Follow us

06/10/2024 2:55 pm

Search
Close this search box.
Home » News In Punjabi » ਚੰਡੀਗੜ੍ਹ » <a href="https://dawnpunjab.com/public-relations-department-organized-the-second-religious-function-dedicated-to-the-birth-anniversary-of-shri-guru-gobind-singh-ji-and-the-welfare-of-sarbat/" title="ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ“>ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

ਚੰਡੀਗੜ੍ਹ :

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ‘ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ।

ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿਧਾਇਕਾ ਡਾ ਇੰਦਰਜੀਤ ਕੌਰ ਮਾਨ, ਸਕੱਤਰ ਸੂਚਨਾ ਤੇ ਲੋਕ ਸੰਪਰਕ ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ. ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਲੋਕ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗਾੜ੍ਹਾ, ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਸ੍ਰੀ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲੁਆਈ।

ਇਸ ਸਮਾਗਮ ਵਿੱਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal