ਮੋਹਾਲੀ ਦੇ ਸਰਕਾਰੀ ਕਾਲਜ ਨੂੰ ਕਿਸੇ ਵੀ ਹਾਲਤ ਵਿੱਚ ਪ੍ਰਾਈਵੇਟ ਹੱਥਾਂ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ : ਡਿਪਟੀ ਮੇਅਰ
ਮੋਹਾਲੀ:
ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਵੱਲੋਂ ਚੁੱਪ ਚੁਪੀਤੇ ਮੋਹਾਲੀ ਸਮੇਤ ਕੁਝ ਹੋਰ ਅਹਿਮ ਸ਼ਹਿਰਾਂ ਦੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਨੀਤੀ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੋਹਾਲੀ ਕਾਲਜ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦਾ ਯਤਨ ਕੀਤਾ ਤਾਂ ਇਸ ਦੇ ਖਿਲਾਫ ਜਬਰਦਸਤ ਸੰਘਰਸ਼ ਵਿੱਢਿਆ ਜਾਵੇਗਾ ਅਤੇ ਲੋੜ ਪਈ ਤਾਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਪਰ ਮੋਹਾਲੀ ਕਾਲਜ ਨੂੰ ਪ੍ਰਾਈਵੇਟ ਨਹੀਂ ਹੋਣ ਦਿੱਤਾ ਜਾਵੇਗਾ।
ਅੱਜ ਇੱਕ ਬਿਆਨ ਵਿੱਚ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਪੱਧਰ ਨੂੰ ਉੱਚਾ ਚੁੱਕਣ ਦੀ ਗੱਲ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਤਨੀ ਅਤੇ ਕਰਨੀ ਵਿੱਚ ਭਾਰੀ ਫਰਕ ਹੈ ਜੋ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਲਈ ਲਿਖੀ ਗਈ ਚਿੱਠੀ ਤੋਂ ਨੰਗੇ ਚਿੱਟੇ ਰੂਪ ਵਿੱਚ ਸਾਹਮਣੇ ਆ ਗਿਆ ਹੈ।
ਉਹਨਾਂ ਕਿਹਾ ਕਿ ਮੋਹਾਲੀ ਦੀ ਪ੍ਰਾਈਮ ਲੋਕੇਸ਼ਨ ਉੱਤੇ ਸਥਿਤ ਸਰਕਾਰੀ ਕਾਲਜ ਜਿਹਦੀ ਕਰੋੜਾਂ ਅਰਬਾਂ ਰੁਪਏ ਦੀ ਜਮੀਨ ਹੈ, ਤੇ ਇਸੇ ਤਰ੍ਹਾਂ ਅੰਮ੍ਰਿਤਸਰ ਅਤੇ ਪਟਿਆਲਾ ਵਰਗੇ ਸ਼ਹਿਰਾਂ ਦੇ ਅਹਿਮ ਸਥਾਨਾਂ ਉੱਤੇ ਸਰਕਾਰੀ ਕਾਲਜਾਂ ਦੀ ਪ੍ਰਾਈਵੇਟਾਈਜੇਸ਼ਨ ਦੀ ਚੁੱਪ ਚੁਪੀਤੇ ਲਿਆਂਦੀ ਨੀਤੀ ਪੰਜਾਬ ਵਾਸੀਆਂ ਨਾਲ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਭਾਰੀ ਧੋਖਾ ਅਤੇ ਧੱਕਾ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬਾਂ ਲਈ ਸਿੱਖਿਆ ਅਤੇ ਸਿਹਤ ਵਿੱਚ ਸੁਧਾਰ ਨੂੰ ਮਿਸ਼ਨ ਦੇ ਤੌਰ ਤੇ ਲਿਆਉਣ ਦੀਆਂ ਗੱਲਾਂ ਕਰਦੀ ਸੀ ਪਰ ਹੁਣ ਸਮਝ ਆਇਆ ਹੈ ਕਿ ਇਸ ਦਾ ਅਸਲ ਮਿਸ਼ਨ ਤਾਂ ਸਰਕਾਰੀ ਅਦਾਰਿਆਂ ਨੂੰ ਪ੍ਰਾਈਵੇਟ ਕਰਨ ਦਾ ਸੀ। ਉਹਨਾਂ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਪੜਨ ਵਾਲੇ ਨੌਜਵਾਨ ਪੇਂਡੂ ਬੱਚੇ ਕਿੱਥੋਂ ਪ੍ਰਾਈਵੇਟ ਕਾਲਜਾਂ ਦੀਆਂ ਫੀਸਾਂ ਦੇਣ ਯੋਗ ਹੋ ਸਕਣਗੇ ਅਤੇ ਜਾਹਿਰ ਤੌਰ ਤੇ ਇਹ ਬੱਚੇ ਪੜ੍ਹਾਈ ਛੱਡਣ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਕਿ ਇਸ ਨਾਲ ਨਸ਼ਿਆਂ ਵਿੱਚ ਵੀ ਵਾਧਾ ਹੋਵੇਗਾ ਅਤੇ ਕ੍ਰਾਈਮ ਵਿੱਚ ਵੀ ਵਾਧਾ ਹੋਵੇਗਾ।
ਉਹਨਾਂ ਕਿਹਾ ਕਿ ਪੰਜਾਬ ਦੇ 64 ਸਰਕਾਰੀ ਕਾਲਜਾਂ ਵਿੱਚ ਪ੍ਰੋਫੈਸਰਾਂ ਸਮੇਤ ਹੋਰ ਅਮਲੇ ਦੀ ਭਾਰੀ ਘਾਟ ਹੈ ਇਸ ਘਾਟ ਨੂੰ ਦੂਰ ਕਰਨ ਦੀ ਥਾਂ ਤੇ ਸਰਕਾਰ ਇਹਨਾਂ ਕਾਲਜਾਂ ਨੂੰ ਪ੍ਰਾਈਵੇਟ ਕਰਨ ਵੱਲ ਤੁਰ ਪਈ ਹੈ। ਉਹਨਾਂ ਕਿਹਾ ਕਿ ਜੇਕਰ ਇਹ ਕਾਲਜ ਪ੍ਰਾਈਵੇਟ ਹੁੰਦੇ ਹਨ ਤਾਂ ਇਹਨਾਂ ਦੀਆਂ ਫੀਸਾਂ ਵਿੱਚ ਭਾਰੀ ਵਾਧਾ ਹੋਣਾ ਲਾਜ਼ਮੀ ਹੈ। ਉਹਨਾਂ ਕਿਹਾ ਕਿ ਆਪਣੇ ਖਰਚੇ ਘੱਟ ਕਰਨ ਦੀ ਥਾਂ ਤੇ ਸਰਕਾਰ ਆਮ ਲੋਕਾਂ ਉੱਤੇ ਵਾਧੂ ਬੋਝ ਪਾਉਣ ਜਾ ਰਹੀ ਹੈ ਜੋ ਨਾ ਕਾਬਿਲੇ ਬਰਦਾਸ਼ਤ ਹੈ।
ਉਹਨਾਂ ਕਿਹਾ ਕਿ ਮੋਹਾਲੀ ਵਰਗੇ ਸ਼ਹਿਰ ਦੇ ਸਰਕਾਰੀ ਕਾਲਜ ਦੀ ਕਰੋੜਾਂ ਰੁਪਏ ਦੀ ਜਾਇਦਾਦ ਨੂੰ ਕਿਸੇ ਸਾਜਿਸ਼ ਤਹਿਤ ਪ੍ਰਾਈਵੇਟ ਲੋਕਾਂ ਦੀ ਝੋਲੀ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇੰਜ ਜਾਪਦਾ ਹੈ ਕਿ ਇਸ ਦੇ ਪਿੱਛੇ ਕੋਈ ਮਾਫੀਆ ਕੰਮ ਕਰ ਰਿਹਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਸਿੱਖਿਆ ਦਾ ਮ ਭੱਠਾ ਬੈਠਾ ਪਿਆ ਹੈ ਅਤੇ ਸਰਕਾਰ ਦੀ ਇਹ ਸਥਿਤੀ ਨਾਲ ਉੱਚ ਸਿੱਖਿਆ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ। ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਇਸ ਮੋਹਾਲੀ ਦੇ ਸਰਕਾਰੀ ਕਾਲਜ ਨੂੰ ਅਪਗ੍ਰੇਡ ਕਰਕੇ ਇਸ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਥਾਂ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਜੋੜਿਆ ਜਾਂਦਾ ਜੋ ਕਿ ਇਸ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਹੈ। ਪਰ ਅਜਿਹਾ ਕਰਨ ਦੀ ਥਾਂ ਇਸ ਨੂੰ ਪ੍ਰਾਈਵੇਟ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੇ ਸੁਫਨਿਆਂ ਨੂੰ ਚੂਰ ਚੂਰ ਕਰਨ ਦੀ ਤਿਆਰੀ ਸਰਕਾਰ ਨੇ ਕਰ ਲਈ ਹੈ। ਜਿਹੜੇ ਗਰੀਬ ਬੱਚੇ ਜਿਹੜੇ ਉਥੇ ਉਸ ਕਾਲਜ ਨੂੰ ਅਪਗ੍ਰੇਡ ਕਰਨ ਦੀ ਥਾਂ ਤੇ ਉਸ ਮੁਹਾਲੀ ਕਾਲਜ ਚ ਨੂੰ ਚੰਡੀਗੜ੍ਹ ਦੀ ਆਪਣਾ ਯੂਨੀਵਰਸਿਟੀ ਦਾ ਜੋੜਨ ਦੀ ਬਜਾਏ ਜਿਹੜਾ ਇੱਥੋਂ ਦੇ ਲੋਕਾਂ ਦਾ ਸਪਨਾ ਸੀ ਉਹਨੂੰ ਹੋਰ ਚੂਰ ਚੂਰ ਕਰਨ ਦੀ ਜਿਹੜੀ ਸਾਜ਼ਿਸ਼ ਹ ਘੜੀ ਜਾ ਰਹੀ ਆ ਇਹ ਸਾਜਿਸ਼ ਦਾ ਫਲ ਨਹੀਂ ਹੋਣ ਦਿੱਤੀ ਜਾਵੇਗੀ।
ਉਹਨਾਂ ਬੀਤੇ ਕੱਲ ਦੀ ਬਨੂੜ ਦੀ ਇੱਕ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿਹਤ ਦਾ ਪੱਧਰ ਉੱਚਾ ਚੁੱਕਣ ਦਾ ਵਾਧਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਦੀ ਸਰਕਾਰ ਦੌਰਾਨ ਇੱਕ ਗਰਭ ਬਹੁਤ ਹੀ ਔਰਤ ਨੇ ਇੱਕ ਟੈਂਪੂ ਵਿੱਚ ਮੋਬਾਇਲ ਦੀਆਂ ਬੈਟਰੀਆਂ ਦੀ ਰੋਸ਼ਨੀ ਨਾਲ ਆਪਣੇ ਬੱਚੇ ਨੂੰ ਜਨਮ ਦਿੱਤਾ। ਇਸ ਤੋਂ ਵੱਧ ਅਫਸੋਸ ਦੀ ਗੱਲ ਹੋਰ ਕੀ ਹੋ ਸਕਦੀ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਹਨਾਂ ਗੱਲਾਂ ਖਾਸ ਤੌਰ ਤੇ ਧਿਆਨ ਦਿੰਦੇ ਹੋਏ ਫੌਰੀ ਤੌਰ ਤੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਦੀ ਚਿੱਠੀ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣ ਦੇ ਆਪਣੇ ਵਾਇਦੇ ਨੂੰ ਪੂਰਾ ਕਰਨ ਲਈ ਕੰਮ ਕਰਨਾ ਚਾਹੀਦਾ ਹੈ।