ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਇਆ
ਚੰਡੀਗੜ੍ਹ : ਜਦੋਂ ਲੋਕ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਜੂਝ ਰਹੇ ਹਨ।
ਹੁਣ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ 14.2 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਅਤੇ ਇਹ ਹੁਣ ਦਿੱਲੀ ਵਿੱਚ 999.50 ਰੁਪਏ ਵਿੱਚ ਵਿਕੇਗਾ।
ਇਸ ਤੋਂ ਪਹਿਲਾਂ ਮਾਰਚ ਵਿੱਚ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।
ਇਹ ਵੀ ਜਿਕਰਯੋਗ ਹੈ ਕਿ ਪਿਛਲੇ ਹਫਤੇ, 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 2,253 ਰੁਪਏ ਦੇ ਮੁਕਾਬਲੇ 102.50 ਰੁਪਏ ਵਧਾ ਕੇ 2,355.50 ਰੁਪਏ ਕੀਤੀ ਗਈ ਸੀ। ਇਸ ਦੌਰਾਨ, 5 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 655 ਰੁਪਏ ਹੈ।
