Follow us

26/07/2026 1:34 pm

Search
Close this search box.
Home » News In Punjabi » ਚੰਡੀਗੜ੍ਹ » PSPCL ਦਾ SDO ਅਤੇ RA 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

PSPCL ਦਾ SDO ਅਤੇ RA 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ 

ਚੰਡੀਗੜ੍ਹ :

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ‘ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸ਼ੈਲਰ ਦੇ ਪਾਵਰ ਲੋਡ ‘ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal