ਆਮ ਆਦਮੀ ਪਾਰਟੀ ਨੂੰ ਮੁਹਾਲੀ ਵਿੱਚ ਲੱਗਿਆ ਤਕੜਾ ਝਟਕਾ
ਕਈ ਕਲੋਨੀਆਂ ਦੇ ਆਪ ਪਾਰਟੀ ਦੇ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ
ਸ਼ਾਮਲ ਹੋਏ ਆਗੂਆਂ ਨੇ ਕਿਹਾ, ਅਕਾਲੀ ਬਸਪਾ ਉਮੀਦਵਾਰ ਪਰਵਿੰਦਰ ਸੋਹਾਣਾ ਦੀ ਚੋਣ ਨੂੰ ਖੁਦ ਅੱਗੇ ਹੋ ਕੇ ਲੜਣਗੇ
ਮੁਹਾਲੀ : ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਿਆ ਜਦੋਂ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਵਿਕਾਸ ਦੀ ਅਗਵਾਈ ਹੇਠ ਹੈ ਫੇਜ਼ 11, ਅੰਬ ਸਾਹਿਬ ਕਾਲੋਨੀ, ਫੇਜ਼ 9, ਗੁਰੂ ਨਾਨਕ ਕਲੋਨੀ, ਪੰਤ ਕਲੋਨੀ, ਜਗਤਪੁਰਾ ਕਲੋਨੀ ਸਮੇਤ ਮੁਹਾਲੀ ਦੇ ਕਈ ਹੋਰ ਇਲਾਕਿਆਂ ਵਿੱਚੋਂ ਵੱਡੀ ਗਿਣਤੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਚੋਣ ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਅਤੇ ਪਰਿਵਾਰਾਂ ਨੇ ਕਿਹਾ ਕਿ ਮੋਹਾਲੀ ਵਿਚ ਆਮ ਆਦਮੀ ਪਾਰਟੀ ਨੇ ਇਕ ਅਜਿਹੇ ਧੰਨਕੁਬੇਰ ਅਤੇ ਵਪਾਰੀ ਆਦਮੀ ਨੂੰ ਟਿਕਟ ਦਿੱਤੀ ਹੈ ਆਪਣੀ ਗੱਲ ਕਹੀ ਜਿਸ ਨੂੰ ਖੁਦ ਨੂੰ ਮਿਲਣਾ ਤਾਂ ਬੜੀ ਦੂਰ ਦੀ ਗੱਲ ਹੈ ਉਸ ਦੇ ਸਟਾਫ ਨੂੰ ਮਿਲਣ ਵਾਸਤੇ ਵੀ ਕਈ ਦਿਨ ਲੱਗ ਜਾਂਦੇ ਹਨ ਤਾਂ ਅਜਿਹੇ ਹਾਲਾਤਾਂ ਵਿੱਚ ਮੁਹਾਲੀ ਦੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਦਾ ਹੱਲ ਕਿਵੇਂ ਹੋਵੇਗਾ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਆਮ ਲੋਕਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਨੌਜਵਾਨ ਉਮੀਦਵਾਰ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਪਰਵਿੰਦਰ ਸਿੰਘ ਸੋਹਾਣਾ ਦੀ ਚੋਣ ਨੂੰ ਆਪ ਅੱਗੇ ਹੋ ਕੇ ਲੜ ਰਹੇ ਹਨ ਅਤੇ ਇਹ ਲੜਾਈ ਹੁਣ ਪਰਵਿੰਦਰ ਸਿੰਘ ਸੋਹਾਣਾ ਦੀ ਨਹੀਂ ਸਗੋਂ ਉਨ੍ਹਾਂ ਦੀ ਆਪਣੀ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਇਨ੍ਹਾਂ ਪਰਿਵਾਰਾਂ ਅਤੇ ਆਗੂਆਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਆਉਣ ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਮ ਲੋਕਾਂ ਦੀ ਪਾਰਟੀ ਹੈ ਤੇ ਇਨ੍ਹਾਂ ਸਾਰਿਆਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਵਿਕਾਸ ਤੋਂ ਇਲਾਵਾ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਜਨਰਲ ਕਰਮਜੀਤ ਸਿੰਘ ਕੰਮਾ ਬੜੀ, ਪ੍ਰੀਤ ਰਠੌੜ ਪ੍ਰਧਾਨ ਯੂਥ ਅਕਾਲੀ ਦਲ ਕਲੋਨੀ ਸੈੱਲ, ਭਾਰਤ, ਸੰਜੂ, ਲੱਕੀ, ਛੋਟੂ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ, ਅਨੀਤ, ਛਿੰਦਾ, ਅਮਨ, ਕਮਲ, ਮਨੀਸ਼, ਰੋਹਿਤ ਅਤੇ ਹੋਰ ਕਈ ਪਰਿਵਾਰ ਹਾਜ਼ਰ ਸਨ।
