Follow us

14/02/2025 1:46 pm

Search
Close this search box.
Home » News In Punjabi » ਚੰਡੀਗੜ੍ਹ » ਵਿਦੇਸ਼ਾਂ ਵਿੱਚ ਔਕੜਾਂ ਦੇ ਸ਼ਿਕਾਰ ਪੰਜਾਬੀ ਨੌਜਵਾਨਾਂ ਦੀ ਮਦਦ ਕਰੇ ਪੰਜਾਬ ਸਰਕਾਰ : ਕੁਲਜੀਤ ਸਿੰਘ ਬੇਦੀ

ਵਿਦੇਸ਼ਾਂ ਵਿੱਚ ਔਕੜਾਂ ਦੇ ਸ਼ਿਕਾਰ ਪੰਜਾਬੀ ਨੌਜਵਾਨਾਂ ਦੀ ਮਦਦ ਕਰੇ ਪੰਜਾਬ ਸਰਕਾਰ : ਕੁਲਜੀਤ ਸਿੰਘ ਬੇਦੀ

ਮੋਹਾਲੀ ਦੇ ਡਿਪਟੀ ਮੇਅਰ ਨੇ ਮੁੱਖ ਮੰਤਰੀ ਅਤੇ ਐਨ.ਆਰ.ਆਈ ਮੰਤਰੀ ਨੂੰ ਲਿਖਿਆ ਪੱਤਰ

ਮੋਹਾਲੀ: ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਐਨਆਰਆਈ ਮੰਤਰੀ ਨੂੰ ਪੱਤਰ ਲਿਖ ਕੇ ਵਿਦੇਸ਼ਾਂ ਵਿੱਚ ਕਾਨੂੰਨੀ ਅੜਚਣਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਨੌਜਵਾਨਾਂ ਦੀ ਮਦਦ ਕਰਨ ਦੀ ਗੁਹਾਰ ਲਗਾਈ ਹੈ। ਉਹਨਾਂ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਵਿੱਚ ਕਈ ਨੀਤੀਆਂ ਵਿੱਚ ਹੋ ਰਹੇ ਬਦਲਾਵਾਂ ਕਾਰਨ ਪੰਜਾਬੀ ਨੌਜਵਾਨ ਮੁਸ਼ਕਲਾਂ ਵਿੱਚ ਫਸੇ ਹੋਏ ਹਨ।

ਉਹਨਾਂ ਦੱਸਿਆ ਕਿ ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਕਈ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀਆਂ ਗੱਲਾਂ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਭਾਰਤੀ ਅਤੇ ਪੰਜਾਬੀ ਵੀ ਸ਼ਾਮਲ ਹਨ। ਇਸੇ ਤਰ੍ਹਾਂ, ਕੈਨੇਡਾ ਵਿੱਚ ਵਰਕ ਪਰਮਿਟ ਰਿਨਿਊ ਨਾ ਕਰਨ ਅਤੇ ਪੀ.ਆਰ. ਤੇ ਆਬਜੈਕਸ਼ਨ ਲਗਾਉਣ ਵਾਲੀਆਂ ਗੱਲਾਂ ਸਮੇਂ-ਸਮੇਂ ‘ਤੇ ਸੁਣਨ ਨੂੰ ਮਿਲ ਰਹੀਆਂ ਹਨ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹਨਾਂ ਔਕੜਾਂ ਦਾ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਵਿੱਚ ਵੱਡੀ ਗਿਣਤੀ ਪੰਜਾਬ ਦੇ ਬੱਚਿਆਂ ਦੀ ਹੈ। ਮਾਪਿਆਂ ਨੇ ਬੜੇ ਚਾਵਾਂ ਨਾਲ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ, ਪਰ ਹੁਣ ਉਹ ਕਾਨੂੰਨੀ ਸਮੱਸਿਆਵਾਂ ਦੇ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

ਡਿਪਟੀ ਮੇਅਰ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਮਰੀਕਾ ਅਤੇ ਕੈਨੇਡਾ ਦੀਆਂ ਅੰਬੈਸੀਆਂ ਨਾਲ ਤਾਲਮੇਲ ਕਰੇ ਅਤੇ ਉਹਨਾਂ ਨੌਜਵਾਨਾਂ ਦੀ ਮਦਦ ਕਰੇ ਜਿਹੜੇ ਮੁਸ਼ਕਲ ਵਿੱਚ ਹਨ ਜਾਂ ਜੋ ਵਾਪਸ ਪੰਜਾਬ ਆਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੇ ਭਵਿੱਖ ਨੂੰ ਸਵਾਰਨ ਲਈ ਪੰਜਾਬ ਸਰਕਾਰ ਨੂੰ ਇੱਕ ਵਿਸ਼ੇਸ਼ ਕਮੇਟੀ ਬਣਾਉਣੀ ਚਾਹੀਦੀ ਹੈ, ਜੋ ਉਹਨਾਂ ਦੇ ਮਸਲਿਆਂ ਨੂੰ ਹੱਲ ਕਰੇ।

ਉਹਨਾਂ ਇਹ ਵੀ ਕਿਹਾ ਕਿ ਜੇਕਰ ਇਹਨਾਂ ਨੌਜਵਾਨਾਂ ਦੀ ਮਦਦ ਨਹੀਂ ਕੀਤੀ ਗਈ, ਤਾਂ ਇਹ ਨਿਰਾਸ਼ ਹੋ ਕੇ ਗਲਤ ਕਦਮ ਚੁੱਕ ਸਕਦੇ ਹਨ, ਜੋ ਮਾਪਿਆਂ ਲਈ ਇੱਕ ਵੱਡਾ ਧੱਕਾ ਹੋਵੇਗਾ। ਉਹਨਾਂ ਨੇ ਅਪੀਲ ਕੀਤੀ ਕਿ ਪੰਜਾਬ ਦੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਆਉਂਦੀਆਂ ਸਮੱਸਿਆਵਾਂ ਨਾਲ ਲੜਨ ਲਈ ਸਹਿਯੋਗ ਦਿੰਦੇ ਹੋਏ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਸੈਟਲ ਕਰਨ ਦੇ ਉਪਰਾਲੇ ਕਰਨੇ ਚਾਹੀਦੇ ਹਨ।

ਡਿਪਟੀ ਮੇਅਰ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਇਹ ਮਾਮਲਾ ਸਿਰਫ ਪੰਜਾਬ ਦੇ ਨੌਜਵਾਨਾਂ ਦਾ ਨਹੀਂ, ਬਲਕਿ ਸਾਰੇ ਸੂਬੇ ਦੇ ਭਵਿੱਖ ਦਾ ਹੈ। ਇਸ ਲਈ ਫੌਰੀ ਤੌਰ ਤੇ ਕਦਮ ਚੁੱਕਦੇ ਹੋਏ ਇਹਨਾਂ ਨੌਜਵਾਨਾਂ ਦੇ ਮਸਲੇ ਹੱਲ ਕੀਤੇ ਜਾਣ ਤੇ ਇਹਨਾਂ ਦਾ ਭਵਿੱਖ ਸਵਾਰਨ ਲਈ ਕਦਮ ਚੁੱਕੇ ਜਾਣ।

dawnpunjab
Author: dawnpunjab

Leave a Comment

RELATED LATEST NEWS