Follow us

26/07/2026 7:44 am

Search
Close this search box.
Home » News In Punjabi » ਚੰਡੀਗੜ੍ਹ » 12 ਫਰਵਰੀ ਦੀ ਹੜਤਾਲ ਲਈ ਤਿਆਰੀਆਂ ਤੇਜ਼, BKU ਰਾਜੇਵਾਲ ਵੱਲੋਂ ਮੀਟਿੰਗ

12 ਫਰਵਰੀ ਦੀ ਹੜਤਾਲ ਲਈ ਤਿਆਰੀਆਂ ਤੇਜ਼, BKU ਰਾਜੇਵਾਲ ਵੱਲੋਂ ਮੀਟਿੰਗ

12 ਫਰਵਰੀ ਦੀ ਹੜਤਾਲ ਲਈ ਤਿਆਰੀਆਂ ਤੇਜ਼, ਬੀਕੇਯੂ ਰਾਜੇਵਾਲ ਵੱਲੋਂ ਮੀਟਿੰਗ

DPB, Mohali, 11 ਫਰਵਰੀ  — ਭਾਰਤੀ ਕਿਸਾਨ ਯੂਨੀਅਨ BKU ਰਾਜੇਵਾਲ ਵੱਲੋਂ 12 ਫਰਵਰੀ ਨੂੰ ਹੋਣ ਵਾਲੀ ਦੇਸ਼-ਵਿਆਪੀ ਹੜਤਾਲ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਅਤੇ ਜ਼ਿਲ੍ਹਾ ਮੁਹਾਲੀ ਪ੍ਰਧਾਨ ਕਿਰਪਾਲ ਸਿੰਘ ਸਿਆਉ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਹੜਤਾਲ ਨੂੰ ਕਾਮਯਾਬ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ।

ਬੈਦਵਾਣ ਨੇ ਕਿਹਾ, “ਸਾਮਰਾਜੀ ਦਿਸ਼ਾ-ਨਿਰਦੇਸ਼ ਅਤੇ ਨਿਜੀਕਰਨ ਦੀ ਨੀਤੀ ਤਹਿਤ ਲਿਆਂਦੇ ਬਿਜਲੀ ਸੋਧ ਬਿੱਲ 2025, ਬੀਜ ਐਕਟ ਅਤੇ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਸਾਡੀ ਮੁੱਖ ਮੰਗ ਹੈ।” ਉਨ੍ਹਾਂ ਦੱਸਿਆ ਕਿ ਮਗਨਰੇਗਾ ਦੀ ਥਾਂ ਲਿਆਂਦੇ ਵੀ.ਬੀ.ਜੀ. ਰਾਮ ਜੀ ਐਕਟ ਅਤੇ ਚਾਰ ਨਵੇਂ ਲੇਬਰ ਕੋਡਾਂ ਖ਼ਿਲਾਫ਼ ਵੀ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਆਊਟਸੋਰਸ, ਇਨਲਿਸਟਮੈਂਟ, ਦਿਹਾੜੀਦਾਰ ਅਤੇ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਦਾ ਫੈਸਲਾ ਵਾਪਸ ਲੈਣਾ ਵੀ ਮੁੱਖ ਮੰਗਾਂ ਵਿੱਚ ਸ਼ਾਮਲ ਹੈ। “ਕੇਂਦਰੀ ਜੱਥੇਬੰਦੀਆਂ ਦੇ ਸੱਦੇ ਤਹਿਤ ਇਹ ਹੜਤਾਲ ਲੋਕ ਹਿੱਤਾਂ ਦੀ ਰੱਖਿਆ ਲਈ ਕੀਤੀ ਜਾ ਰਹੀ ਹੈ,” ਉਨ੍ਹਾਂ ਜੋੜਿਆ।

ਮੀਟਿੰਗ ਵਿੱਚ ਲਖਵਿੰਦਰ ਸਿੰਘ ਲੱਖੀ, ਜਸਵਿੰਦਰ ਸਿੰਘ ਕੰਡਾਲਾ, ਗੁਰਪ੍ਰੀਤ ਸਿੰਘ ਪਲਹੇੜੀ ਅਤੇ ਅਮਰਜੀਤ ਸਿੰਘ ਸੁਖਗੜ ਸਮੇਤ ਕਈ ਆਗੂ ਹਾਜ਼ਰ ਰਹੇ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal