ਚੜ੍ਹਦਾ ਪੰਜਾਬ

August 17, 2022 7:23 PM

ਜੇਲ ਵਾਰਡਰ ਅਤੇ ਮੈਟਰਨ ਦੀਆਂ 847 ਆਸਾਮੀਆਂ ਲਈ ਪੇਪਰ ਮਿਤੀ ਰੱਖੀ: ਪੜ੍ਹੋ ਪੂਰੀ ਖ਼ਬਰ

ਜੇਲ ਵਾਰਡਰ ਅਤੇ ਮੈਟਰਨ ਦੀਆਂ ਆਸਾਮੀਆਂ ਲਈ 27 ਅਗਸਤ ਤੋਂ 29 ਅਗਸਤ ਤੱਕ ਲਏ ਜਾਣ ਵਾਲੇ ਲਿਖਤੀ ਪੇਪਰ ਦੀਆਂ ਤਿਆਰਮੀਆਂ ਮੁਕੰਮਲ: ਰਮਨ ਬਹਿਲ
ਚੰਡੀਗੜ:  ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਨੰ: 8 ਆਫ਼ 2021 ਰਾਹੀਂ ਜੇਲ ਵਿਭਾਗ ਵਿੱਚ ਜੇਲ ਵਾਰਡਰ ਦੀਆਂ 815 ਅਤੇ ਜੇਲ ਮੈਟਰਨ ਦੀਆਂ 32 (ਕੁੱਲ 847) ਅਸਾਮੀਆਂ ਲਈ ਸਫ਼ਲਤਾਪੂਰਵਕ ਬਿਨੈ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਮਿਤੀ 27 ਅਗਸਤ ਤੋਂ 29 ਅਗਸਤ 2021 ਤੱਕ ਲਈ ਜਾ ਰਹੀ ਹੈ, ਜਿਸ ਦੇ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਹ ਜਾਣਕਾਰੀ ਅੱਜ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ  ਦਿੱਤੀ ਗਈ । ਉਹਨਾਂ ਅੱਗੇ ਦੱਸਿਆ ਹੈ ਕਿ ਜੇਲ ਵਾਰਡਰ ਅਤੇ ਜੇਲ ਮੈਟਰਨ ਲਈ ਤਕਰੀਬਨ 2 ਲੱਖ 32 ਹਜਾਰ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਹੈ। ਇਹ ਪ੍ਰੀਖਿਆ ਚੰਡੀਗੜ ਅਤੇ ਪੰਜਾਬ ਦੇ ਵੱਖ ਵੱਖ ਜਿਲਿਆਂ ਵਿੱਚ ਲਈ ਜਾ ਰਹੀ ਹੈ, ਜਿਸ ਦੇ ਲਈ  ਲਗਭਗ 150 ਪ੍ਰੀਖਿਆ ਕੇਂਦਰ ਬਣਾਏ ਗਏ ਹਨ।  ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ, ਹਦਾਇਤਾਂ ਅਤੇ ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਬੋਰਡ ਦੀ ਵੈਬਸਾਈਟ …. ਤੇ ਉਪਲਬਧ ਕਰਵਾਈ ਗਈ ਹੈ, ਇਸ ਲਈ ਸਬੰਧਤ ਉਮੀਦਵਾਰ ਬੋਰਡ ਦੀ ਵੈਬਸਾਈਟ ਨੂੰ ਸਮੇਂ ਸਮੇਂ ਸਿਰ ਚੈੱਕ ਕਰਦੇ ਰਹਿਣ।
ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਇਹ ਪ੍ਰੀਖਿਆ ਮਲਟੀਸ਼ਿਫਟਜ ਵਿੱਚ ਤਿੰਨ ਦਿਨਾਂ ਵਿੱਚ ਰੱਖੀ ਗਈ ਹੈ, ਜਿਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਵਲੋਂ ਜਿਲਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਅਬਜਰਵਰ ਨਿਯੁਕਤ ਕੀਤੇ ਗਏ ਹਨ। ਸੁਰੱਖਿਆ ਪ੍ਰਬੰਧਾ ਜਿਲੇ ਦੇ ਐਸ.ਐਸ.ਪੀਜ਼ ਵੱਲੋਂ ਕੀਤੇ ਗਏ ਹਨ।
ਇਸ ਤੋਂ ਇਲਾਵਾ ਚੇਅਰਮੈਨ ਜੀ ਵਲੋਂ ਇਹ ਵੀ ਦੱਸਿਆ ਗਿਆ ਕਿ ਲਿਖਤੀ ਪ੍ਰੀਖਿਆ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਾਵਰਾਂ ਦਾ ਸਰੀਰਕ ਯੋਗਤਾ ਟੈਸਟ ਲਿਆ ਜਾਵੇਗਾ। ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਕੀਤੀ ਜਾਵੇਗੀ, ਇਸ ਲਈ ਉਮੀਦਵਾਰਾਂ ਗੈਰ ਸਮਾਜੀ ਤੱਤਾਂ ਦੇ ਝਾਂਸੇ ਵਿੱਚ ਨਾ ਆਉਣ ਅਤੇ ਪ੍ਰੀਖਿਆ ਦੀ ਤਿਆਰੀ ਲਈ ਡੱਟਵੀਂ ਮਿਹਨਤ ਕਰਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014819