ਚੜ੍ਹਦਾ ਪੰਜਾਬ

August 13, 2022 11:21 PM

ਮੁੱਖ ਮੰਤਰੀ ਵੱਲੋਂ ਮੋਗਾ ਜ਼ਿਲ੍ਹੇ ਵਿੱਚ ‘ਸਿਵੀਆ ਰਜਬਾਹੇ’ ਦੇ ਨਵੀਨੀਕਰਨ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ

ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ 17 ਪਿੰਡਾਂ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਮੰਨਿਆ

ਚੰਡੀਗੜ੍ਹ  : ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ 17 ਪਿੰਡਾਂ ਦੇ ਸਥਾਨਕ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਮੰਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਜ਼ਿਲ੍ਹੇ ਵਿੱਚ ‘ਸਿਵੀਆ ਰਜਬਾਹਾ’ ਦੇ ਨਵੀਨੀਕਰਨ ਅਤੇ ਰੀਲਾਈਨਿੰਗ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਗੈਰ-ਸਰਕਾਰੀ ਸੰਗਠਨਾਂ ਵੱਲੋਂ ਚਲਾਏ ਜਾ ਰਹੇ ਸਮਾਜ ਭਲਾਈ ਦੇ ਪ੍ਰੋਜੈਕਟਾਂ ਦੀ ਲਾਇਸੈਂਸ ਫ਼ੀਸ ਮੁਆਫ਼

ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨ ਗੁਰਚਰਨ ਸਿੰਘ ਚੀਦਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅੱਜ ਦੁਪਹਿਰ ਵੇਲੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਓ.ਐਸ.ਡੀ. ਸੰਦੀਪ ਸਿੰਘ ਬਰਾੜ ਦੀ ਹਾਜ਼ਰੀ ਵਿੱਚ ਮੁਲਾਕਾਤ ਕੀਤੀ। ਵਫ਼ਦ ਨੇ ਇਸ ਨੇਕ ਕਾਰਜ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਅਤੇ ਧੋਖਾਧੜੀ ‘ਚ ਘਿਰੇ ਮੰਤਰੀ ਸਿੱਧੂ ਅਤੇ ਸੋਢੀ ਦੇ ਘਰਾਂ ਦਾ 13 ਅਗਸਤ ਨੂੰ ਘਿਰਾਓ :ਆਪ

ਇਸ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਉਹ ਨਵੀਨੀਕਰਨ ਅਤੇ ਰੀਲਾਇਨਿੰਗ ਦਾ ਕੰਮ ਛੇਤੀ ਤੋਂ ਛੇਤੀ ਕਰਨ ਤਾਂ ਜੋ ਸਥਾਨਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਲਈ ਲੋੜੀਂਦਾ ਪਾਣੀ ਮਿਲ ਸਕੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਪੇਂਡੂ ਤੇ ਸ਼ਹਿਰੀ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ

ਸਿਵੀਆ ਰਜਬਾਹੇ ਦੀ ਖਸਤਾ ਹਾਲਤ ਦਾ ਮੁੱਦਾ ਉਠਾਉਂਦਿਆਂ, ਵਫ਼ਦ ਨੇ ਇਸ ਨੂੰ ਤੁਰੰਤ ਮਜ਼ਬੂਤ ਕਰਨ ਦੀ ਮੰਗ ਕੀਤੀ ਤਾਂ ਜੋ ਇਸ ਦੀ ਪਾਣੀ ਲਿਜਾਣ ਦੀ ਸਮਰੱਥਾ 30 ਤੋਂ 75 ਕਿਊਸਿਕ ਤੱਕ ਵਧਾਈ ਜਾ ਸਕੇ। ਵਫ਼ਦ ਨੇ ਕਿਹਾ ਕਿ ਇਸ ਦੀ ਨਾਜ਼ੁਕ ਸਥਿਤੀ ਦੇ ਕਾਰਨ ਮੌਜੂਦਾ ਪਾਣੀ ਦੀ ਸਮਰੱਥਾ ਬਹੁਤ ਘੱਟ ਸੀ ਅਤੇ ਇਸ ਕਾਰਨ ਲਗਾਤਾਰ ਪਾੜ ਪੈਣ ਕਰਕੇ ਫਸਲਾਂ ਦਾ ਨੁਕਸਾਨ ਅਤੇ ਖੇਤਾਂ ਨੂੰ ਪਾਣੀ ਦੀ ਸਪਲਾਈ ‘ਤੇ ਮਾੜਾ ਅਸਰ ਪਿਆ।

ਇਹ ਵੀ ਪੜ੍ਹੋ : ਹੈਜ਼ਾ ਫੈਲਣ ਮਗਰੋਂ ਏਕਤਾ ਵਿਹਾਰ ਕਲੋਨੀ ਪੁੱਜੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀ

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804