Follow us

13/02/2025 5:23 pm

Search
Close this search box.
Home » News In Punjabi » ਖੇਡ » ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ : ਅਪਲਾਈ ਕਰਨ ਲਈ ?: ਪੜ੍ਹੋ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ : ਅਪਲਾਈ ਕਰਨ ਲਈ ?: ਪੜ੍ਹੋ

ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ, ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ

ਚੰਡੀਗੜ੍ਹ:

ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ।

ਖੇਡ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਿਲੇ ਪੜਾਅ ਵਿੱਚ 205 ਨਰਸਰੀਆਂ ਖੋਲ੍ਹਣ ਦੀ ਤਜਵੀਜ਼ ਸੀ ਜਿਸ ਸਬੰਧੀ ਬਾਕਾਇਦਾ ਭਰਤੀ ਲਈ ਇਸ਼ਤਿਹਾਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਕਈ ਖਿਡਾਰੀਆਂ ਅਤੇ ਸਬੰਧਤ ਧਿਰਾਂ ਵੱਲੋਂ ਪਹੁੰਚ ਕਰਕੇ ਹੋਰ ਨਰਸਰੀਆਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅਜਿਹੀਆਂ ਖੇਡਾਂ ਨੂੰ ਵੀ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ਉੱਠੀ ਜਿਹੜੀਆਂ ਪਹਿਲੇ ਪੜਾਅ ਵਿੱਚ ਸ਼ਾਮਲ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਖੇਡ ਵਿਭਾਗ ਪਹਿਲੇ ਪੜਾਅ ਵਿੱਚ 2024-25 ਸੈਸ਼ਨ ਵਿੱਚ ਹੀ 260 ਖੇਡ ਨਰਸਰੀਆਂ ਖੋਲ੍ਹਣ ਜਾ ਰਿਹਾ ਹੈ ਜਿਸ ਲਈ ਸੋਧਿਆ ਇਸ਼ਤਿਹਾਰ ਜਾਰੀ ਕਰਕੇ ਇਸ ਸਬੰਧੀ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਪਾ ਦਿੱਤੇ ਗਏ ਹਨ।

ਮੀਤ ਹੇਅਰ ਨੇ ਦੱਸਿਆ ਕਿ 260 ਖੇਡ ਨਰਸਰੀਆਂ ਲਈ 260 ਕੋਚ ਅਤੇ 26 ਸੁਪਰਵਾਈਜ਼ਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਖੇਡ ਅਨੁਸਾਰ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਖੇਡ ਨਰਸਰੀਆਂ ਲਈ ਅਥਲੈਟਿਕਸ ਲਈ 58, ਹਾਕੀ ਤੇ ਵਾਲੀਬਾਲ ਲਈ 22-22, ਕੁਸ਼ਤੀ ਤੇ ਬੈਡਮਿੰਟਨ ਲਈ 20, ਫੁਟਬਾਲ, ਮੁੱਕੇਬਾਜ਼ੀ ਤੇ ਬਾਸਕਟਬਾਲ ਲਈ 15-15, ਕਬੱਡੀ ਲਈ 12, ਤੀਰਅੰਦਾਜ਼ੀ ਤੇ ਤੈਰਾਕੀ ਲਈ 10-10, ਵੇਟਲਿਫਟਿੰਗ ਤੇ ਜੂਡੋ ਲਈ 5-5, ਜਿਮਨਾਸਟਿਕ, ਰੋਇੰਗ ਤੇ ਸਾਈਕਲਿੰਗ ਲਈ 4-4, ਹੈਂਡਬਾਲ, ਵੁਸ਼ੂ ਤੇ ਕ੍ਰਿਕਟ ਲਈ 3-3, ਖੋ ਖੋ, ਤਲਵਾਰਬਾਜ਼ੀ, ਟੈਨਿਸ ਤੇ ਟੇਬਲ ਟੈਨਿਸ ਲਈ 2-2, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾ ਰਹੀ ਹੈ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ ਅਤੇ ਸਬੰਧਤ ਖੇਡ ਦੇ ਖਿਡਾਰੀਆਂ ਦੀ ਗਿਣਤੀ ਵੱਧ ਹੈ, ਉੱਥੇ ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸਫਲਤਾ ਤੋਂ ਬਾਅਦ ਵਿਭਾਗ ਕੋਲ ਡਾਟਾ ਮੌਜੂਦ ਹੈ ਕਿ ਕਿਸ ਇਲਾਕੇ ਵਿੱਚ ਕਿਹੜੀ ਖੇਡ ਵੱਧ ਖੇਡੀ ਜਾਂਦੀ ਹੈ।

dawn punjab
Author: dawn punjab

Leave a Comment

RELATED LATEST NEWS