ਚੜ੍ਹਦਾ ਪੰਜਾਬ

August 11, 2022 1:59 AM

ਬਲਬੀਰ ਸਿੱਧੂ ਨੇ ਪਿੰਡਾਂ ਵਿੱਚ ਧਡ਼ੇਬਾਜ਼ੀਆਂ ਪੈਦਾ ਕਰ ਲੋਕਾਂ ਉਤੇ ਦਰਜ ਕਰਵਾਏ ਝੂਠੇ ਪਰਚੇ : ਸੋਹਾਣਾ

ਅਕਾਲੀ-ਬਸਪਾ ਉਮੀਦਵਾਰ ਪਰਵਿੰਦਰ ਸੋਹਾਣਾ ਵੱਲੋਂ ਪਿੰਡ ਠਸਕਾ ਅਤੇ ਮਨਾਣਾ ਵਿੱਚ ਚੋਣ ਪ੍ਰਚਾਰ

ਕਾਂਗਰਸੀ ਉਮੀਦਵਾਰ ਬਲਬੀਰ ਸਿੱਧੂ ਨੇ ਪਿੰਡਾਂ ਵਿੱਚ ਧਡ਼ੇਬਾਜ਼ੀਆਂ ਪੈਦਾ ਕੀਤੀਆਂ ਅਤੇ ਲੋਕਾਂ ਉਤੇ ਦਰਜ ਕਰਵਾਏ ਝੂਠੇ ਪਰਚੇ : ਸੋਹਾਣਾ

ਐਸ.ਏ.ਐਸ. ਨਗਰ (ਮੋਹਾਲੀ) : ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋਡ਼ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਪਿੰਡ ਠਸਕਾ ਅਤੇ ਮਨਾਣਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਨੇ ਲੋਕਾਂ ਨੂੰ ਅਕਾਲੀ-ਬਸਪਾ ਗਠਜੋਡ਼ ਵੱਲੋਂ ਚੋਣ ਜਿੱਤਣ ਉਪਰੰਤ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਵਿਜ਼ਨ ਬਾਰੇ ਦੱਸਦਿਆਂ ਵੋਟਾਂ ਲਈ ਅਪੀਲ ਕੀਤੀ।
ਉਨ੍ਹਾਂ ਨੇ ਹਲਕਾ ਮੋਹਾਲੀ ਵਿੱਚ ਮੌਜੂਦਾ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਸਿੱਧੂ ਵੱਲੋਂ ਭਾਵੇਂ ਵਿਕਾਸ ਦੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਸੱਚਾਈ ਇਹ ਹੈ ਕਿ ਸਾਢੇ ਚਾਰ ਸਾਲ ਹਲਕਾ ਮੋਹਾਲੀ ਵਿੱਚ ਕੋਈ ਕੰਮ ਨਹੀਂ ਹੋਇਆ। ਪਿੰਡਾਂ ਦੀਆਂ ਲਿੰਕ ਸਡ਼ਕਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੈ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਧਡ਼ਿਆਂ ਵਿੱਚ ਵੰਡ ਕੇ ਪੁਲਿਸ ਪਰਚੇ ਦਰਜ ਕਰਵਾਏ ਗਏ ਹਨ। ਹੁਣ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਿੰਡਾਂ ਵਿੱਚ ਛੋਟੀਆਂ ਛੋਟੀਆਂ ਸਡ਼ਕਾਂ ਤੇ ਹੋਰ ਨਿੱਕੇ ਮੋਟੇ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਵੋਟਾਂ ਬਟੋਰਨ ਲਈ ਤੁਰ ਪਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸੀ ਉਮੀਦਵਾਰ ਸਿੱਧੂ ਦੀ ਕੰਮ ਕਰਨ ਦੀ ਨੀਅਤ ਹੁੰਦੀ ਤਾਂ ਹੁਣ ਅਖੀਰਲੇ ਸਮੇਂ ਵਿੱਚ ਨੀਂਹ ਪੱਥਰ ਰੱਖਣ ਦੀ ਬਜਾਇ ਪਹਿਲਾਂ ਕੰਮ ਕਰ ਕੇ ਵਿਖਾਉਂਦਾ। ਉਨ੍ਹਾਂ ਕਿਹਾ ਕਿ ਹਲਕਾ ਮੋਹਾਲੀ ਦੇ ਲੋਕ ਬਲਬੀਰ ਸਿੰਘ ਸਿੱਧੂ ਦੀ ਚਾਲਬਾਜ਼ੀ ਸਮਝ ਚੁੱਕੇ ਹਨ ਅਤੇ ਇਸ ਵਾਰ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕਡ਼ੀ ਨੂੰ ਵੋਟਾਂ ਪਾ ਕੇ ਅਕਾਲੀ-ਬਸਪਾ ਸਰਕਾਰ ਲਿਆਉਣ ਲਈ ਉਤਾਵਲੇ ਹਨ।
ਇਸ ਮੌਕੇ ਮਹਿਮਾ ਸਿੰਘ, ਹਰਦੀਪ ਸਿੰਘ ਬੁਟੇਰਲਾ ਕੌਂਸਲਰ ਚੰਡੀਗਡ਼੍ਹ ਨਗਰ ਨਿਗਮ, ਦਰਸ਼ਨ ਸਿੰਘ, ਜਸਪਾਲ ਸਿੰਘ, ਸੱਜਣ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਭੁਪਿੰਦਰ ਸਿੰਘ, ਬਲਜੀਤ ਸਿੰਘ, ਬਹਾਦਰ ਸਿੰਘ, ਅੰਗਰੇਜ਼ ਸਿੰਘ ਆਦਿ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਅਕਾਲੀ-ਬਸਪਾ ਗਠਜੋਡ਼ ਦੇ ਨੌਜਵਾਨਾਂ ਦੇ ਦਿਲਾਂ ਦੀ ਧਡ਼ਕਣ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੂੰ ਭਾਰੀ ਬਹੁਮਤ ਨਾਲ ਚੋਣ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇ ਤਾਂ ਜੋ ਸਰਕਾਰ ਬਣਨ ਉਪਰੰਤ ਹਲਕਾ ਮੋਹਾਲੀ ਨੂੰ ਇੱਕ ਨਵੀਂ ਲੀਹ ਉਤੇ ਤੋਰਿਆ ਜਾ ਸਕੇ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792