Follow us

07/10/2024 5:04 am

Search
Close this search box.
Home » News In Punjabi » ਚੰਡੀਗੜ੍ਹ » ਸਕੱਤਰੇਤ ਦੇ ਮੁਲਾਜਮਾਂ ਦੀਆਂ ਰੋਸ ਰੈਲੀਆਂ ਕੱਲ ਤੋਂ

ਸਕੱਤਰੇਤ ਦੇ ਮੁਲਾਜਮਾਂ ਦੀਆਂ ਰੋਸ ਰੈਲੀਆਂ ਕੱਲ ਤੋਂ 

ਚੰਡੀਗੜ੍ਹ: ਪੰਜਾਬ ਸਿਵਲ ਸਕੱਤਰੇਤ ਦੀਆਂ ਮੁਲਾਜਮ ਜਥੇਬੰਦੀਆਂ ਦੀ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਅੱਜ ਸਕੱਤਰੇਤ ਵਿੱਚ ਹੋਈ ਜਿਸ ਵਿੱਚ ਮੁਲਾਜਮਾਂ ਦੀਆਂ ਹੱਕੀ ਮੰਗਾਂ ਸਬੰਧੀ ਅਤੇ ਡੀਏ ਦੀਆਂ ਤਿੰਨ ਕਿਸ਼ਤਾਂ ਰਲੀਜ਼ ਨਾ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਧਾਰੀ ਚੁੱਪ ਦੀ ਨਿੰਦਾ ਕੀਤੀ ਗਈ। 

ਸਕੱਤਰੇਤ ਵਿੱਚ ਕੁੱਝ ਦਿਨ ਪਹਿਲਾਂ ਮੁਲਾਜਮਾਂ ਵੱਲੋਂ ਸਰਕਾਰ ਖਿਲਾਫ ਜਬਰਦਸਤ ਰੈਲੀਆਂ ਕੀਤੀਆਂ ਗਈਆਂ ਸਨ। ਉਸ ਵੇਲੇ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਵਿੱਤ ਵੱਲੋਂ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਦੋ ਦਿਨਾਂ ਵਿੱਚ ਚੰਗੀ ਖਬਰ ਆਉਣ ਦਾ ਭਰੋਸਾ ਦਿੱਤਾ ਸੀ। ਪ੍ਰੰਤੂ ਹਾਲੇ ਤੱਕ ਸਰਕਾਰ ਵੱਲੋਂ ਕੋਈ ਚਿੱਠੀ ਪੱਤਰ ਜਾਰੀ ਨਹੀਂ ਕੀਤਾ ਗਿਆ ਜਿਸ ਕਰਕੇ ਮੁਲਾਜਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। 

ਪੰਜਾਬ ਸਟੇਟ ਮਨੀਸਟਰੀਅਲ ਸਟਾਫ ਯੂਨੀਅਨ ਵੱਲੋਂ ਫੀਲਡ ਦੇ ਸਾਰੇ ਦਫਤਰਾਂ ਵਿੱਚ ਹੜਤਾਲ ਚੱਲ ਰਹੀ ਹੈ ਅਤੇ ਸਾਂਝਾ ਮੁਲਾਜਮ ਮੰਗ  ਵੱਲੋਂ  ਅੱਜ ਚੰਡੀਗੜ੍ਹ ਵਿਖੇ ਡਾਇਰੈਕਟੋਰੇਟਸ ਦੀ ਮੀਟਿੰਗ ਕਰ ਕੇ ਕੱਲ ਤੋਂ ਅਗਲੇ ਐਕਸ਼ਨਾ ਦਾ ਅਗਾਜ਼ ਕਰ ਦਿੱਤਾ ਹੈ। ਸਰਕਾਰ ਮੁਲਾਜਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ।  ਵਿੱਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਸਕੱਤਰੇਤ ਦੇ ਮੁਲਾਜਮ ਸ਼ਾਂਤ ਹੋ ਗਏ ਸਨ ਪ੍ਰੰਤੂ ਹੁਣ ਫਿਰ ਦੁਬਾਰਾ ਸੰਘਰਸ਼ ਦੀ ਰੂਪ ਰੇਖਾ ਉਲੀਕ ਰਹੇ ਹਨ। 

ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਕੱਲ 14 ਦਸੰਬਰ ਨੂੰ ਦੁਪਹਿਰ 1 ਵਜੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਰੋਸ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਸਰਕਾਰ ਵੱਲੋਂ ਮੁਲਾਜਮਾਂ ਦੀ ਗੱਲ ਨਾ ਸੁਣ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 

ਜੇਕਰ ਫਿਰ ਵੀ ਸਰਕਾਰ ਵੱਲੋਂ ਹਾਂ ਪੱਖੀ ਹੁੰਗਾਰਾ ਨਾ ਮਿਲਿਆ ਤਾਂ ਅਗਲੇ ਦਿਨ 15 ਦਸੰਬਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਵੇਰੇ 9 ਵਜੇ ਗੇਟ ਰੈਲੀ ਕਰਕੇ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾਵੇਗੀ।  ਉਸ ਤੋਂ ਬਾਅਦ ਮੁਲਾਜਮ ਜਥੇਬੰਦੀਆਂ ਵੱਲੋਂ ਸਕੱਤਰੇਤ ਵਿੱਚ ਕਲਮ ਛੋਡੋ ਹੜਤਾਲ ਦਾ ਵੀ ਸੱਦਾ ਦਿੱਤਾ ਜਾ ਸਕਦਾ ਹੈ। 

ਅੱਜ ਦੀ ਮੀਟਿੰਗ ਵਿੱਚ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਖਹਿਰਾ, ਸਕੱਤਰੇਤ ਅਫਸਰ ਕਾਡਰ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਰੰਧਾਵਾ, ਪਰਸਨਲ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਔਜਲਾ, ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸ਼ੁਸ਼ੀਲ ਕੁਮਾਰ, ਜਨਰਲ ਸਕੱਤਰ ਸਾਹਿਲ ਸਰਮਾ, ਵਿੱਤੀ ਕਮਿਸ਼ਨਰ ਮਾਲ ਇੰਪਲਾਈਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਲਕਾ ਚੋਪੜਾ, ਸਕੱਤਰੇਤ ਸਟਾਫ ਤੋਂ ਅਮਨਦੀਪ ਕੌਰ, ਸ਼ੁਦੇਸ਼ ਕੁਮਾਰੀ, ਜਸਬੀਰ ਕੌਰ, ਮਨਵੀਰ ਸਿੰਘ, ਇੰਦਰਪਾਲ ਭੰਗੂ, ਸੰਦੀਪ ਕੌਸ਼ਲ, ਸੰਦੀਪ ਕੁਮਾਰ,  ਦਲਜੀਤ ਸਿੰਘ, ਦਰਜਾ ਚਾਰ ਯੂਨੀਅਨ ਦੇ ਪ੍ਰਧਾਨ  ਜਗਤਾਰ ਸਿੰਘ ਅਤੇ ਪ੍ਰਹੁਣਚਾਰੀ ਵਿਭਾਗ ਯੂਨੀਅਨ ਦੇ ਪ੍ਰਧਾਨ ਬਜਰੰਗ ਯਾਦਵ ਹਾਜਰ ਹੋਏ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal