ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਤੋਂ ਪਹਿਲਾਂ ਪਾਰਟੀ ਵਿੱਚ ਆਏ ਨੌਜਵਾਨਾਂ ਨੇ ਦਿੱਤੀ ਸੱਚੀ ਸ਼ਰਧਾਂਜਲੀ : ਡਾਕਟਰ ਚੀਮਾ
ਮੋਹਾਲੀ ਦਾ ਜੋ ਵਿਕਾਸ ਅਕਾਲੀ ਸਰਕਾਰ ਸਮੇਂ ਹੋਇਆ ਉਹ ਮੁੜ ਕਦੇ ਨਹੀਂ ਹੋ ਸਕਿਆ : ਪਰਵਿੰਦਰ ਸਿੰਘ ਸੋਹਾਣਾ
ਮੋਹਾਲੀ:
ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੁਹਾਣਾ ਦੀ ਯੋਗ ਪ੍ਰੇਰਨਾ ਸਦਕਾ ਮੋਹਾਲੀ ਦੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਵੱਡੀ ਗਿਣਤੀ ਨੌਜਵਾਨ ਅੱਜ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਹਨਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਜੀ ਆਇਆ ਕਿਹਾ।
ਇਸ ਮੌਕੇ ਬੋਲਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਤੋਂ ਪਹਿਲਾਂ ਪਾਰਟੀ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਇਹਨਾਂ ਨੌਜਵਾਨਾਂ ਨੇ ਸਰਦਾਰ ਬਾਦਲ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਜੁਮਲੇਬਾਜ ਪਾਰਟੀ ਦੀ ਸਰਕਾਰ ਬਣ ਕੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਜੁਮਲੇਬਾਜ ਸਰਕਾਰ ਬਣ ਕੇ ਰਹਿ ਗਈ ਹੈ ਜਿਸ ਨੇ ਆਪਣਾ ਕੋਈ ਵੀ ਵਾਇਦਾ ਪੂਰਾ ਨਹੀਂ ਕੀਤਾ। ਸਗੋਂ ਪੰਜਾਬ ਨੂੰ ਆਰਥਿਕ ਤੌਰ ਤੇ ਉਜਾੜ ਕੇ ਰੱਖ ਦਿੱਤਾ ਹੈ ਅਤੇ ਅੱਜ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਲੋਕ ਅਕਾਲੀ ਦਲ ਵੱਲੋਂ ਕੀਤੇ ਕੰਮ ਅਤੇ ਨੀਤੀਆਂ ਨੂੰ ਯਾਦ ਕਰਦੇ ਹਨ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉੱਤੇ ਜਿੱਤ ਹਾਸਿਲ ਕਰੇਗਾ। ਉਹਨਾਂ ਕਿਹਾ ਕਿ ਅੱਜ ਸ਼ਾਮਿਲ ਹੋਏ ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਡਾਕਟਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਧਰਤੀ ਨਾਲ ਜੁੜੀ ਹੋਈ ਪਾਰਟੀ ਹੈ ਅਤੇ 24 ਘੰਟੇ ਚੋਣਾਂ ਲਈ ਤਿਆਰ ਬਰ ਤਿਆਰ ਹੈ। ਉਹਨਾਂ ਕਿਹਾ ਕਿ ਜ਼ਮੀਨੀ ਤੌਰ ਤੇ ਪਾਰਟੀ ਵਰਕਰ ਆਪੋ ਆਪਣੇ ਕੰਮਾਂ ਵਿੱਚ ਲੱਗੇ ਹੋਏ ਹਨ ਅਤੇ ਪਾਰਟੀ ਤੋਂ ਨਰਾਜ਼ ਹੋਇਆ ਵੱਡੀ ਗਿਣਤੀ ਵਿੱਚ ਨੌਜਵਾਨ ਵਰਗ ਪਾਰਟੀ ਨਾਲ ਜੁੜ ਰਿਹਾ ਹੈ।
ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਆਰੰਭ ਕੀਤੀ ਗਈ ਪੰਜਾਬ ਬਚਾਓ ਯਾਤਰਾ ਵੀ ਭਲਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਤੋਂ ਬਾਅਦ ਮੁੜ ਆਰੰਭ ਹੋ ਜਾਵੇਗੀ। ਉਹਨਾਂ ਕਿਹਾ ਕਿ ਕਾਫਲਾ ਜੁੜਦਾ ਜਾ ਰਿਹਾ ਹੈ ਅਤੇ ਹੋਰ ਵੱਧਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਂਦੇ ਸਮੇਂ ਦੇ ਵਿੱਚ ਅਕਾਲੀ ਦਲ ਹੋਰ ਤਾਕਤਵਰ ਹੋ ਕੇ ਉਭਰੇਗਾ ।
ਇਸ ਮੌਕੇ ਬੋਲਦਿਆਂ ਮੁੱਖ ਸੇਵਾਦਾਰ ਹਲਕਾ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਤੇ ਮੋਹਾਲੀ ਦਾ ਜਿੰਨਾ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਉਨਾ ਅੱਜ ਤੱਕ ਨਹੀਂ ਹੋ ਸਕਿਆ ਅਤੇ ਮੌਜੂਦਾ ਸਮੇਂ ਦੀਆਂ ਸਰਕਾਰਾਂ ਅਕਾਲੀ ਦਲ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਹੀ ਖਟਣ ਦਾ ਯਤਨ ਕਰਦੀਆਂ ਰਹੀਆਂ ਹਨ। ਉਹਨਾਂ ਕਿਹਾ ਕਿ ਮੋਹਾਲੀ ਵਿੱਚ ਖੇਡ ਸਟੇਡੀਅਮਾਂ ਦੀ ਗੱਲ ਹੋਵੇ, ਮੋਹਾਲੀ ਵਿੱਚ ਅੰਤਰਰਾਸ਼ਟਰੀ ਏਅਰਪੋਰਟ ਦੀ ਗੱਲ ਹੋਵੇ, ਅੱਤ ਆਧੁਨਿਕ ਬਸ ਅੱਡੇ ਦੀ ਗੱਲ ਹੋਵੇ ਜਾਂ ਮੋਹਾਲੀ ਦੀ ਮੁੱਖ ਸੜਕ ਨੂੰ ਡਬਲ ਕਰਕੇ ਚੌੜਾ ਕਰਨ ਦੀ ਗੱਲ ਹੋਵੇ ਇਹ ਸਾਰੇ ਕ੍ਰੈਡਿਟ ਅਕਾਲੀ ਦਲ ਨੂੰ ਹੀ ਜਾਂਦੇ ਹਨ। ਉਹਨਾਂ ਕਿਹਾ ਕਿ ਚੱਪੜ ਚਿੜੀ ਦੀ ਮਹਾਨ ਯਾਦਗਾਰ ਵੀ ਅਕਾਲੀ ਦਲ ਦੇ ਸਰਕਾਰ ਦੇ ਸਮੇਂ ਹੀ ਬਣੀ ਹੈ। ਉਹਨਾਂ ਕਿਹਾ ਕਿ ਨੌਜਵਾਨ ਵਰਗ ਤੋਂ ਲੈ ਕੇ ਕਰਮਚਾਰੀ, ਕਿਸਾਨ, ਵਪਾਰੀ – ਹਰ ਵਰਗ ਦਾ ਭਲਾ ਅਕਾਲੀ ਦਲ ਨੇ ਕੀਤਾ ਅਤੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੀ। ਉਹਨਾਂ ਕਿਹਾ ਕਿ ਇਕੱਲੇ ਮੋਹਾਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਕਾਲੀ ਦਲ ਵੱਲੋਂ 2500 ਕਰੋੜ ਰੁਪਏ ਖਰਚ ਕੀਤੇ ਗਏ। ਉਹਨਾਂ ਕਿਹਾ ਕਿ ਇਹੀ ਵਜ੍ਹਾ ਹੈ ਕਿ ਲੋਕ ਅਕਾਲੀ ਦਲ ਨੂੰ ਯਾਦ ਕਰਦੇ ਹਨ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਅਕਾਲੀ ਦਲ ਨਾਲ ਜੁੜ ਰਹੇ ਹਨ ਜਿਸ ਤੋਂ ਅਕਾਲੀ ਦਲ ਦੀ ਜਿੱਤ ਸਾਫ ਦਿਖਾਈ ਦਿੰਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮਨਦੀਪ ਸਿੰਘ ਬਾਵਾ ਤਰਨਪ੍ਰੀਤ ਸਿੰਘ ਧਾਲੀਵਾਲ ਪ੍ਰਧਾਨ ਯੂਥ ਅਕਾਲੀ ਦਲ ਮੋਹਾਲੀ ਸ਼ਹਿਰੀ ਅਮਨ ਪੂਨੀਆਂ ,ਰਮਨ ਅਰੋੜਾ ਪਰਮਿੰਦਰ ਸਿੰਘ ਲਵਲੀ ,ਹਰਜਿੰਦਰ ਕੁਮਾਰ ਬਿੱਲਾ ,ਮਨੋਜ ਗੋੜ , ਗੁਰਮੀਤ ਸਿੰਘ ਸੋਨੂੰ ,ਗੁਰਪ੍ਰੀਤ ਸਿੰਘ ,ਹਰਦੀਪ ਧੀਮਾਨ ,ਬੀਰੂ ,ਨਰਿੰਦਰ ਸਿੰਘ ,ਜਸਬੀਰ ਸਿੰਘ ,ਹਰਵਿੰਦਰ ਸਿੰਘ ,ਅਮਰਜੀਤ ਸਿੰਘ ,ਰੋਹਿਤ ਵਿੱਕੀ ,ਸਤਨਾਮ ਸਿੰਘ ,ਰਾਜਪਾਲ ਚੋਹਾਨ ਭੁਪਿੰਦਰ ਸਿੰਘ ,ਸੁੱਖਾ