ਨੁੱਕੜ ਮੀਟਿੰਗ ਨੇ ਲਿਆ ਵਿਸ਼ਾਲ ਚੋਣ ਮੀਟਿੰਗ ਦਾ ਰੂਪ : ਵੱਡੀ ਗਿਣਤੀ ਔਰਤਾਂ ਹੋਈਆਂ ਮੀਟਿੰਗ ਵਿਚ ਸ਼ਾਮਲ
ਵਾਰਡ ਵਾਸੀਆਂ ਨੇ ਕਿਹਾ ਕੁਲਵੰਤ ਸਮਰਥਕ ਖਡ਼੍ਹੇ ਕਰ ਰਹੇ ਵਿਕਾਸ ਕਾਰਜਾਂ ਵਿਚ ਰੋੜੇ
ਵਸਨੀਕਾਂ ਨੇ ਕਿਹਾ ਵਿਕਾਸ ਲਈ ਬਲਬੀਰ ਸਿੰਘ ਸਿੱਧੂ ਨੂੰ ਪਾਉਣਗੇ ਵੋਟਾਂ
ਲੋਕਾਂ ਨੂੰ ਮਿਲਣ ਤਕ ਲਈ ਰਾਜ਼ੀ ਨਾ ਹੋਣ ਵਾਲੇ ਕੁਲਵੰਤ ਸਿੰਘ ਨੂੰ ਐਮ ਸੀ ਚੋਣਾਂ ਵਿੱਚ ਲੋਕਾਂ ਨੇ ਬੁਰੀ ਤਰ੍ਹਾਂ ਨਕਾਰਿਆ : ਜੀਤੀ ਸਿੱਧੂ
ਮੁਹਾਲੀ: ਮੁਹਾਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਹੱਕ ਵਿਚ ਲੋਕਾਂ ਦਾ ਇੰਨਾ ਜ਼ਬਰਦਸਤ ਹੁੰਗਾਰਾ ਹੈ ਕਿ ਉਨ੍ਹਾਂ ਦੇ ਹੱਕ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਵੀ ਵਿਸ਼ਾਲ ਚੋਣ ਮੀਟਿੰਗਾਂ ਦਾ ਰੂਪ ਧਾਰਨ ਕਰ ਜਾਂਦੀਆਂ ਹਨ। ਇਸ ਦੀ ਮਿਸਾਲ ਵਾਰਡ ਨੰਬਰ 50 ਦੇ ਵਸਨੀਕਾਂ ਵੱਲੋਂ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਸੱਦੀ ਗਈ ਨੁੱਕੜ ਮੀਟਿੰਗ ਤੋਂ ਮਿਲੀ ਜਿੱਥੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਿਸ਼ੇਸ਼ ਤੌਰ ਤੇ ਪਹੁੰਚੇ। ਇਹ ਨੁੱਕਡ਼ ਮੀਟਿੰਗ ਇਕ ਵੱਡੀ ਚੋਣ ਮੀਟਿੰਗ ਦੇ ਰੂਪ ‘ਚ ਤਬਦੀਲ ਹੋ ਗਈ ਅਤੇ ਖਾਸ ਗੱਲ ਇਹ ਰਹੀ ਕਿ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਵਾਰਡ ਦੀਆਂ ਔਰਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਇਲਾਕਾ ਵਾਸੀਆਂ ਨੇ ਕਿਹਾ ਕਿ ਮੋਹਾਲੀ ਵਿਚ ਥਾਂ ਥਾਂ ਚੱਲ ਰਹੇ ਵਿਕਾਸ ਕਾਰਜ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਨਗਰ ਨਿਗਮ ਵੱਡੇ ਪੱਧਰ ਤੇ ਮੁਹਾਲੀ ਵਿੱਚ ਵਿਕਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਸਮਰਥਕ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਪੱਖੋਂ ਮਨ ਬਣਾ ਚੁੱਕੇ ਹਨ ਕਿ ਵਿਕਾਸ ਨੂੰ ਦੇਖਦੇ ਹੋਏ ਬਲਬੀਰ ਸਿੰਘ ਸਿੱਧੂ ਨੂੰ ਆਪਣੀਆਂ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣਗੇ।
ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਟੀਚਾ ਹੀ ਵਿਤਕਰਾ ਰਹਿਤ ਵਿਕਾਸ ਦਾ ਹੈ ਅਤੇ ਉਹ ਮੁਹਾਲੀ ਵਿੱਚ ਕਰਵਾਏ ਗਏ ਵਿਕਾਸ ਦੇ ਦਮ ਤੇ ਹੀ ਚੋਣ ਮੈਦਾਨ ਵਿੱਚ ਨਿੱਤਰੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਬਲਬੀਰ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਫੈਸਲਾ ਕਰ ਲਿਆ ਹੈ ਕਿਉਂਕਿ ਲੋਕਾਂ ਨੂੰ ਪਤਾ ਹੈ ਕਿ ਬਾਕੀ ਉਮੀਦਵਾਰ ਸਿਰਫ ਤੇ ਸਿਰਫ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਚੋਣ ਮੈਦਾਨ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ ਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਕੁਲਵੰਤ ਸਿੰਘ ਕਾਰਪੋਰੇਟ ਧਨਾਢ ਹੈ ਅਤੇ ਇਸ ਨੇ ਰਾਜਨੀਤੀ ਨੂੰ ਵੀ ਵਪਾਰ ਦਾ ਜ਼ਰੀਆ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਤਾਂ ਲੋਕਾਂ ਨੂੰ ਮਿਲ ਕੇ ਵੀ ਰਾਜ਼ੀ ਨਹੀਂ ਅਤੇ ਇਹੀ ਕਾਰਨ ਹੈ ਕਿ ਕੁਲਵੰਤ ਸਿੰਘ ਨੂੰ ਮਿਉਂਸਪਲ ਕਾਰਪੋਰੇਸ਼ਨ ਚੋਣਾਂ ਵਿੱਚ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਅਤੇ ਭਾਰੀ ਵੋਟਾਂ ਨਾਲ ਹਰਾਇਆ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੀਹ ਫਰਵਰੀ ਨੂੰ ਵੱਡੀ ਗਿਣਤੀ ਵਿੱਚ ਆਪਣੀਆਂ ਵੋਟਾਂ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਪਾਉਣ ਤਾਂ ਜੋ ਇਲਾਕੇ ਦਾ ਵਿਕਾਸ ਇਸੇ ਦੌਰਾਨ ਨਿਰੰਤਰ ਗਤੀ ਨਾਲ ਹੋ ਸਕੇ।
ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੁਰਿੰਦਰ ਸ਼ਰਮਾ, ਹਰਪ੍ਰੀਤ ਸਿੰਘ ਡਿਪਟੀ, ਨੀਲਮ ਰਾਣੀ, ਬਲਵਿੰਦਰ ਕੌਰ, ਮਨਜੀਤ ਕੌਰ, ਸ਼ੁਕਲਾ ਜੀ, ਸੰਦੀਪ ਧੀਮਾਨ, ਭਵਨਦੀਪ, ਪਰਦੀਪ ਨਵਾਬ ਰਿੰਕੂ, ਪਿੰਕਾ, ਅਸ਼ੋਕ ਕੌਂਡਲ, ਜਸਪਾਲ ਕੌਰ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਰਹੇ।
