ਚੜ੍ਹਦਾ ਪੰਜਾਬ

August 11, 2022 2:01 AM

ਪਰਮਿੰਦਰ ਸੋਹਾਣਾ ਨੂੰ ਵਾਰਡ ਨੰਬਰ 33 ਸੋਹਾਣਾ ਵਿਖੇ ਫਲਾਂ  ਨਾਲ ਤੋਲਿਆ  

ਅਕਾਲੀ ਬਸਪਾ ਸਰਕਾਰ ਆਉਣ ਤੇ ਇਲਾਕੇ ਦੀ ਤਰੱਕੀ ਨੂੰ ਮੁੜ ਲੀਹਾਂ ‘ਤੇ ਲਿਆਵਾਂਗੇ  : ਪਰਵਿੰਦਰ ਸੋਹਾਣਾ  
 ਪਰਮਿੰਦਰ ਸੋਹਾਣਾ ਨੂੰ ਵਾਰਡ ਨੰਬਰ 33 ਸੋਹਾਣਾ ਵਿਖੇ ਫਲਾਂ  ਨਾਲ ਤੋਲਿਆ  

ਮੋਹਾਲੀ : 

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੇ ਹੱਕ ਵਿੱਚ ਵਾਰਡ ਨੰਬਰ 33 ਸੋਹਾਣਾ ਦੇ ਵਸਨੀਕਾਂ ਨੇ ਪ੍ਰਭਾਵਸ਼ਾਲੀ  ਚੋਣ ਮੀਟਿੰਗ ਕੀਤੀ ਅਤੇ ਪਰਵਿੰਦਰ ਸਿੰਘ ਸੋਹਾਣਾ ਨੂੰ ਫਲਾਂ ਨਾਲ ਤੋਲ ਕੇ ਉਨ੍ਹਾਂ ਨੂੰ ਸਨਮਾਨਤ ਕੀਤਾ।

ਇਸ ਮੌਕੇ ਬੋਲਦਿਆਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਉਹ ਆਪਣੇ ਇਲਾਕੇ ਦੇ ਇਨ੍ਹਾਂ ਵਸਨੀਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਲਈ  ਹਮੇਸ਼ਾਂ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਇਸ ਇਲਾਕੇ ਦੇ ਜੰਮਪਲ ਹਨ ਅਤੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਜਾਣਦੇ ਪਛਾਣਦੇ ਹਨ ਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਕਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਸਰਕਾਰ ਆਉਣ ਤੇ ਮੋਹਾਲੀ ਨੂੰ ਮੁੜ ਤਰੱਕੀ ਦੀਆਂ ਲੀਹਾਂ ਤੇ ਤੋਰਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਇਲਾਕੇ ਦਾ ਵਿਕਾਸ ਵਰ੍ਹਿਆਂ ਪਿੱਛੇ ਪਾ ਦਿੱਤਾ ਹੈ ਅਤੇ ਇਹ ਸਿਰਫ ਨੀਂਹ ਪੱਥਰਾਂ ਦੀ ਸਰਕਾਰ ਬਣ ਕੇ ਰਹਿ ਗਈ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸਿੱਧੂ ਸਿਰਫ਼ ਆਪਣੀ ਕੁਨਬਾਪ੍ਰਸਤੀ ਕਰਦੇ ਰਹੇ ਹਨ ਅਤੇ  ਸਰਕਾਰੀ ਜ਼ਮੀਨਾਂ ਤੇ ਕਬਜ਼ੇ ਕਰਦੇ ਰਹੇ ਹਨ ਜਦੋਂ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ  ਕੁਲਵੰਤ ਸਿੰਘ  ਸਿਰਫ ਆਪਣੇ ਨਿੱਜੀ ਮੁਫ਼ਾਦਾਂ ਦੀ ਪੂਰਤੀ ਲਈ ਚੋਣ ਮੈਦਾਨ ਵਿੱਚ ਆਏ ਹਨ।  ਉਨ੍ਹਾਂ ਕਿਹਾ ਕਿ ਇਕ ਦਿਨ ਪਹਿਲਾਂ ਪਾਰਟੀ ਜੁਆਇਨ ਕਰਨ ਵਾਲੇ ਨੂੰ ਟਿਕਟ ਦਿੱਤੀ ਜਾਣੀ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰਦੀ ਹੈ।
ਉਨ੍ਹਾਂ ਕਿਹਾ ਕਿ ਮੁਹਾਲੀ ਦਾ ਵਿਕਾਸ ਅਕਾਲੀ ਸਰਕਾਰ ਦੇ ਪੱਧਰ ਤੇ ਹੋਇਆ ਇੱਥੇ ਇੱਥੇ ਹਜ਼ਾਰਾਂ ਕਰੋੜ ਰੁਪਏ ਵਿਕਾਸ ਉੱਤੇ ਖਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਸਰਕਾਰ ਆਉਣ ਤੇ ਇਸ ਤਰੱਕੀ ਨੂੰ ਮੁੜ ਲੀਹਾਂ ਤੇ ਲਿਆਂਦਾ ਜਾਵੇਗਾ।
ਇਸ ਮੌਕੇ ਅਕਾਲੀ ਦਲ ਤੋਂ ਪਰਮਜੀਤ ਕੌਰ ਲਾਂਡਰਾ, ਐਸਜੀਪੀਸੀ ਮੈਂਬਰ, ਕਮਲਜੀਤ ਕੰਮਾ ਬੜੀ, ਪਰਮਿੰਦਰ ਤਸਿੰਬਲੀ, ਹਰਿਮੰਦਰ ਪੱਤੋ, ਬਲਜਿੰਦਰ ਬਿੰਦਰ ਲਖਨੌਰ, ਜਸਬੀਰ ਸਿੰਘ ਕੁਰੜਾ, ਨਿਰਮਲ ਸਿੰਘ ਮਾਣਕਮਾਜਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ, ਬਲਵਿੰਦਰ ਗੋਬਿੰਦਗਡ਼੍ਹ ਅਤੇ ਬਸਪਾ ਤੋਂ ਹਰਨੇਕ ਸਿੰਘ ਸਾਬਕਾ ਐੱਸ ਡੀ ਓ ਸਵਰਨ ਸਿੰਘ ਲਾਂਡਰਾਂ ਪ੍ਰਿੰਸੀਪਲ ਜਗਦੀਪ ਸਿੰਘ ਜਸਪਾਲ ਸਿੰਘ ਸੈਦਪੁਰ,  ਸੁਭਾਸ਼ ਬੱਬਰ, ਹਰਵਿੰਦਰ ਨੰਬਰਦਾਰ, ਹਰਮਿੰਦਰ ਸਿੰਘ ਪੱਤੋ, ਬਲਵਿੰਦਰ ਸਿੰਘ ਲਖਨੌਰ, ਕਮਲਜੀਤ ਸਿੰਘ ਬੜੀ, ਅਵਤਾਰ ਸਿੰਘ ਸਿੱਧੂ, ਕਰਮਜੀਤ ਸਿੰਘ ਨੰਬਰਦਾਰ ਮੌਲੀ, ਮਦਨ ਵਰਮਾ, ਕਿਰਪਾਲ ਸਿੰਘ ਸਿਆਊ, ਪ੍ਰੀਤ, ਰਾਜੂ ਵੀ ਹਾਜਰ ਸਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792