Follow us

01/05/2026 12:04 am

Search
Close this search box.
Home » News In Punjabi » ਚੰਡੀਗੜ੍ਹ » ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਰਵਾਂ ਹੁੰਗਾਰਾ — ਉਦਯੋਗਪਤੀਆਂ ਨੇ ਪੰਜਾਬ ਵਿੱਚ ਵੱਡੇ ਨਿਵੇਸ਼ਾਂ ਦਾ ਐਲਾਨ ਕੀਤਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਰਵਾਂ ਹੁੰਗਾਰਾ — ਉਦਯੋਗਪਤੀਆਂ ਨੇ ਪੰਜਾਬ ਵਿੱਚ ਵੱਡੇ ਨਿਵੇਸ਼ਾਂ ਦਾ ਐਲਾਨ ਕੀਤਾ

Progressive Punjab Investors Summit 2026 ਨੂੰ ਭਰਵਾਂ ਹੁੰਗਾਰਾ — ਉਦਯੋਗਪਤੀਆਂ ਨੇ ਪੰਜਾਬ ਵਿੱਚ ਵੱਡੇ ਨਿਵੇਸ਼ਾਂ ਦਾ ਐਲਾਨ ਕੀਤਾ
ਮੋਹਾਲੀ ਦੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਤਿੰਨ ਦਿਨਾਂ ਸੰਮੇਲਨ ਸਮਾਪਤ • ਨਿਵੇਸ਼ਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ • ਹਜ਼ਾਰਾਂ ਕਰੋੜ ਦੇ ਨਿਵੇਸ਼ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਬਣਣ ਦੀ ਉਮੀਦ

DPB Mohali 15 ਮਾਰਚ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਲਾਕਸ਼ਾ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਰੋਜ਼ਾ Progressive Punjab Investors Summit 2026  ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਭਰਵਾਂ ਅਤੇ ਸਕਾਰਾਤਮਕ ਹੁੰਗਾਰਾ ਮਿਲਿਆ। ਦੇਸ਼ ਅਤੇ ਵਿਦੇਸ਼ ਤੋਂ ਆਏ ਉਦਯੋਗਪਤੀਆਂ ਨੇ ਪੰਜਾਬ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਸੂਬੇ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਦਾ ਐਲਾਨ ਕੀਤਾ।
ਸਮਾਪਤੀ ਸੈਸ਼ਨ ਦੌਰਾਨ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਇਹ ਸੰਮੇਲਨ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ ਅਤੇ ਨਿਵੇਸ਼ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਮੋਹਾਲੀ ਵਿੱਚ ਡਾਟਾ ਸੈਂਟਰ ਸਥਾਪਤ ਕਰਨ ਦੇ ਨਾਲ-ਨਾਲ ਟੈਕਸਟਾਈਲ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ।
ਅਰੀਸੁਦਾਨਾ ਇੰਡਸਟਰੀਜ਼ ਦੇ ਐਮ.ਡੀ. ਗਗਨ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਿਰੰਤਰ ਸਹਿਯੋਗ ਉਦਯੋਗ ਲਈ ਉਤਸ਼ਾਹਜਨਕ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬਾ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਨਾਲ ਅੱਗੇ ਵਧੇਗਾ।
ਇਸੇ ਤਰ੍ਹਾਂ Tynor ਟਾਇਨਰ ਦੇ ਐਮ.ਡੀ. ਪੀ.ਜੇ. ਸਿੰਘ ਨੇ ਸੰਮੇਲਨ ਨੂੰ ਨਿਵੇਸ਼ ਲਈ ਮਹੱਤਵਪੂਰਨ ਪਲੇਟਫਾਰਮ ਕਰਾਰ ਦਿੰਦਿਆਂ ਅਗਲੇ ਤਿੰਨ ਸਾਲਾਂ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਕਾਰਾਤਮਕ ਪਹੁੰਚ ਕਾਰਨ ਉਦਯੋਗਪਤੀਆਂ ਦਾ ਵਿਸ਼ਵਾਸ ਮੁੜ ਮਜ਼ਬੂਤ ਹੋਇਆ ਹੈ।
ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰੁਦਰ ਪ੍ਰਤਾਪ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਪਹਿਲਾਂ ਹੀ 950 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮਨੁੱਖੀ ਸੰਸਾਧਨ ਅਤੇ ਤਕਨਾਲੋਜੀ ਵਿਕਾਸ ਲਈ 5000 ਕਰੋੜ ਰੁਪਏ ਦੇ ਵਾਧੂ ਨਿਵੇਸ਼ ਦੀ ਯੋਜਨਾ ਹੈ।
ਗੰਗਾ ਐਕਰੋਵੂਲਜ਼ ਲਿਮਟਿਡ ਦੇ ਅਮਿਤ ਥਾਪਰ ਨੇ ਕਿਹਾ ਕਿ ਸੂਬੇ ਵਿੱਚ ਕਾਰੋਬਾਰ ਕਰਨ ਦੀ ਆਸਾਨੀ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਵੇਖਦਿਆਂ ਕੰਪਨੀ ਨੇ ਆਪਣਾ ਨਿਵੇਸ਼ 250 ਕਰੋੜ ਤੋਂ ਵਧਾ ਕੇ 750 ਕਰੋੜ ਰੁਪਏ ਕਰਨ ਦਾ ਫੈਸਲਾ ਕੀਤਾ ਹੈ।
ਉੱਥੇ ਹੀ ਵਰਬੀਓ ਇੰਡੀਆ ਦੇ ਐਮ.ਡੀ. ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਕੰਪਨੀ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ’ਤੇ ਆਧਾਰਿਤ ਦੇਸ਼ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓਗੈਸ ਪਲਾਂਟ ਸਥਾਪਤ ਕੀਤਾ ਹੈ ਅਤੇ ਭਵਿੱਖ ਵਿੱਚ ਲਗਭਗ 3000 ਕਰੋੜ ਰੁਪਏ ਦੇ ਨਿਵੇਸ਼ ਨਾਲ ਹੋਰ ਦਸ ਉਦਯੋਗਿਕ ਪਲਾਂਟ ਲਗਾਉਣ ਦੀ ਯੋਜਨਾ ਹੈ।
ਉਦਯੋਗਪਤੀਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਪੰਜਾਬ ਵਿੱਚ ਸੁਧਰਦਾ ਉਦਯੋਗਿਕ ਮਾਹੌਲ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਸਰਕਾਰ ਦੀ ਪ੍ਰਗਤੀਸ਼ੀਲ ਸੋਚ ਸੂਬੇ ਨੂੰ ਦੁਬਾਰਾ ਦੇਸ਼ ਦੇ ਅਗੇਅੜੇ ਉਦਯੋਗਿਕ ਕੇਂਦਰਾਂ ਵਿੱਚ ਸ਼ਾਮਲ ਕਰਨ ਵਿੱਚ ਮਦਦ ਕਰੇਗੀ।

Also read ,👉 “ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਪੂਰਾ ਸਹਿਯੋਗ ਤੇ ਰਿਆਇਤਾਂ ਦੇਵੇਗੀ” — ਮਾਨ

dawn punjab
Author: dawn punjab

Leave a Comment

RELATED LATEST NEWS