ਚੜ੍ਹਦਾ ਪੰਜਾਬ

August 11, 2022 2:32 AM

ਪਰਵਿੰਦਰ ਸੋਹਾਣਾ ਦੀ ਲਖਨੌਰ ਵਿਖੇ ਚੋਣ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਪਰਵਿੰਦਰ ਸੋਹਾਣਾ ਦੀ ਲਖਨੌਰ ਵਿਖੇ ਚੋਣ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਐਸ.ਏ.ਐਸ. ਨਗਰ :
ਹਲਕਾ ਮੋਹਾਲੀ ਦੇ ਪਿੰਡ ਲਖਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਲ ਤੇ ਬਸਪਾ ਉਮੀਦਵਾ ਪਰਵਿੰਦਰ ਸਿੰਘ ਸੋਹਾਣੀ ਦੀ ਚੋਣ ਮੀਟਿੰਗ ਅੱਜ ਉਸ ਸਮੇਂ ਰੈਲੀ ਦਾ ਰੂਪ ਧਾਰਨ ਕਰ ਗਈ ਜਦੋਂ ਆਪ ਮੁਹਾਰੇ ਲੋਕਾਂ ਦਾ ਇਕੱਠ ਚੋਣ ਮੀਟਿੰਗ ਵਿੱਚ ਉਮਡ਼ ਆਇਆ।
ਪਿੰਡ ਲਖਨੌਰ ਅਤੇ ਪਿੰਡ ਕੈਲ਼ੋਂ ਵਿੱਚ ਵੱਖ-ਵੱਖ ਚੋਣ ਮੀਟਿੰਗਾਂ ਵਿੱਚ ਸੰਬੋਧਨ ਕਰਦਿਆਂ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ  ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਵੋਟਰਾਂ ਦੇ ਹੋ ਰਹੇ ਇਕੱਠ ਇਸ ਗੱਲ ਦਾ ਸਬੂਤ ਦੇ ਰਹੇ ਹਨ ਕਿ ਹਲਕੇ ਵਿੱਚ ਅਕਾਲੀ-ਬਸਪਾ ਗਠਜੋਡ਼ ਦੀ ਚਡ਼੍ਹਤ ਬਰਕਰਾਰ ਹੈ ਅਤੇ ਇੱਥੋਂ ਅਕਾਲੀ ਦਲ ਦਾ ਚੋਣ ਨਿਸ਼ਾਨ ਤੱਕਡ਼ੀ ਜਿੱਤ ਪ੍ਰਾਪਤ ਕਰੇਗਾ ਅਤੇ ਪੰਜਾਬ ਵਿੱਚ ਅਕਾਲੀ,-ਬਸਪਾ ਗਠਜੋਡ਼ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਵੇਗਾ। ਉਨ੍ਹਾਂ ਪਿੰਡਾਂ ਦੇ ਲੋਕਾਂ ਵੱਲੋਂ ਮਿਲ ਰਹੇ ਭਰ੍ਹਵੇਂ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ।
ਇਨ੍ਹਾਂ ਚੋਣ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਬਿੰਦਾ ਸਰਕਲ ਪ੍ਰਧਾਨ, ਸੰਪੂਰਨ ਸਿੰਘ ਸਾਬਕਾ ਸਰਪੰਚ, ਗੁਰਮੁਖ ਸਿੰਘ ਨੰਬਰਦਾਰ, ਦਿਲਬਾਗ ਸਿੰਘ ਪੰਚ, ਰੁਪਿੰਦਰ ਸਿੰਘ ਨੰਬਰਦਾਰ, ਅਮਨਦੀਪ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਕੁਲਦੀਪ ਕੌਰ ਪੰਚ, ਪ੍ਰਭਜੋਤ ਕੌਰ ਪੰਚ, ਅਨਮੋਲ ਸਿੰਘ, ਸੁਖਬੀਰ ਸਿੰਘ, ਅਵਤਾਰ ਸਿੰਘ ਸਾਬਕਾ ਪੰਚ, ਭਾਗ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਕਾਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਹਾਜ਼ਰ ਸਨ। ਇਸ ਤੋਂ ਇਲਾਵਾ ਪਿੰਡ ਕੈਲ਼ੋਂ ਵਿੱਚ ਗੁਰਵਿੰਦਰ ਸਿੰਘ, ਸਤਨਾਮ ਸਿੰਘ, ਜਸਮੇਰ ਸਿੰਘ, ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਸਿੰਘ, ਭਿੰਦਰ ਸਿੰਘ, ਗੁਰਜੀਤ ਸਿੰਘ, ਅਜਮੇਰ ਸਿੰਘ ਫੌਜੀ, ਬਿਕਰਮ ਸਿੰਘ, ਬਹਾਦਰ ਸਿੰਘ, ਬਚਿੱਤਰ ਸਿੰਘ, ਚਰਨ ਸਿੰਘ ਫੌਜੀ, ਗੁਰਮੀਤ ਸਿੰਘ, ਸੱਤਕਰਤਾਰ ਸਿੰਘ ਅਤੇ ਬਸਪਾ ਤੋਂ ਰਾਜਿੰਦਰ ਸਿੰਘ ਰਾਜਾ ਨਨਹੇਡ਼ੀਆਂ, ਪਾਲ ਸਿੰਘ ਰੱਤੂ, ਜਗਤਾਰ ਸਿੰਘ, ਸਵਰਨ ਸਿੰਘ ਲਾਂਡਰਾਂ, ਬਖਸ਼ੀਸ਼ ਸਿੰਘ ਰੰਗਡ਼ਾ, ਪ੍ਰਿੰਸੀਪਲ ਜਗਦੀਪ ਸਿੰਘ, ਸੋਹਣ ਸਿੰਘ, ਰਣਧੀਰ ਸਿੰਘ ਸਾਬਕਾ ਸਰਪੰਚ ਅਿਾਦ ਵੀ ਹਾਜ਼ਰ ਸਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792