Follow us

27/07/2026 2:51 pm

Search
Close this search box.
Home » News In Punjabi » ਚੰਡੀਗੜ੍ਹ » 5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ ਪਹਿਲਾਂ ਹੀ ਪਟਵਾਰੀ ਲੈ ਚੁੱਕਾ ਸੀ 14,000 ਰੁਪਏ ਰਿਸ਼ਵਤ

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਨਿਵਾਸੀ ਸੋਹਣ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਵਿਰਾਸਤ ਇੰਤਕਾਲ’ ਦਰਜ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਵੀ ਵੱਖ-ਵੱਖ ਮੌਕਿਆਂ ‘ਤੇ ਉਸ ਕੋਲ਼ੋਂ 14,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 5,000 ਰੁਪਏ ਦੀ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਉਪਰੋਕਤ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal