ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਦੋਹਰੇ ਝਟਕੇ ਵਿੱਚ ਹੈ, ਇਸਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਲ ਬੁੱਧਵਾਰ ਸ਼ਾਮ 4 ਵਜੇ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਜਲੰਧਰ ਤੋਂ ‘ਆਪ’ ਉਮੀਦਵਾਰ ਵਜੋਂ ਪਹਿਲਾਂ ਹੀ ਐਲਾਨੇ ਜਾ ਚੁੱਕੇ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਚਰਚਾ ਦੌਰਾਨ ‘ਆਪ’ ਆਗੂਆਂ ਨੇ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋ ਉਸ ਨੂੰ ਰਹਿਣ ਲਈ ਮਨਾ ਲਿਆ ਜਾ ਸਕੇ।
ਹਾਲਾਂਕਿ, ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਰਿੰਕੂ 2023 ਦੀ ਉਪ ਚੋਣ ਵਿੱਚ ਜਲੰਧਰ ਲੋਕ ਸਭਾ ਹਲਕੇ ਤੋਂ 58,691 ਵੋਟਾਂ ਦੇ ਫਰਕ ਨਾਲ ਲੋਕ ਸਭਾ ਲਈ ਚੁਣੇ ਗਏ ਸਨ।
ਬੀਤੇ ਕੱਲ੍ਹ ਮੰਗਲਵਾਰ ਨੂੰ, ਭਾਜਪਾ ਨੇ ਲੁਧਿਆਣਾ ਤੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵੀ ਬੀਜੇਪੀ ਚ ਸ਼ਾਮਲ ਕਰਿਆ ਸੀ।
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 1 ਜੂਨ ਨੂੰ ਇੱਕੋ ਪੜਾਅ ਵਿੱਚ 13 ਸੰਸਦ ਮੈਂਬਰ ਚੁਣਨ ਲਈ ਕਰਵਾਈਆਂ ਜਾਣਗੀਆਂ। ਇਹ ਦੇਸ਼ ਭਰ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਦੀਆਂ ਚੋਣਾਂ ਹੋਣਗੀਆਂ। 4 ਜੂਨ ਨੂੰ ਦੇਸ਼ ਵਿਆਪੀ ਗਿਣਤੀ ਦੌਰਾਨ ਨਤੀਜੇ ਐਲਾਨੇ ਜਾਣਗੇ।