Follow us

26/07/2026 4:46 am

Search
Close this search box.
Home » News In Punjabi » ਚੰਡੀਗੜ੍ਹ » ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਪੱਤਰਕਾਰ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ਨਾਲ ਪੱਤਰਕਾਰੀ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਜਗਤਾਰ ਨੇ 40 ਸਾਲ ਦੇ ਲੰਮੇ ਅਰਸੇ ਦੌਰਾਨ ਬਤੌਰ ਪੱਤਰਕਾਰ (ਪੰਜਾਬੀ ਟ੍ਰਿਬਿਊਨ) ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਜਗਤਾਰ ਵੱਲੋਂ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal