Follow us

23/10/2026 6:42 am

Search
Close this search box.
Home » News In Punjabi » ਚੰਡੀਗੜ੍ਹ » Punjab ਦੀ ਪਛਾਣ ਲਈ Hindu-Sikh Unity ਜ਼ਰੂਰੀ: ਗਿਆਨੀ ਕੁਲਦੀਪ ਸਿੰਘ ਗੜਗੱਜ

Punjab ਦੀ ਪਛਾਣ ਲਈ Hindu-Sikh Unity ਜ਼ਰੂਰੀ: ਗਿਆਨੀ ਕੁਲਦੀਪ ਸਿੰਘ ਗੜਗੱਜ

Punjab ਦੀ ਪਛਾਣ ਲਈ Hindu-Sikh Unity ਜ਼ਰੂਰੀ: ਗਿਆਨੀ ਕੁਲਦੀਪ ਸਿੰਘ ਗੜਗੱਜ

Mohali Gurmat Samagam ’ਚ ਘਟਦੀ Birth Rate ’ਤੇ ਚਿੰਤਾ, ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ

DP ਮੋਹਾਲੀ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਫੇਜ਼-8 ਸਥਿਤ ਲੰਬੀਆਂ ਸਾਹਿਬ ਗੁਰਦੁਆਰਾ ਦੇ ਸਾਹਮਣੇ ਪਾਰਕ ਵਿੱਚ ਕਰਵਾਏ ਗਏ Gurmat Samagam ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ Punjab ਦੀ ਪਛਾਣ ਅਤੇ ਭਵਿੱਖ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹੋਂਦ ਬਚਾਉਣ ਲਈ Hindu ਅਤੇ Sikh ਭਾਈਚਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਪੈਣਗੇ ਅਤੇ ਪੰਜਾਬ ਦੇ ਭਵਿੱਖ ਦੀ ਰਾਖੀ ਲਈ ਪੰਜਾਬੀਆਂ ਨੂੰ ਖੁਦ ਅੱਗੇ ਆਉਣਾ ਹੋਵੇਗਾ।

ਗਿਆਨੀ ਗੜਗੱਜ ਨੇ ਪੰਜਾਬੀ ਪਰਿਵਾਰਾਂ ਵਿੱਚ ਇੱਕ ਹੀ ਬੱਚਾ ਪੈਦਾ ਕਰਨ ਦੇ ਵਧ ਰਹੇ ਰੁਝਾਨ ਅਤੇ Punjab ਦੀ ਘਟਦੀ Birth Rate ’ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ ਅਤੇ Demographic Future ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੋਹਾਲੀ ਜ਼ਿਲ੍ਹਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ, “ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦੀ ਪ੍ਰੇਰਣਾ ਦਿੰਦਾ ਹੈ। Gurmat Samagam ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ ਨਾਲ ਜੋੜਨਾ ਹੈ।”

ਸੋਹਾਣਾ ਨੇ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਮਾਜ ਵਿੱਚ Brotherhood, Harmony ਅਤੇ Seva ਦੀ ਭਾਵਨਾ ਮਜ਼ਬੂਤ ਕਰਨੀ ਚਾਹੀਦੀ ਹੈ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੀਬੀ ਪਰਮਜੀਤ ਕੌਰ ਲਾਡਰਾ, ਮਨਜੀਤ ਸਿੰਘ ਮਾਨ, ਸਰਬਜੀਤ ਸਿੰਘ ਪਾਰਸ, ਪ੍ਰਦੀਪ ਸਿੰਘ ਭਾਰਜ, ਇਸ਼ਪ੍ਰੀਤ ਸਿੰਘ ਵਿੱਕੀ, ਅਮਰਜੀਤ ਸਿੰਘ ਪਾਹਵਾ, ਗੁਰਚਰਨ ਸਿੰਘ ਨਨੜਾਂ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

 

Mohali News, Punjab News, Hindu-Sikh Unity, Punjab Birth Rate, Giani Kuldeep Singh Gargajj

 

 

dawn punjab
Author: dawn punjab

Leave a Comment

RELATED LATEST NEWS