ਚੜ੍ਹਦਾ ਪੰਜਾਬ

August 11, 2022 1:15 AM

ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫਾ, ਜੇ ਹੋਇਆ ਨੁਕਸਾਨ : ਪੜ੍ਹੋ ਪੂਰੀ ਖ਼ਬਰ 

ਚੰਡੀਗੜ੍ਹ :   ਕਸ਼ਮੀਰ ਬਾਰੇ ਬਿਆਨ ਦੇ ਕੇ ਵਿਵਾਦਾਂ ਵਿੱਚ ਘਿਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ। ਨੇ ਅੱਜ ਆਪਣਾ  ਅਸਤੀਫਾ ਦੇ ਦਿੱਤਾ ਹੈ। ਮਾਲਵਿੰਦਰ ਸਿੰਘ ਮਾਲੀ ਵੱਲੋਂ ਇਹ ਜਾਣਕਾਰੀ ਆਪਣੇ ਸ਼ੋਸਲ ਮੀਡੀਆ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਨਵਜੋਤ ਸਿੰਘ ਸਿੱਧੂ ਨੂੰ ਸਲਾਹਕਾਰ ਬਣਨ ਲਈ ਦਿੱਤੀ ਸਹਿਮਤੀ ਵਾਪਸ ਲੈਦਾ ਹਾਂ।

ਹਾਈ ਕਮਾਂਡ ਦੇ ਦਬਾਅ ਤੋਂ ਬਾਅਦ ਮਾਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਮਾਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਅਸਤੀਫੇ’ ਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਮਾਲੀ ਨੇ ਕਿਹਾ ਕਿ ਜੇਕਰ ਮੈਨੂੰ ਕੁਝ ਹੋਇਆ ਤਾਂ ਕੈਪਟਨ ਅਮਰਿੰਦਰ ਸਿੰਘ, ਵਿਜੇ ਇੰਦਰ ਸਿੰਗਲਾ, ਮਨੀਸ਼ ਤਿਵਾੜੀ, ਸੁਖਬੀਰ ਬਾਦਲ, ਵਿਕਰਮ ਮਜੀਠੀਆ, ਸੁਭਾਸ਼ ਸ਼ਰਮਾ, ਰਾਘਵ ਚੱਡਆ ਅਤੇ ਜਨਰੇਲ ਸਿੰਘ ਜ਼ਿੰਮੇਵਾਰ ਹੋਣਗੇ।

ਇਸ ਤੋਂ ਪਹਿਲਾਂ ਆਪਣੇ ਸੋਸ਼ਲ ਅਕਾਉਂਟ ਉੱਤੇ ਫੋਟੋ ਅਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਦਿੱਲੀ ਵਾਲੀਆਂ ਹਾਈ ਕਮਾਂਡਾਂ ਤੇ ਪੰਜਾਬ ਇਨਚਾਰਜਾਂ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਤੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਂਦੀਆਂ ਆ ਰਹੀਆਂ ਹਨ **

* ਪੰਜਾਬ ਅੰਦਰ ਵੀ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ ਵਿੱਚ ਰਹੇ ਹਨ ਤੇ ਹੁਣ ਵੀ ਹਨ। ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ਵਿੱਚ ਅੱਜ ਵੀ ਦੁਭਿਧਾ ਤੇ ਭਟਕਣ ਦਾ ਸ਼ਿਕਾਰ ਹੈ *

* ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਰੌਂਗਟੇ ਖੜੇ ਕਰਨ ਵਾਲੇ ਤੱਥ ਜੱਗ ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ , ਜੋ ਆਉਣ ਵਾਲੇ ਦਿਨਾਂ ਵਿੱਚ ਮੈਂ ਨਸ਼ਰ ਕਰਦਾ ਰਹਾਂਗਾ *

 

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792