ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ
ਚੰਡੀਗੜ੍ਹ :
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਅਖਬਾਰਾਂ ‘ਚ ਲੱਗੀਆਂ ਖਬਰਾਂ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਤੋਂ IVF ਤਕਨੀਕ ਦੇ ਕਾਨੂੰਨ ਬਾਰੇ ਰਿਪੋਰਟ ਮੰਗੀ ਹੈ। ਜਿਸ ਨਾਲ ਬਲਕੌਰ ਸਿੰਘ ਹੋਰਾਂ ਦੀ ਮੁਸ਼ਕਲ ਵੱਧ ਸਕਦੀ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਿੱਧੂ ਮੂਸੇ ਵਾਲਾ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਆਈ.ਵੀ.ਐਫ ਰਾਹੀਂ ਬੱਚਾ ਪੈਦਾ ਕਰਨ ਵਾਲੀ ਹੈ।
ਸਿਹਤ ਮੰਤਰਾਲੇ ਦੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ “ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਦੀ ਧਾਰਾ 21 (ਜੀ) ਦੇ ਤਹਿਤ, ਏਆਰਟੀ ਸੇਵਾਵਾਂ ਅਧੀਨ ਬੱਚੇ ਨੂੰ ਜਨਮ ਦੇਣ ਜਾ ਰਹੀ ਔਰਤ ਲਈ ਨਿਰਧਾਰਤ ਉਮਰ ਸੀਮਾ 21-50 ਸਾਲ ਦੇ ਵਿਚਕਾਰ ਹੈ।
ਇਸ ਲਈ, ਤੁਹਾਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਏਆਰਟੀ (ਰੈਗੂਲੇਸ਼ਨ) ਐਕਟ, 2021 ਦੇ ਅਨੁਸਾਰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਇਸ ਵਿਭਾਗ ਨੂੰ ਰਿਪੋਰਟ ਸੌਂਪਣ ਦੀ ਬੇਨਤੀ ਕੀਤੀ ਜਾਂਦੀ ਹੈ।
ਵਰਣਨਯੋਗ ਹੈ ਕਿ ਫਰਵਰੀ ਮਹੀਨੇ ਦੇ ਆਖੀਰ ਵਿੱਚ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ IVF ਰਾਹੀਂ ਬੱਚਾ ਪੈਦਾ ਕਰਨ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਖਬਰਾਂ ਉਤੇ ਨੋਟਿਸ ਲੈਂਦੇ ਹੋਏ ਸਰਕਾਰ ਵੱਲੋਂ ਇਹ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਵਰਨਣਯੋਗ ਹੈ ਕਿ ਬੱਚੇ ਦਾ ਜਨਮ ਇਸ ਤੋਂ ਬਾਅਦ ਹੋਇਆ ਹੈ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁੱਭ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਸ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੀ.ਐਮ ਮਾਨ ਉਸ ਨੂੰ ਜੇਲ੍ਹ ਭੇਜ ਕੇ ਜਾਂਚ ਕਰਵਾ ਸਕਦੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ‘ਤੇ ਰਹਿਮ ਕਰਨ ਦੀ ਬੇਨਤੀ ਕਰਨਾ ਚਾਹੁੰਦੇ ਹਨ। ਉਸ ਦਾ ਇਲਾਜ ਪੂਰਾ ਹੋਣ ਦਿੱਤਾ ਜਾਵੇ। ਮੈਂ ਇਥੇ ਦਾ ਵਸਨੀਕ ਹਾਂ, ਮੈਂ ਕਿਤੇ ਵੀ ਭੱਜਣ ਵਾਲਾ ਨਹੀਂ ਹਾਂ। ਜਿੱਥੇ ਵੀ ਤੁਸੀਂ ਮੈਨੂੰ ਬੁਲਾਓਗੇ, ਮੈਂ ਹਾਜ਼ਰ ਹੋਵਾਂਗਾ।