ਚੜ੍ਹਦਾ ਪੰਜਾਬ

August 14, 2022 12:45 PM

ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਦੁੱਖ ਦਾ ਪ੍ਰਗਟਾਵਾ

ਐਸ.ਏ.ਐਸ. ਨਗਰ :  ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਬਿੱਲਾ ਨੇ ਡਿਪਟੀ ਮੇਅਰ ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਕੁਲਜੀਤ ਸਿੰਘ ਬੇਦੀ ਦੇ ਮਾਤਾ ਜੀ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਬੇਦੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਡਾ. ਬਿੱਲਾ ਨੇ ਕਿਹਾ ਕਿ ਮਾਤਾ ਜੀ ਦੇ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਕਿਉਂਕਿ ਮਾਪਿਆਂ ਦਾ ਸਿਰ ਉਤੇ ਹੋਣਾ ਆਪਣੇ-ਆਪ ਵਿੱਚ ਇਕ ਵੱਡਾ ਭਾਵਨਾਤਮਕ ਸਹਾਰਾ ਹੁੰਦਾ ਹੈ। ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਸ੍ਰੀਮਤੀ ਲਖਵਿੰਦਰ ਕੌਰ ਗਰਚਾ, ਗੁਰਮੀਤ ਸਿੰਘ ਸਿਆਣ, ਚੇਅਰਮੈਨ ਓ.ਬੀ.ਸੀ. ਵਿੰਗ ਕਾਂਗਰਸ ਸ਼ਹਿਰੀ ਮੋਹਾਲੀ, ਪਰਮਜੀਤ ਸਿੰਘ ਮਾਵੀ ਅਤੇ ਖੁਸ਼ਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014807