Follow us

07/10/2026 4:13 am

Search
Close this search box.
Home » News In Punjabi » ਚੰਡੀਗੜ੍ਹ » Punjab CBI Case: ਮੁੱਖ ਮੰਤਰੀ ਦੇ OSD ਸਮੇਤ 6 ਖ਼ਿਲਾਫ਼ ਕੇਸ ਦਰਜ, 8 ਥਾਵਾਂ ’ਤੇ ਛਾਪੇ

Punjab CBI Case: ਮੁੱਖ ਮੰਤਰੀ ਦੇ OSD ਸਮੇਤ 6 ਖ਼ਿਲਾਫ਼ ਕੇਸ ਦਰਜ, 8 ਥਾਵਾਂ ’ਤੇ ਛਾਪੇ

Punjab CBI Case: ਮੁੱਖ ਮੰਤਰੀ ਦੇ OSD ਸਮੇਤ 6 ਖ਼ਿਲਾਫ਼ ਕੇਸ ਦਰਜ, 8 ਥਾਵਾਂ ’ਤੇ ਛਾਪੇ 

ਚੰਡੀਗੜ੍ਹ, 6 ਅਕਤੂਬਰ : Punjab CBI Case: ਕੇਂਦਰੀ ਜਾਂਚ ਬਿਊਰੋ (CBI) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਧਿਕਾਰੀ (OSD) ਰਾਜਬੀਰ ਘੁੰਮਣ ਸਮੇਤ 6 ਵਿਅਕਤੀਆਂ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ FIR ਦਰਜ ਕੀਤੀ ਹੈ। ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ।

FIR ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚ ਰਾਜਬੀਰ ਘੁੰਮਣ ਤੋਂ ਇਲਾਵਾ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦੇਵਿੰਦਰ ਅਤੇ ਆਰ.ਐੱਸ. ਨਾਗਰਾ ਸ਼ਾਮਲ ਹਨ। ਇਸ ਤੋਂ ਇਲਾਵਾ ਅਣਪਛਾਤੇ ਸਰਕਾਰੀ ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ ਨੂੰ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ।

ਜਾਂਚ ਏਜੰਸੀ ਅਨੁਸਾਰ, ਮੁਲਜ਼ਮਾਂ ’ਤੇ ਕਥਿਤ ਤੌਰ ’ਤੇ Corruption Case ਵਿੱਚ ਰਿਸ਼ਵਤ ਲੈ ਕੇ IAS ਅਤੇ IPS ਅਧਿਕਾਰੀਆਂ ਦੀਆਂ ਤਾਇਨਾਤੀਆਂ ਨੂੰ ਪ੍ਰਭਾਵਿਤ ਕਰਨ, ਵਿਭਾਗੀ ਕਾਰਵਾਈਆਂ ਵਿੱਚ ਦਖ਼ਲ ਦੇਣ ਅਤੇ ਨੀਤੀਗਤ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਮਨਜ਼ੂਰੀਆਂ, ਟੈਂਡਰਾਂ ਦੀਆਂ ਸ਼ਰਤਾਂ, ਲਾਇਸੈਂਸਾਂ, ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ, ਜਾਇਦਾਦੀ ਵਿਵਾਦਾਂ ਅਤੇ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

CBI ਨੇ ਇਹ ਵੀ ਦੋਸ਼ ਲਾਇਆ ਹੈ ਕਿ ਸਰਕਾਰੀ ਹੁਕਮਾਂ ਅਤੇ ਨੀਤੀਆਂ ਦੇ ਖਰੜੇ ਅਧਿਕਾਰਤ ਤੌਰ ’ਤੇ ਜਾਰੀ ਹੋਣ ਤੋਂ ਪਹਿਲਾਂ ਹੀ ਨਿੱਜੀ ਵਿਅਕਤੀਆਂ ਨਾਲ ਸਾਂਝੇ ਕੀਤੇ ਜਾਂਦੇ ਸਨ।

CBI Raids in Punjab: ਕੇਸ ਦਰਜ ਕਰਨ ਤੋਂ ਬਾਅਦ ਜਾਂਚ ਏਜੰਸੀ ਨੇ ਚੰਡੀਗੜ੍ਹ, ਮੁਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ 8 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਲੈਪਟਾਪ, ਮੋਬਾਈਲ ਫ਼ੋਨ ਅਤੇ ਅਹਿਮ ਦਸਤਾਵੇਜ਼ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਮੁਲਜ਼ਮਾਂ ਖ਼ਿਲਾਫ਼ ਲੱਗੇ ਦੋਸ਼ ਹਾਲੇ ਅਦਾਲਤ ਵਿੱਚ ਸਾਬਤ ਨਹੀਂ ਹੋਏ ਹਨ।

 

Punjab CBI Case, Punjab CM OSD, CBI Raids in Punjab, Punjab Corruption Case, Rajbir Ghuman FIR

dawn punjab
Author: dawn punjab

Leave a Comment

RELATED LATEST NEWS