ਟਕਸਾਲੀ ਅਕਾਲੀ ਆਗੂ ਮਾਨ ਸਿੰਘ ਸੋਹਾਣਾ ਨਹੀਂ ਰਹੇ
ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਹੋਇਆ ਅੰਤਿਮ ਸੰਸਕਾਰ
ਮੋਹਾਲੀ:
ਪਿੰਡ ਸੋਹਾਣਾ ਦੇ ਟਕਸਾਲੀ ਅਕਾਲੀ ਆਗੂ ਮਾਨ ਸਿੰਘ ਸੋਹਾਣਾ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦਾ ਸਸਕਾਰ ਮੋਹਾਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਮਾਨ ਸਿੰਘ ਸੋਹਾਣਾ ਮੁਹਾਲੀ ਹਲਕੇ ਦੇ ਸਿਰਕੱਢ ਅਕਾਲੀ ਆਗੂ ਰਹੇ ਅਤੇ ਉਨ੍ਹਾਂ ਨੇ ਅਕਾਲੀ ਦਲ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵੀ ਲੜੀ ਸੀ। ਉਹ ਲੈਂਡ ਮਾਰਗੇਜ ਬੈਂਕ ਦੇ ਚੇਅਰਮੈਨ ਵੀ ਰਹੇ। ਉਹ 72 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਦੋ ਬੇਟੀਆਂ ਅਤੇ ਇਕ ਬੇਟਾ ਛੱਡ ਗਏ ਹਨ। ਉਨ੍ਹਾਂ ਦੀ ਚਿਤਾ ਨੂੰ ਅੱਗ ਉਨ੍ਹਾਂ ਦੇ ਸਪੁੱਤਰ ਗਗਨਦੀਪ ਸਿੰਘ ਸੋਹਾਣਾ ਨੇ ਦਿਖਾਈ।
ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੂਥ ਕਾਂਗਰਸ ਮੁਹਾਲੀ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸੁਰਿੰਦਰ ਸਿੰਘ ਰੋਡਾ ਹਰਪਾਲ ਸਿੰਘ ਚੰਨਾ, ਸਤਵੀਰ ਸਿੰਘ ਧਨੋਆ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਅਮਨਦੀਪ ਸਿੰਘ ਅਬਿਆਣਾ, ਆਰ ਪੀ ਸ਼ਰਮਾ, ਅਸ਼ਵਨੀ ਸੰਭਾਲਕੀ, ਹਰਸੰਗਤ ਸਿੰਘ ਸਮੇਤ ਹੋਰ ਇਲਾਕਾ ਵਾਸੀ ਮਾਨ ਸਿੰਘ ਸੋਹਾਣਾ ਦੇ ਪਰਿਵਾਰਕ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
