ਚੜ੍ਹਦਾ ਪੰਜਾਬ

August 13, 2022 11:12 PM

ਦੇਸ਼ ਕੌਮ ਤੋਂ ਜਾਨਾਂ ਵਾਰਨ ਵਾਲੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ

 

ਐਸ.ਏ.ਐਸ ਨਗਰ : 
ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਤੋਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਸ਼੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸਮੂਹਿਕ ਤੌਰ ਤੇ ਦੋ ਮਿੰਟ ਦਾ ਮੌਨ ਧਾਰ ਕੇ ਵੱਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਤਰਸੇਮ ਚੰਦ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਦੀਆਂ ਸ਼ਹਾਦਤਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦ ਫਿਜ਼ਾ ਚ ਸਾਹ ਲੈ ਰਹੇ ਹਾਂ। ਉਨ੍ਹਾ ਕਿਹਾ ਕਿ ਜੋ ਰਾਸ਼ਟਰ ਅਤੇ ਕੌਮਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰਖਦੀਆਂ ਹਨ, ਉਨ੍ਹਾਂ ਦਾ ਵਜ਼ੂਦ ਹਮੇਸ਼ਾ ਬਚਿਆ ਰਹਿੰਦਾ ਹੈ। ਇਸ ਮੌਕੇ ਡੀ.ਐਸ.ਪੀ ਹੈਡਕਵਾਟਰ ਸ਼੍ਰੀ ਮਨਵੀਰ ਸਿੰਘ ਬਾਜਵਾ ਅਤੇ ਸ਼੍ਰੀ ਆਰ.ਡੀ ਸ਼ਰਮਾ ਓ.ਐਸ.ਆਈ ਬਰਾਂਚ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804