Follow us

30/04/2026 7:38 pm

Search
Close this search box.
Home » News In Punjabi » ਚੰਡੀਗੜ੍ਹ » Mohali ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਕਰੋੜਾਂ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ

Mohali ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਕਰੋੜਾਂ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ

Mohali ਮੋਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ‘ਚ ਵੱਡੇ ਫ਼ੈਸਲੇ, 6.50 ਕਰੋੜ ਦੇ ਵਰਕ ਆਰਡਰ ਜਾਰੀ

Mohali ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਸੜਕਾਂ, ਸਟ੍ਰੀਟ ਲਾਈਟਾਂ, ਖੇਡ ਸਹੂਲਤਾਂ ਅਤੇ ਸਫਾਈ ਪ੍ਰਬੰਧ ਮਜ਼ਬੂਤ ਕਰਨ ਲਈ ਕਰੋੜਾਂ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ।

DPB, Mohali :  ਨਗਰ ਨਿਗਮ ਮੋਹਾਲੀ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸ਼ਹਿਰ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਫ਼ੈਸਲੇ ਕੀਤੇ ਗਏ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸੰਧੂ, ਕੌਂਸਲਰ ਜਸਬੀਰ ਸਿੰਘ ਮਣਕੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਲਗਭਗ 6.50 ਕਰੋੜ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ, ਜਦਕਿ ਕਰੀਬ 5.5 ਕਰੋੜ ਰੁਪਏ ਦੇ ਐਸਟੀਮੇਟ ਮਨਜ਼ੂਰ ਕੀਤੇ ਗਏ ਹਨ, ਤਾਂ ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਕੁਝ ਇਲਾਕਿਆਂ ਵਿੱਚ ਖਾਸ ਕਰਕੇ ਬੀ ਸੜਕਾਂ ‘ਤੇ ਸਫਾਈ ਸੰਬੰਧੀ ਸਮੱਸਿਆਵਾਂ ਸਾਹਮਣੇ ਆ ਰਹੀਆਂ ਸਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਫਾਈ ਪ੍ਰਬੰਧ ਹੋਰ ਮਜ਼ਬੂਤ ਕਰਨ ਲਈ ਕੁਝ ਖੇਤਰਾਂ ਵਿੱਚ ਕਰੀਬ ਪੰਜ-ਪੰਜ ਲੱਖ ਰੁਪਏ ਦੇ ਐਸਟੀਮੇਟ ਪਾਸ ਕੀਤੇ ਗਏ ਹਨ, ਤਾਂ ਜੋ ਤੁਰੰਤ ਕੰਮ ਸ਼ੁਰੂ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।

ਮੀਟਿੰਗ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਟ੍ਰੀਟ ਲਾਈਟਾਂ ਲਗਾਉਣ, ਸੜਕਾਂ ਦੀ ਮੁਰੰਮਤ, ਫੁੱਟਪਾਥ ਬਣਾਉਣ ਅਤੇ ਖੇਡ ਸਹੂਲਤਾਂ ਵਧਾਉਣ ਲਈ ਬੈਡਮਿੰਟਨ ਤੇ ਵਾਲੀਬਾਲ ਕੋਰਟ ਅਤੇ ਜਿਮ ਵਰਗੀਆਂ ਸਹੂਲਤਾਂ ਨਾਲ ਜੁੜੇ ਕਈ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ। ਮੇਅਰ ਨੇ ਕਿਹਾ ਕਿ ਸਾਰੇ ਵਾਰਡਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਐਸਟੀਮੇਟ ਤਿਆਰ ਕੀਤੇ ਗਏ ਹਨ ਅਤੇ ਜਿੱਥੇ ਵੀ ਹੋਰ ਕੰਮ ਦੀ ਲੋੜ ਪਏਗੀ, ਉਥੇ ਵੀ ਜਲਦੀ ਕਾਰਵਾਈ ਕੀਤੀ ਜਾਵੇਗੀ।

ਸੜਕਾਂ ਦੀ ਮਸ਼ੀਨੀ ਸਫਾਈ ਨੂੰ ਲੈ ਕੇ ਉੱਠ ਰਹੇ ਸਵਾਲਾਂ ਬਾਰੇ ਮੇਅਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਵੱਲੋਂ ਮਸ਼ੀਨੀ ਸਫਾਈ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਪ੍ਰੋਗਰੈਸਿਵ ਸੰਮਿਟ ਵਰਗੇ ਪ੍ਰੋਗਰਾਮਾਂ ਕਰਕੇ ਰਾਤ ਸਮੇਂ ਪੂਰੀ ਸਫਾਈ ਨਹੀਂ ਹੋ ਸਕਦੀ, ਜਿਸ ਕਾਰਨ ਕੁਝ ਇਲਾਕਿਆਂ ਵਿੱਚ ਸਵੇਰੇ ਵੀ ਮਸ਼ੀਨਾਂ ਨਾਲ ਸਫਾਈ ਕਰਨੀ ਪੈਂਦੀ ਹੈ।

ਦੁਕਾਨਦਾਰਾਂ ਨੂੰ ਇਸ਼ਤਿਹਾਰੀ ਬੋਰਡਾਂ ਸਬੰਧੀ ਜਾਰੀ ਕੀਤੇ ਜਾ ਰਹੇ ਨੋਟਿਸਾਂ ਬਾਰੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ। ਜੇਕਰ ਕਿਸੇ ਨੂੰ ਇਸ ਸਬੰਧੀ ਕੋਈ ਦਿੱਕਤ ਹੈ ਤਾਂ ਉਹ ਨਗਰ ਨਿਗਮ ਨਾਲ ਸੰਪਰਕ ਕਰਕੇ ਆਪਣੀ ਲਿਖਤੀ ਸ਼ਿਕਾਇਤ ਦੇ ਸਕਦੇ ਹਨ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਹ ਵੀ ਕਿਹਾ ਕਿ ਆਉਣ ਵਾਲੀ ਬਜਟ ਮੀਟਿੰਗ ਵਿੱਚ ਨਗਰ ਨਿਗਮ ਦੀ ਵਿੱਤੀ ਸਥਿਤੀ ਹੋਰ ਮਜ਼ਬੂਤ ਕਰਨ ਲਈ ਕਈ ਮੁੱਦਿਆਂ ‘ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਜੇਕਰ ਸਰਕਾਰ ਵੱਲੋਂ ਗਮਾਡਾ ਰਾਹੀਂ ਕੁਝ ਵਿੱਤੀ ਹਿੱਸਾ ਮਿਲਦਾ ਹੈ ਤਾਂ ਸ਼ਹਿਰ ਦੇ ਵਿਕਾਸ ਲਈ ਹੋਰ ਵੱਡੇ ਪੱਧਰ ‘ਤੇ ਕੰਮ ਸੰਭਵ ਹੋ ਸਕਣਗੇ।

ਉਨ੍ਹਾਂ ਕਿਹਾ ਕਿ ਮੋਹਾਲੀ ਤੇਜ਼ੀ ਨਾਲ ਵਿਕਸਤ ਹੋ ਰਿਹਾ ਸ਼ਹਿਰ ਹੈ ਅਤੇ ਆਬਾਦੀ ਵੀ ਲਗਾਤਾਰ ਵਧ ਰਹੀ ਹੈ। ਇਸ ਲਈ ਨਗਰ ਨਿਗਮ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਆਉਣ ਵਾਲਾ ਬਜਟ ਵੀ ਇਸੇ ਦ੍ਰਿਸ਼ਟੀਕੋਣ ਨਾਲ ਤਿਆਰ ਕੀਤਾ ਜਾਵੇਗਾ।

ਕਲਿੱਕ ਕਰੋ ਇਹ ਵੀ ਪੜ੍ਹੋ 👇

MC Mohali Cracks the

 

 

dawn punjab
Author: dawn punjab

Leave a Comment

RELATED LATEST NEWS