁਰੂ ਕਰ ਸਕਦੀ ਹੈ।