Follow us

14/01/2025 11:14 pm

Search
Close this search box.
Home » News In Punjabi » ਚੰਡੀਗੜ੍ਹ » ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ

ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਾਰੇ ਰਲ ਮਿਲ ਕੇ ਉਘੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਵਾਸਤੇ ਕੰਮ ਕਰਨ।

ਖਨੌਰੀ ਵਿਖੇ ਕਿਸਾਨ ਆਗੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵੱਖ-ਵੱਖ ਆਵਾਜ਼ਾਂ ਵਿਚ ਬੁਲ ਕੇ ਇਸ ਵੇਲੇ ਨੰਬਰ ਬਣਾਉਣ ਦਾ ਵੇਲਾ ਨਹੀਂ ਹੈ। ਉਹਨਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਕੇਂਦਰ ਸਰਕਾਰ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ ਉਹ ਡੱਲੇਵਾਲ ਸਾਹਿਬ ਦੀਆਂ ਮੰਗਾਂ ਪ੍ਰਵਾਨ ਕਰਨ ਤਾਂ ਜੋ ਉਹਨਾਂ ਦਾ ਮਰਨ ਵਰਤ ਖੁੱਲ੍ਹਵਾਇਆ ਜਾ ਸਕੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਨਾਲ ਗੱਲ ਕਰ ਕੇ ਉਹਨਾਂ ਨੂੰ ਰਾਜ਼ੀ ਕਰਨਾ ਚਾਹੀਦਾ ਸੀ ਕਿ ਉਹ ਕਿਸਾਨਾਂ ਨਾਲ ਨਿਆਂ ਕਰਨ ਕਿਉਂਕਿ ਪ੍ਰਧਾਨ ਮੰਤਰੀ ਨੇ ਹੀ ਭਰੋਸਾ ਦੁਆਇਆ ਸੀ ਕਿ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਸਮੇਤ ਸਾਰੀਆਂ ਕਿਸਾਨ ਮੰਗਾਂ ਮੰਨੀਆਂ ਜਾਣਗੀਆਂ।

ਸਰਦਾਰ ਭੂੰਦੜ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸਾਂਝੇ ਮੰਚ ’ਤੇ ਆ ਕੇ ਸਾਂਝੀ ਰਣਜੀਤੀ ਬਣਾਉਣ ਤਾਂ ਜੋ ਕਿਸਾਨੀ ਮੰਗਾਂ ਚੁੱਕੀਆਂ ਜਾ ਸਕਣ ਤੇ ਹੱਲ ਕਰਵਾਈਆਂ ਜਾ ਸਕਣ। ਉਹਨਾਂ ਨੇ ਉਘੇ ਕਿਸਾਨ ਆਗੂ ਨੂੰ ਵੀ ਨਿੱਜੀ ਅਪੀਲ ਕੀਤੀ ਕਿ ਉਹ ਆਪਣਾ ਮਰਨ ਵਰਤ ਖਤਮ ਕਰਨ ਅਤੇ ਕਿਹਾ ਕਿ ਪੰਜਾਬ ਨੂੰ ਉਹਨਾਂ ਦੀ ਅਤੇ ਉਹਨਾਂ ਦੀਆਂ ਸੇਵਾਵਾਂ ਦੀ ਲੋੜ ਹੈ ਤੇ ਉਹਨਾਂ ਨੂੰ ਇਸ ਤਰੀਕੇ ਆਪਣੀ ਜਾਨ ਖ਼ਤਰੇ ਵਿਚ ਨਹੀਂ ਪਾਉਣੀ ਚਾਹੀਦੀ।

ਇਸ ਮੌਕੇ ਸਰਦਾਰ ਭੂੰਦੜ ਦੇ ਨਾਲ ਸਰਦਾਰ ਇਕਬਾਲ ਸਿੰਘ ਝੂੰਦਾਂ, ਸ੍ਰੀ ਰਾਜਿੰਦਰ ਦੀਪਾ ਤੇ ਸਰਦਾਰ ਵਿਨਰਜੀਤ ਸਿੰਘ ਗੋਲਡੀ ਵੀ ਮੌਜੂਦ ਸਨ।

dawnpunjab
Author: dawnpunjab

Leave a Comment

RELATED LATEST NEWS