ਚੜ੍ਹਦਾ ਪੰਜਾਬ

August 13, 2022 11:10 PM

ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਮੁਕੰਮਲ 

ਚੜ੍ਹਦਾ ਪੰਜਾਬ ਬਿਊਰੋ / ਚੰਡੀਗੜ੍ਹ :   ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ.ਏ.ਐਮ.ਈ.ਟੀ.ਆਈ.) ਵੱਲੋਂ 26 ਤੋਂ 30 ਜੁਲਾਈ ਤੱਕ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਵਿੱਚ 56 ਅਧਿਕਾਰੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ : ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਲੰਕਣ ਵਾਸਤੇ ਡੇਟਸ਼ੀਟ ਜਾਰੀ

ਡਾਇਰੈਕਟਰ ਪੀ.ਏ.ਐਮ.ਈ.ਟੀ.ਆਈ. ਡਾ. ਐਚ.ਐਸ. ਧਾਲੀਵਾਲ ਨੇ ਦੱਸਿਆ ਕਿ ਸੰਸਥਾ ਨੂੰ ਖੇਤੀਬਾੜੀ ਵਿਭਾਗ ਵਿੱਚ ਨਵੇਂ ਭਰਤੀ ਹੋਏ 111 ਏ.ਡੀ.ਓਜ਼ ਨੂੰ ਸਿਖਲਾਈ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਉਨਾਂ ਅੱਗੇ ਦੱਸਿਆ ਕਿ ਸੰਸਥਾ ਨੇ 20 ਤੋਂ 25 ਜੁਲਾਈ, 2021 ਤੱਕ ਏ.ਡੀ.ਓਜ਼ ਦੇ ਪਹਿਲੇ ਬੈਚ ਦੀ ਸਿਖਲਾਈ ਸਫਲਤਾਪੂਰਵਕ ਮੁਕੰਮਲ ਕੀਤੀ। ਦੂਸਰੇ ਬੈਚ ਨੂੰ 26 ਤੋਂ 30 ਜੁਲਾਈ, 2021 ਤੱਕ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦਾ ਉਦੇਸ਼ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਉਨਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਸਮੇਤ ਆਪਣੇ ਵਿਭਾਗ ਦੇ ਢਾਂਚੇ ਅਤੇ ਕੰਮਕਾਜ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਉਹ ਆਪਣੀ ਜ਼ਿੰਮੇਵਾਰੀ ਨੂੰ ਪ੍ਰਭਾਵਸਾਲੀ ਢੰਗ ਨਾਲ ਨਿਭਾ ਸਕਣ।

ਇਹ ਵੀ ਪੜ੍ਹੋ : ਗਰਭਵਤੀ ਮਹਿਲਾ ਪੁਲਿਸ ਮੁਲਾਜ਼ਮ ‘ਤੇ ਤਸ਼ੱਦਦ ਕਰਨ ਦੇ ਦੋਸ਼ ਵਿੱਚ ਪੁਲਿਸ ਮੁਲਾਜ਼ਮ ਦਾ ਤਬਾਦਲਾ

ਸਿਖਲਾਈ ਪ੍ਰੋਗਰਾਮ ਦੌਰਾਨ ਕਮਿਸ਼ਨਰ ਖੇਤੀਬਾੜੀ ਡਾ. ਬੀ.ਐਸ. ਸਿੱਧੂ ਨੇ ਰਾਜ ਵਿੱਚ ਕਿਸਾਨ ਖੁਦਕੁਸ਼ੀਆਂ ਬਾਰੇ ਅਧਿਕਾਰੀਆਂ ਨੂੰ ਜਾਣੂੰ ਕਰਵਾਉਂਦਿਆਂ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਰੱਖਦਿਆਂ ਉਨਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਖੇਤੀਬਾੜੀ ਡਾ. ਐਸ.ਐਸ. ਸਿੱਧੂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਅਧਿਕਾਰੀ ਤਬਦੀਲੀ ਲਿਆਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ ਕਿਉਂਕਿ ਇਹ ਖੇਤਰੀ ਪੱਧਰ ‘ਤੇ ਕੰਮ ਕਰਨਗੇ ਅਤੇ ਕਿਸਾਨਾਂ ਨਾਲ ਨਿਰੰਤਰ ਸੰਪਰਕ ਵਿੱਚ ਰਹਿਣਗੇ। ਉਨਾਂ ਨੇ ਅਧਿਕਾਰੀਆਂ ਨੂੰ ਰਾਜ ਵਿੱਚ ਕੀਟਨਾਸਕਾਂ ਦੀ ਵਰਤੋਂ, ਕੀਟਨਾਸਕ ਐਕਟ ਅਤੇ ਇਸ ਦੇ ਕੁਆਲਟੀ ਕੰਟਰੋਲ ਬਾਰੇ ਦੱਸਿਆ।

ਇਹ ਵੀ ਪੜ੍ਹੋ : ਨਰਸਾਂ ਨੂੰ ਰੈਸਪੀਰੇਸ਼ਨ ਥੈਰੇਪਿਸਟ ਵਜੋਂ ਸਿਖਲਾਈ ਦੇਣ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਹਿੱਤ ਤਿੰਨ-ਧਿਰੀ ਸਮਝੌਤਾ ਸਹੀਬੱਧ

ਖੇਤੀਬਾੜੀ ਵਿਭਾਗ ਦੇ ਵੱਖ ਵੱਖ ਸੈਕਸ਼ਨਾਂ ਦੇ ਜੁਆਇੰਟ ਡਾਇਰੈਕਟਰਾਂ ਨੇ ਹਿੱਸਾ ਲੈਣ ਵਾਲਿਆਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਆਪਣੇ ਸਬੰਧਤ ਸੈਕਸ਼ਨਾਂ ਦੁਆਰਾ ਰਾਜ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ/ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਦੱਸਿਆ। ਸਿਖਲਾਈ ਪੋ੍ਰਗਰਾਮ ਦੌਰਾਨ ਵੱਖ ਵੱਖ ਵਿਭਾਗੀ ਜਾਂਚ ਲੈਬਾਟਰੀਆਂ (ਬੀਜ, ਖਾਦ ਅਤੇ ਕੀਟਨਾਸਕ ਕੁਆਲਟੀ ਕੰਟਰੋਲ ਲੈਬਾਟਰੀਆਂ) ਅਤੇ ਪੀ.ਏ.ਯੂ. ਲੁਧਿਆਣਾ ਵਿਖੇ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਮਸੀਨਰੀ ਹਾਲ ਦਾ ਦੌਰਾ ਵੀ ਕੀਤਾ ਗਿਆ ਜਿੱਥੇ ਸਿਖਿਆਰਥੀਆਂ ਨੂੰ ਸਬੰਧਤ ਲੈਬਾਟਰੀਆਂ ਦੀ ਕਾਰਜ ਪ੍ਰਣਾਲੀ ਬਾਰੇ ਦੱਸਿਆ ਗਿਆ। ਸਿਖਲਾਈ ਪ੍ਰੋਗਰਾਮ ਸਿਖਿਆਰਥੀਆਂ ਦੇ ਫੀਡਬੈਕ ਨਾਲ ਸਮਾਪਤ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਇਸ ਸਿਖਲਾਈ ਵਿਚ ਸਾਮਲ ਹੋਣਾ ਉਨਾਂ ਲਈ ਇੱਕ ਵਿਲੱਖਣ ਤਜਰਬਾ ਸੀ ਅਤੇ ਇਹ ਅੱਗੇ ਉਨਾਂ ਦੇ ਕਰੀਅਰ ਵਿਚ ਮਦਦਗਾਰ ਸਾਬਤ ਹੋਵੇਗਾ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804