ਮੁਹਾਲੀ : ਮੁਹਾਲੀ ਨਗਰ ਨਿਗਮ ਦੀ ਇਕ ਸਾਧਾਰਨ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਇੱਕ ਅਹਿਮ ਫੈਸਲਾ ਲੈਂਦੇ ਹੋਏ ਨਗਰ ਨਿਗਮ ਦੇ ਹੀ ਇੱਕ ਕਰਮਚਾਰੀ ਕੇਸਰ ਸਿੰਘ ਨੂੰ ਬਰਖਾਸਤ ਕਰਨ ਦੀ ਸਜ਼ਾ ਦਿੱਤੀ ਗਈ ਹੈ। ਕੇਸਰ ਸਿੰਘ ਦੇ ਖ਼ਿਲਾਫ਼ ਇਹ ਦੋਸ਼ ਹਨ ਕਿ ਉਸ ਨੇ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਅੰਜਾਮ ਨਹੀਂ ਦਿੱਤਾ ਅਤੇ ਵਿਧਾਇਕ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਬਦਤਮੀਜ਼ੀ ਕੀਤੀ।
ਇਸ ਸਬੰਧੀ ਪੜਤਾਲੀਆ ਕਮੇਟੀ ਵਿੱਚ ਸ਼ਾਮਲ ਰਜਿੰਦਰ ਸਿੰਘ ਰਾਣਾ, ਜਸਬੀਰ ਸਿੰਘ ਮਣਕੂ ਤੇ ਬਲਜੀਤ ਕੌਰ (ਤਿੰਨੇ ਕੌਂਸਲਰਾਂ) ਨੇ ਪੜਤਾਲ ਤੋਂ ਬਾਅਦ ਉਕਤ ਕਰਮਚਾਰੀ ਦੇ ਖ਼ਿਲਾਫ਼ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਕੀਤੀ ਸੀ।ਮੀਟਿੰਗ ਦੌਰਾਨ ਸਾਰੇ ਹੀ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।
