ਚੜ੍ਹਦਾ ਪੰਜਾਬ

August 11, 2022 2:05 AM

ਕਾਂਗਰਸੀ ਉਮੀਦਵਾਰ ਰਮਨਦੀਪ ਸਿੱਕੀ ਦੀ ਨਾਮਜ਼ਦਗੀ ਪ੍ਰਕਿਰਿਆ ‘ਤੇ ਲਗਾਇਆ ਵੱਡਾ ਇਤਰਾਜ਼

ਬੈਂਕ ਵੱਲੋਂ ਮੁੱਖ ਚੋਣ ਕਮਿਸ਼ਨ ਪੰਜਾਬ ਤੋਂ ਸਿੱਕੀ ਦੇ ਨਾਮਜ਼ਦਗੀ ਪੱਤਰ ਪ੍ਰਵਾਨ ਨਾ ਕੀਤੇ ਜਾਣ ਦੀ ਮੰਗ

ਚੰਡੀਗੜ੍ਹ :    ਪੰਜਾਬ ਦੇ ਕਪੂਰਥਲਾ ਤੋਂ ਵਿਧਾਇਕ ਅਤੇ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਖਾਸਮ-ਖਾਸ ਵਿਧਾਨ ਸਭਾ ਹਲਕੇ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਮੁਸੀਬਤ ਵਿੱਚ ਘਿਰ ਗਏ ਹਨ। ਬੈਂਕ ਆਫ ਇੰਡੀਆ ਨੇ ਉਸ ਦੀ ਨਾਮਜ਼ਦਗੀ ਪ੍ਰਕਿਰਿਆ ‘ਤੇ ਸਭ ਤੋਂ ਵੱਡਾ ਇਤਰਾਜ਼ ਲਗਾਇਆ ਹੈ।

ਬੈਂਕ ਆਫ ਇੰਡੀਆ ਨੇ ਚੋਣ ਕਮਿਸ਼ਨ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਤਰਨਤਾਰਨ, ਐਸਡੀਐਮ ਖਡੂਰ ਸਾਹਿਬ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਰਮਨਜੀਤ ਸਿੰਘ ਸਿੱਕੀ ਦੀ ਬੈਂਕ ਵਿੱਚ 6 ਕਰੋੜ 35 ਲੱਖ ਦੀ ਦੇਣਦਾਰੀ ਹੈ। ਉਹ ਡਿਫਾਲਟਰ ਹੈ।

ਇਸ ਸਬੰਧੀ ਖਡੂਰ ਸਾਹਿਬ ਦੇ ਰਿਟਰਨਿੰਗ ਅਫਸਰ ਤੇ ਐਸਡੀਐਮ ਦੀਪਕ ਭਾਟੀਆ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਕਾਨੂੰਨ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਬੈਂਕ ਆਫ ਇੰਡੀਆ ਅਵਤਾਰ ਨਗਰ ਜਲੰਧਰ ਦੀ ਸ਼ਾਖਾ ਨੇ 27 ਜਨਵਰੀ ਨੂੰ ਮੁੱਖ ਚੋਣ ਕਮਿਸ਼ਨ ਪੰਜਾਬ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਸੀ ਕਿ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਦੀ ਫਰਮ ਨੇ ਉਨ੍ਹਾਂ ਦੇ ਬੈਂਕ ਤੋਂ ਕਰਜ਼ਾ ਲਿਆ ਸੀ। ਜਿਸ ਦਾ 6 ਕਰੋੜ 35 ਲੱਖ 28 ਹਜ਼ਾਰ 478 ਰੁਪਏ 35 ਪੈਸੇ ਬਕਾਇਆ ਹੈ। ਕਈ ਵਾਰ ਬੈਂਕ ਅਧਿਕਾਰੀਆਂ ਵੱਲੋਂ ਬੇਨਤੀ ਕਰਨ ’ਤੇ ਵੀ ਉਨ੍ਹਾਂ ਨੂੰ ਅਦਾਇਗੀ ਨਹੀਂ ਕੀਤੀ ਗਈ.

ਬੈਂਕ ਨੇ ਮੁੱਖ ਚੋਣ ਕਮਿਸ਼ਨ ਪੰਜਾਬ ਤੋਂ ਮੰਗ ਕੀਤੀ ਹੈ ਕਿ ਰਮਨਜੀਤ ਸਿੰਘ ਦੇ ਨਾਮਜ਼ਦਗੀ ਪੱਤਰ ਪ੍ਰਵਾਨ ਨਾ ਕੀਤੇ ਜਾਣ। ਬੈਂਕ ਨੇ ਇਸ ਪੱਤਰ ਦੀ ਕਾਪੀ ਭਾਰਤ ਦੇ ਮੁੱਖ ਚੋਣ ਕਮਿਸ਼ਨ, ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ, ਪੰਜਾਬ ਕਾਂਗਰਸ ਪ੍ਰਧਾਨ ਅਤੇ ਡੀਸੀ ਤਰਨਤਾਰਨ ਨੂੰ ਵੀ ਭੇਜੀ ਹੈ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792