ਤਿਹਾੜ ਜੇਲ੍ਹ ‘ਚ ਮੁਲਾਕਾਤ ਦੌਰਾਨ ਭਗਵੰਤ ਮਾਨ ਕੇਜਰੀਵਾਲ ਨੂੰ ਜਾਂਚ ਏਜੰਸੀਆਂ ਨਾਲ ਸਹਿਯੋਗ ਕਰਨ ਦੀ ਸਲਾਹ ਦੇਣ – ਬ੍ਰਹਮਪੁਰਾ
ਪੰਜਾਬ ਵਿੱਚ ਮਹਿਲਾਵਾਂ ਨੂੰ ਅਜੇ ਤੱਕ ਨਹੀਂ ਮਿਲੇ 1000 ਰੁਪਏ ਪ੍ਰਤੀ ਮਹੀਨਾ – ਬ੍ਰਹਮਪੁਰਾ
ਵਿਰਸਾ ਸਿੰਘ ਵਲਟੋਹਾ ਨੂੰ ਸੰਸਦ ਵਿੱਚ ਸਿੱਖ ਪੰਥ ਦੀ ਆਵਾਜ਼ ਬੁਲੰਦ ਕਰਨ ਲਈ ਭੇਜਿਆ ਜਾਵੇ – ਬ੍ਰਹਮਪੁਰਾ
ਤਰਨ ਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਿਚਾਲੇ 30 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਹੋਣ ਵਾਲੀ ਮੁਲਾਕਾਤ ਦੇ ਸੰਬੰਧ ਵਿੱਚ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੌਸ ਅਰਵਿੰਦ ਕੇਜਰੀਵਾਲ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਬੇਬੁਨਿਆਦ ਦੋਸ਼ਾਂ ਦਾ ਸਹਾਰਾ ਲਾਏ ਬਿੰਨਾਂ ਚੱਲ ਰਹੀ ਈਡੀ ਜਾਂਚ ਵਿੱਚ ਚੰਗੇ ਢੰਗ ਨਾਲ ਸਹਿਯੋਗ ਕਰਨ ਦੀ ਸਲਾਹ ਦੇਣ ਤਾਂ ਜੋ ਸੱਚ ਦੇਸ਼ ਦੇ ਲੋਕਾਂ ਦੇ ਸਾਹਮਣੇ ਆ ਸਕੇ।
ਸ੍ਰ. ਬ੍ਰਹਮਪੁਰਾ ਨੇ ਕੇਬਲ, ਟਰਾਂਸਪੋਰਟ, ਸ਼ਰਾਬ ਅਤੇ ਰੇਤ ਮਾਫ਼ੀਆ ਵਰਗੇ ਮੁੱਦਿਆਂ ਨਾਲ ਨਜਿੱਠਣ ਵਿੱਚ ਅਸਫ਼ਲ ਰਹਿਣ ਦੇ ਨਾਲ-ਨਾਲ ਕੇਜਰੀਵਾਲ ਵੱਲੋਂ ਕੀਤੇ ਅਧੂਰੇ ਚੋਣ ਵਾਅਦਿਆਂ ਦਾ ਹਵਾਲਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਪ੍ਰਤੀ ਪੰਜਾਬ ਦੇ ਲੋਕਾਂ ਵਿੱਚ ਵੱਧ ਰਹੀ ਨਿਰਾਸ਼ਾ ਨੂੰ ਉਜਾਗਰ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਬੇਬੁਨਿਆਦ ਵਾਅਦਾ ਇੱਕ ਬਹੁਤ ਸ਼ਰਮਨਾਕ ਵਚਨਬੱਧਤਾ ਦਾ ਸਬੂਤ ਹੈ। ਜਿਵੇਂ ਕਿ ਸੂਬੇ ਵਿੱਚ ਕਿਸੇ ਇੱਕ ਵੀ ਮਹਿਲਾ ਨੂੰ ਹੁਣ ਤੱਕ 1 ਰੁਪਏ ਪ੍ਰਤੀ ਮਹੀਨਾ ਵੀ ਨਹੀਂ ਮਿਲਿਆ ਹੈ। ਪੰਜਾਬ ਦੇ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਅਤੇ ਇਸ ਦੇ ਅਖੌਤੀ ਆਗੂਆਂ ਨੂੰ ਸਖ਼ਤ ਸਬਕ ਸਿਖਾਉਣ ਦਾ ਪ੍ਰਣ ਕੀਤਾ ਹੈ।
ਸ੍ਰ. ਬ੍ਰਹਮਪੁਰਾ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਹਲਕੇ ਤੋਂ ਸੰਸਦ ਵਿੱਚ ਭੇਜਣ ਦੀ ਵਕਾਲਤ ਕਰਦਿਆਂ ਸਿੱਖ ਪੰਥ ਦੇ ਅਧੂਰੇ ਮਸਲਿਆਂ ਨੂੰ ਹੱਲ ਕਰਨ ਅਤੇ ਪੰਜਾਬ ਦੇ ਹਿੱਤਾਂ ਦੀ ਸੇਵਾ ਕਰਨ ਵਾਲੀ ਨੁਮਾਇੰਦਗੀ ਦੀ ਲੋੜ ’ਤੇ ਜ਼ੋਰ ਦਿੱਤਾ।
ਸ੍ਰ. ਬ੍ਰਹਮਪੁਰਾ ਨੇ ਅੰਤ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਸੂਬੇ ਵਿੱਚ ਭਖਦੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਪਾਰਦਰਸ਼ੀ ਪਹੁੰਚ ਦੀ ਮੰਗ ਕੀਤੀ।