ਚੜ੍ਹਦਾ ਪੰਜਾਬ

August 17, 2022 7:56 PM

ਬਲਬੀਰ ਸਿੰਘ ਸਿੱਧੂ ਦੇ ਰੋਡ ਸ਼ੋਅ ਦੌਰਾਨ ਕਾਂਗਰਸ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ ਮੋਹਾਲੀ ਸ਼ਹਿਰ  : ਵਿਰੋਧੀਆਂ ਦੇ ਹੌਸਲੇ ਪਸਤ

ਮੁਹਾਲੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਰੋਡ ਸ਼ੋਅ ਵਿੱਚ ਕਾਂਗਰਸ ਦੇ ਰੰਗ ਵਿੱਚ ਰੰਗਿਆ ਮੋਹਾਲੀ ਸ਼ਹਿਰ  : ਵਿਰੋਧੀਆਂ ਦੇ ਹੌਸਲੇ ਪਸਤ

ਬਲਬੀਰ ਸਿੰਘ ਸਿੱਧੂ ਦੇ ਸਮਰਥਕਾਂ ਨੇ ”ਕਿਉਂ ਪੈਂਦੇ ਹੋ ਚੱਕਰ ਵਿਚ, ਕੋਈ ਨਹੀਂ ਹੈ ਟੱਕਰ ਵਿਚ” ਅਤੇ ”ਬਲਬੀਰ ਸਿੰਘ ਸਿੱਧੂ ਜ਼ਿੰਦਾਬਾਦ” ਦੇ ਨਾਅਰਿਆਂ ਨਾਲ ਅਸਮਾਨ ਗੂੰਜਣ ਲਾ ਦਿਤਾ  

ਮੋਹਾਲੀ : 

ਮੋਹਾਲੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾਉਣ ਲਈ ਅੱਜ ਇਕ ਰੋਡ ਸ਼ੋਅ ਕੀਤਾ ਗਿਆ। ਰੋਡ ਸ਼ੋਅ ਫੇਜ਼ 11 ਤੋਂ ਆਰੰਭ ਹੋ ਕੇ ਫੇਜ਼ 6 ਵਿਖੇ ਸਮਾਪਤ  ਹੋਇਆ। ਇਸ ਰੋਡ ਸ਼ੋਅ ਵਿੱਚ ਬਲਬੀਰ ਸਿੰਘ ਸਿੱਧੂ ਦੇ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਹਰੀਸ਼ ਚੌਧਰੀ ਉਚੇਚੇ ਤੌਰ ਤੇ ਹਾਜ਼ਰ ਰਹੇ।

ਵੱਡੀ ਗੱਲ ਇਹ ਰਹੀ ਕਿ ਇਸ ਰੋਡ ਸ਼ੋਅ ਦਾ ਸਵਾਗਤ ਕਰਨ ਲਈ ਵੱਖ ਵੱਖ ਥਾਵਾਂ ਤੇ ਵੱਡੀ ਗਿਣਤੀ ਵਿੱਚ ਬਲਬੀਰ ਸਿੰਘ ਸਿੱਧੂ ਦੇ ਸਮਰਥਕ ਇਕੱਠੇ ਹੁੰਦੇ ਰਹੇ ਅਤੇ  ਰੋਡ ਸ਼ੋਅ ਦੇ ਕਾਫ਼ਲੇ ਵਿੱਚ ਜੁੜਦੇ ਰਹੇ। ਇਸ ਮੌਕੇ ਬਲਬੀਰ ਸਿੰਘ ਸਿੱਧੂ ਦੇ ਸਮਰਥਕਾਂ ਨੇ ”ਕਿਉਂ ਪੈਂਦੇ ਹੋ ਚੱਕਰ ਵਿਚ ਕੋਈ ਨਹੀਂ ਹੈ ਟੱਕਰ ਵਿਚ”, ਅਤੇ ਬਲਬੀਰ ਸਿੰਘ ਸਿੱਧੂ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਅਸਮਾਨ ਗੂੰਜਣ ਲਾ ਦਿੱਤਾ।

ਇਹੀ ਨਹੀਂ ਬਲਬੀਰ ਸਿੰਘ ਸਿੱਧੂ ਨੂੰ ਮੁਹਾਲੀ ਦੀਆਂ ਵੱਖ ਵੱਖ ਮਾਰਕੀਟ ਐਸੋਸੀਏਸ਼ਨਾਂ ਵੱਲੋਂ ਸਿਰੋਪੇ ਦੇ ਕੇ ਸਨਮਾਨਤ ਕੀਤਾ ਗਿਆ ਅਤੇ ਫੁੱਲਾਂ ਦੇ ਹਾਰ ਪਾਏ ਗਏ। ਪੂਰੇ ਰੋਡ ਸ਼ੋਅ ਦੇ ਦੌਰਾਨ ਵੱਖ ਵੱਖ ਥਾਵਾਂ ਤੇ ਵਪਾਰੀ ਵਰਗ ਅਤੇ ਆਮ ਲੋਕ ਬਲਬੀਰ ਸਿੰਘ ਸਿੱਧੂ ਉੱਤੇ ਫੁੱਲਾਂ ਦੀ ਵਰਖਾ ਕਰਦੇ ਰਹੇ।

ਇਸ ਰੋਡ ਸ਼ੋਅ ਦੇ ਦੌਰਾਨ ਸੜਕ ਉੱਤੇ ਕਾਂਗਰਸ ਪਾਰਟੀ ਦੇ ਹੀ ਝੰਡੇ ਦਿਖਾਈ ਦੇ ਰਹੇ ਸਨ ਅਤੇ ਕਾਰਾਂ, ਗੱਡੀਆਂ ਤੋਂ ਇਲਾਵਾ ਖ਼ਾਸ ਤੌਰ ਤੇ ਟਰੈਕਟਰਾਂ, ਮੋਟਰਸਾਈਕਲਾਂ, ਸਕੂਟਰਾਂ, ਰਿਕਸ਼ਿਆਂ, ਆਟੋਆਂ ਅਤੇ ਸਾਈਕਲਾਂ ਉੱਤੇ ਵੀ ਵੱਡੀ ਗਿਣਤੀ ਸਿੱਧੂ ਸਮਰਥਕ ਸਵਾਰ ਸਨ ਅਤੇ ਸੜਕਾਂ ਉੱਤੇ ਥਾਂ ਥਾਂ ਤੇ ਲੋਕ ਇਸ ਰੋਡ ਸ਼ੋਅ ਦਾ ਸਵਾਗਤ ਕਰਨ ਲਈ ਕਾਂਗਰਸ ਦੇ ਝੰਡੇ ਲੈ ਕੇ ਖੜ੍ਹੇ ਸਨ। ਇਸ ਰੋਡ ਸ਼ੋਅ ਨੇ ਮੋਹਾਲੀ ਸ਼ਹਿਰ ਨੂੰ ਅੱਜ ਕਾਂਗਰਸ ਦੇ ਰੰਗ ਨਾਲ ਰੰਗ ਦਿੱਤਾ ਅਤੇ ਇਸ ਨਾਲ ਵਿਰੋਧੀਆਂ ਦੇ ਹੌਸਲੇ ਵੀ ਬੁਰੀ ਤਰ੍ਹਾਂ ਪਸਤ ਹੋ ਗਏ ਹਨ।

ਇਸ ਮੌਕੇ ਵੱਖ ਵੱਖ ਥਾਂਵਾਂ ਤੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਲੋਕਾਂ ਦਾ ਸਮਰਥਨ ਦੇਖ ਕੇ ਉਨ੍ਹਾਂ ਦਾ ਦਿਲ ਗਦਗਦ ਹੋ ਉੱਠਿਆ ਹੈ ਅਤੇ ਉਹ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤੇ ਜਾ ਰਹੇ ਇਸ ਪਿਆਰ ਲਈ  ਤਾਉਮਰ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਲੋਕਾਂ ਦਾ ਅਸ਼ੀਰਵਾਦ ਉਨ੍ਹਾਂ ਦੇ ਨਾਲ ਹੈ ਅਤੇ ਉਹ ਭਾਰੀ ਬਹੁਮਤ ਨਾਲ ਜਿੱਤ ਕੇ ਮੁਹਾਲੀ ਦੀ ਸੀਟ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ।


ਇਸ ਮੌਕੇ ਖਾਸ ਤੌਰ ਤੇ ਮੁਹਾਲੀ ਨਗਰ ਨਿਗਮ ਵੀ ਮਹਿਲਾ ਕੌਂਸਲਰਾਂ ਨੇ ਰੋਡ ਸ਼ੋਅ ਵਿੱਚ  ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਨੂੰ ਬਲਬੀਰ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਿਸ਼ਵ ਜੈਨ ਨੇ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਰਾਜਿੰਦਰ ਸਿੰਘ ਰਾਣਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੁਹਾਲੀ, ਮੁਹਾਲੀ ਨਗਰ ਨਿਗਮ ਦੇ ਸਮੁੱਚੇ ਕੌਂਸਲਰ, ਬਲਬੀਰ ਸਿੰਘ ਸਿੱਧੂ ਦਾ ਪੂਰਾ ਪਰਿਵਾਰ, ਉਨ੍ਹਾਂ ਦੀ ਧਰਮਪਤਨੀ, ਉਨ੍ਹਾਂ ਦੇ ਸਪੁੱਤਰ-ਨੂੰਹ, ਮੇਜਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਪਰਿਵਾਰ ਅਤੇ ਬਲਬੀਰ ਸਿੰਘ ਸਿੱਧੂ ਦੇ ਸਮਰਥਕ ਭਾਰੀ  ਗਿਣਤੀ ਵਿੱਚ ਸ਼ਾਮਲ ਸਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014819