Follow us

03/03/2024 6:34 pm

Download Our App

Home » News In Punjabi » ਚੰਡੀਗੜ੍ਹ » ਪਹਿਲੀ ਫਰਵਰੀ ਨੂੰ ਲੱਗੇਗਾ ਛੇ ਕੰਪਨੀਆਂ ਦਾ ਪਲੇਸਮੈਂਟ ਕੈਂਪ

ਪਹਿਲੀ ਫਰਵਰੀ ਨੂੰ ਲੱਗੇਗਾ ਛੇ ਕੰਪਨੀਆਂ ਦਾ ਪਲੇਸਮੈਂਟ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਬੀਪੀਓ ਕਨਵਰਜੈਂਸ, ਆਈ ਪ੍ਰੋਸੈਸ, ਐਕਸਿਸ ਬੈਂਕ, ਅਲੀਐਂਸ ਗਰੁੱਪ, ਸਟੋਕਸ ਵਿਦਵਾਨ, ਪ੍ਰੋਟਾਕ ਸੋਲੂਸ਼ਨਜ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ ਮਿਤੀ 01 ਫਰਵਰੀ, 2024 ਨੂੰ ਡੀ.ਬੀ.ਈ.ਈ, ਦਫ਼ਤਰ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ (ਮੁਹਾਲੀ) ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਦਸਵੀਂ, ਬਾਰਵੀਂ ਅਤੇ ਗ੍ਰੈਜੂਏਟ ਉਮੀਦਵਾਰਾਂ ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।


ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਕੇਵਲ 18 ਤੋਂ 30 ਸਾਲ ਤੱਕ ਦੇ ਉਮੀਦਵਾਰ ਜੋ ਦਸਵੀਂ, ਬਾਰਵੀਂ ਅਤੇ ਗ੍ਰੈਜੂਏਟ ਹੋਣ ਸ਼ਾਮਿਲ ਹੋ ਸਕਦੇ ਹਨ। ਇਸ ਲਈ ਇਛੁੱਕ ਪ੍ਰਾਰਥੀ ਆਪਣਾ ਰਜ਼ਿਊਮ ਅਤੇ ਜ਼ਰੂਰੀ ਦਸਤਾਵੇਜ ਲੈ ਕੇ ਡੀ.ਬੀ.ਈ.ਈ ਦਫ਼ਤਰ ਪਹੁੰਚਣ ਦੀ ਖੇਚਲ ਕਰਨ।


ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ ਨਾਲ ਤਾਲਮੇਲ ਕਰ ਸਕਦੇ ਹਨ ਅਤੇ ਆਪਣੇ ਰਜ਼ਿਊਮ ਨੂੰ ਦਫ਼ਤਰ ਦੀ ਈ- ਮੇਲ ਆਈ ਡੀ – dbeeplacementssasnagar@gmail.com ਤੇ ਭੇਜ ਸਕਦੇ ਹਨ।
ਰੋਜ਼ਗਾਰ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਡੀ.ਬੀ.ਈ.ਈ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਫੋਲੋ ਕਰ ਸਕਦੇ ਹਨ ਜਿਵੇਂ ਫੇਸਬੁੱਕ ਅਕਾਊਂਟ, User name- DegtoSAS.

dawn punjab
Author: dawn punjab

Leave a Comment

RELATED LATEST NEWS