ਚੜ੍ਹਦਾ ਪੰਜਾਬ

August 13, 2022 11:23 PM

ਮਹਾਰਾਜਾ ਕੈਪਟਨ ਕਰਜ਼ਈ….

ਚੰਡੀਗੜ੍ਹ : ਪੰਜਾਬ ਦੇ ਦੋ ਬਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਸਿਰ ਕਰਜ਼ਾ ਚੜ੍ਹਿਆ ਹੋਇਆ ਹੈ। ਚੰਡੀਗੜ੍ਹ ਨਜ਼ਦੀਕ ਨੇੜੇ ਸ਼ਿਵਾਲਿਕ ਪਹਾੜੀਆਂ ਵਿੱਚ ਸਥਿਤ ਇਕ ਸ਼ਾਹੀ ਫਾਰਮਹਾਊਸ ਲਈ ਉਨ੍ਹਾਂ ਦੋ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਕੈਪਟਨ ਸ਼ਾਹੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਕੋਲ ਕੋਈ ਨਿੱਜੀ ਵਾਹਨ ਵੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ 3.55 ਕਰੋੜ ਰੁਪਏ ਦੀ ਸੰਪੱਤੀ ਦਾ ਐਲਾਨ ਕੀਤਾ ਹੈ।

2017 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਐਲਾਨੀ ਗਈ ਸੰਪੱਤੀ ਦੇ ਮੁਕਾਬਲੇ ਕਾਫੀ ਘੱਟ ਹੋਈ ਹੈ। ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਸੀਟ ਤੋਂ ਉਮੀਦਵਾਰ ਹਨ।

ਉਨ੍ਹਾਂ ਆਪਣੀ ਪਤਨੀ ਸਾਬਕਾ ਕੇਂਦਰੀ ਮੰਤਰੀ ਅਤੇ ਐਮਪੀ ਪ੍ਰਨੀਤ ਕੌਰ ਸਮੇਤ ਕੁਲ 86.33 ਕਰੋੜ ਰੁਪਏ ਦੀ ਸੰਪੱਤੀ ਦਾ ਐਲਾਨ ਕੀਤਾ ਸੀ, ਜਦੋਂ ਕਿ ਉਨ੍ਹਾਂ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜੇ ਸਨ।

ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਹਲਫਨਾਮੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਚਲ ਸੰਪੱਤੀ 3.55 ਕਰੋੜ ਅਤੇ ਪਤਨੀ ਦੀ ਸੰਪੱਤੀ 4.17 ਕਰੋੜ ਰੁਪਏ ਦੀ ਦੱਸੀ ਹੈ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804