ਚੜ੍ਹਦਾ ਪੰਜਾਬ

August 17, 2022 7:22 PM

ਗ੍ਰੇਸ਼ੀਅਨ ਹਸਪਤਾਲ ਵੱਲੋਂ ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ

ਗ੍ਰੇਸ਼ੀਅਨ ਹਸਪਤਾਲ  ਵੱਲੋਂ  ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ

ਮੋਹਾਲੀ :   

ਗ੍ਰੇਸ਼ੀਅਨ ਹਸਪਤਾਲ ਸੈਕਟਰ ਉਨੱਤਰ ਮੁਹਾਲੀ ਵੱਲੋਂ ਅੱਜ ਆਪਣਾ 16 ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਦੇ ਨਾਲ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਫੇਜ਼ 7 ਦੇ ਕੌਂਸਲਰ ਪਰਮਜੀਤ ਸਿੰਘ ਹੈਪੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਹਸਪਤਾਲ ਦੇ ਮੁਖੀ ਡਾ ਸ਼ਿਵਪ੍ਰੀਤ ਸਿੰਘ ਸਮਰਾ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਹੋਰਨਾਂ ਪਤਵੰਤਿਆਂ ਦਾ ਇੱਥੇ ਆਉਣ ਤੇ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਪਿਛਲੇ 16 ਸਾਲ ਤੋਂ ਇਲਾਕੇ ਵਿੱਚ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਹਨ  ਤੇ  ਕੋਵਿਡ ਕਾਲ ਦੌਰਾਨ ਵੀ ਦੇ ਹਸਪਤਾਲ ਨੇ ਵੱਧ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਹੈ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਡਾ ਸ਼ਿਵਪ੍ਰੀਤ ਸਮਰਾ  ਨੂੰ ਗ੍ਰੇਸ਼ੀਅਨ ਹਸਪਤਾਲ ਦੇ 16ਵੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ।
ਇਸ ਮੌਕੇ ਜਗਜੀਤ ਸਿੰਘ ਐਚਓਡੀ, ਸੰਦੀਪ ਸ਼ਰਮਾ, ਕਰਨਲ ਐਨ ਕੇ ਖੰਨਾ ਚੀਫ ਐਡਮਨਿਸਟ੍ਰੇਟਰ ਵੀ ਹਾਜ਼ਰ ਸਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014819