ਚੜ੍ਹਦਾ ਪੰਜਾਬ

August 14, 2022 11:51 AM

ਜਥੇਦਾਰ ਕਰਤਾਰ ਸਿੰਘ ਤਸਿੰਬਲੀ ਨੂੰ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਇਆ  

ਜਥੇਦਾਰ ਕਰਤਾਰ ਸਿੰਘ ਤਸਿੰਬਲੀ ਨੂੰ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਇਆ  

ਪਿਛਲੇ ਚਾਲੀ ਸਾਲਾਂ ਤੋਂ ਪੂਰਾ ਪਰਿਵਾਰ ਅਕਾਲੀ ਦਲ ਦੀ ਕਰ ਰਿਹਾ ਸੇਵਾ  : ਜਥੇਦਾਰ ਤਸਿੰਬਲੀ

ਮੁਹਾਲੀ ਦੇ ਵਸਨੀਕ ਅਤੇ ਟਕਸਾਲੀ ਅਕਾਲੀ ਆਗੂ ਕਰਤਾਰ ਸਿੰਘ ਤਸਿੰਬਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦੀ ਸਿਫ਼ਾਰਸ਼ ਨਾਲ ਕੀਤੀ ਗਈ ਹੈ।

ਇਸ ਮੌਕੇ ਬੋਲਦਿਆਂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਨੇ ਕਿਹਾ ਕਿ ਉਨ੍ਹਾਂ ਦਾ ਸਾਰਾ ਪਰਿਵਾਰ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ ਅਤੇ ਹਰੇਕ ਮੋਰਚੇ ਵਿੱਚ ਉਨ੍ਹਾਂ ਦੇ ਪਿਤਾ ਜੀ ਜਥੇਦਾਰ ਕੇਸਰ ਸਿੰਘ, ਚਾਚਾ ਸਰਦਾਰ ਮੂਲਾ ਸਿੰਘ ਹਾਜ਼ਰ ਰਹੇ ਹਨ।

ਉਨ੍ਹਾਂ ਕਿਹਾ ਕਿ ਉਹ ਪਿਛਲੇ 40 ਸਾਲਾਂ ਤੋਂ ਅਕਾਲੀ ਦਲ ਦੀ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਸਪੁੱਤਰ ਪਲਵਿੰਦਰ ਸਿੰਘ ਤਸਿੰਬਲੀ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਹੈ।

ਜਥੇਦਾਰ ਤਸਿੰਬਲੀ ਨੇ ਕਿਹਾ ਕਿ ਉਹ ਤੇ ਉਨ੍ਹਾਂ ਦਾ ਪੂਰਾ ਪਰਿਵਾਰ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਮਾਲੀ ਤੋਂ ਉਮੀਦਵਾਰ ਪਰਮਿੰਦਰ ਸਿੰਘ ਸੋਹਾਣਾ ਦੀ ਚੋਣ ਮੁਹਿੰਮ ਨੂੰ ਸਮਰਪਿਤ ਹੈ ਅਤੇ ਇਹ ਸੀਟ ਭਾਰੀ ਬਹੁਮਤ ਨਾਲ ਜਿਤਾ ਗਏ ਅਕਾਲੀ ਬਸਪਾ ਗੱਠਜੋੜ ਦੀ ਝੋਲੀ ਵਿੱਚ ਪਾਈ ਜਾਵੇਗੀ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014806