ਚੜ੍ਹਦਾ ਪੰਜਾਬ

August 11, 2022 1:31 AM

ਕਿਰਾਏਦਾਰ, ਨੌਕਰ, ਪੇਇੰਗ ਗੈਸਟ ਦਾ ਪੂਰਾ ਵੇਰਵਾ ਥਾਣੇ/ ਚੌਂਕੀ ਵਿੱਚ ਦਰਜ ਕਰਵਾਉਣ ਦੇ ਹੁਕਮ

ਐਸ.ਏ.ਐਸ. ਨਗਰ :  ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ੍ ਦੀਆਂ ਮਿਊਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਵੱਲੋਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਥਾਣੇ ਵਿੱਚ ਦਰਜ ਕਰਾਉਣਾ ਲਾਜ਼ਮੀ ਹੋਵੇਗਾ ਅਤੇ ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰਾਂ ਦੀ ਸੂਚਨਾ ਨਹੀਂ ਦਿੱਤੀ, ਉਹ ਇਕ ਹਫ਼ਤੇ ਵਿੱਚ ਸੂਚਨਾ ਸਬੰਧਤ ਥਾਣੇ ਵਿੱਚ ਦੇਣ ਨੂੰ ਯਕੀਨੀ ਬਣਾਉਣ।

ਭਵਿੱਖ ਵਿੱਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਦੀ ਸੂਚਨਾ ਇਕ ਹਫ਼ਤੇ ਅੰਦਰ ਸਬੰਧਤ ਥਾਣੇ ਵਿਚ ਦੇਣੀ ਲਾਜ਼ਮੀ ਹੋਵੇਗੀ। ਸੀਨੀਅਰ ਕਪਤਾਨ ਪੁਲਿਸ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟਜ਼ ਇਨ੍ਹ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਾਉਣ ਲਈ ਲੋੜੀਂਦੀ ਕਾਰਵਾਈ ਕਰਨਗੇ। ਇਲਾਕੇ ਦਾ ਮੁੱਖ ਥਾਣਾ ਅਫ਼ਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਵੇਗਾ। ਬਿਨਾਂ ਸੂਚਨਾ ਤੋਂ ਰੱਖੇ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਦੇ ਘਰਾਂ ਦੀ ਚੈਕਿੰਗ ਕਰਦੇ ਸਮੇਂ ਮਹਿਲਾ ਪੁਲਿਸ ਨੂੰ ਵੀ ਨਾਲ ਰੱਖਿਆ ਜਾਵੇ।
ਇਹ ਹੁਕਮ 26 ਨਵੰਬਰ 2021 ਤੱਕ ਲਾਗੂ ਰਹਿਣਗੇ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792