ਚੜ੍ਹਦਾ ਪੰਜਾਬ

August 14, 2022 11:37 AM

ਮੇਅਰ ਜੀਤੀ ਸਿੱਧੂ ਨੇ ਵੱਖ ਵੱਖ ਇਲਾਕਿਆਂ ਵਿਚ ਕੀਤੀ ਸਫਾਈ ਦੇ ਕੰਮ  ਅਤੇ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ  

ਮੇਅਰ ਜੀਤੀ ਸਿੱਧੂ ਨੇ ਵੱਖ ਵੱਖ ਇਲਾਕਿਆਂ ਵਿਚ ਕੀਤੀ ਸਫਾਈ ਦੇ ਕੰਮ  ਅਤੇ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ  

ਮੇਅਰ ਨੇ  ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ  ਆਪੋ ਆਪਣੀ ਬੀਟ ਵਿੱਚ ਸਫ਼ਾਈ ਪ੍ਰਬੰਧ ਚੁਸਤ ਦਰੁਸਤ ਕਰਨ ਲਈ ਦਿੱਤੀਆਂ ਹਦਾਇਤਾਂ  

 

ਮੋਹਾਲੀ  :

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਨਾਲ ਵੱਖ ਵੱਖ ਇਲਾਕਿਆਂ ਵਿੱਚ ਅਚਨਚੇਤ ਸਫਾਈ ਕਾਰਜਾਂ ਅਤੇ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕੀਤੀ। ਇਸ ਦੌਰਾਨ ਵੱਖ ਵੱਖ ਇਲਾਕਿਆਂ ਵਿਚ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕੀਤੀ ਗਈ ਤੇ ਇਸ ਦੌਰਾਨ 14 ਸਫਾਈ ਕਰਮਚਾਰੀ ਗੈਰਹਾਜ਼ਰ ਪਾਏ ਗਏ। ਇਨ੍ਹਾਂ ਦੀ ਗ਼ੈਰ ਹਾਜ਼ਰੀ ਲਗਾਉਂਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਚਿਤਾਵਨੀ ਦਿੱਤੀ ਕਿ ਅੱਗੇ ਤੋਂ ਕੋਈ ਵੀ ਕਰਮਚਾਰੀ ਗ਼ੈਰਹਾਜ਼ਰ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅੱਜ ਮੁਹਾਲੀ ਦੇ ਫੇਜ਼ 7, ਸੈਕਟਰ  70-71, ਫੇਜ਼  3ਬੀ2 ਅਤੇ ਪਿੰਡ ਮਟੌਰ ਵਿਚ ਮੇਅਰ ਅਤੇ ਡਿਪਟੀ ਮੇਅਰ ਨੇ ਸਫ਼ਾਈ ਕਾਰਜਾਂ ਅਤੇ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਅਚਨਚੇਤ ਜਾਂਚ ਕੀਤੀ।

“14 ਸਫ਼ਾਈ ਕਰਮਚਾਰੀ ਮਿਲੇ ਗ਼ੈਰਹਾਜ਼ਰ”

ਇਸ ਦੇ ਨਾਲ ਨਾਲ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਨਗਰ ਨਿਗਮ ਦੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਨੂੰ ਆਪੋ ਆਪਣੀ ਬੀਟ ਵਿੱਚ ਸਾਫ਼ ਸਫ਼ਾਈ ਨੂੰ ਚੁਸਤ ਦਰੁਸਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਪੋ ਆਪਣੀ ਬੀਟ ਦੇ ਅਧਿਕਾਰੀ ਬੀਟ ਵਿੱਚ ਸਫ਼ਾਈ ਪ੍ਰਬੰਧਾਂ ਲਈ ਜ਼ਿੰਮੇਵਾਰ ਹਨ ਅਤੇ ਜੇਕਰ ਕੋਈ ਵੀ ਕੁਤਾਹੀ   ਹੋਈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ।

ਇਸ ਮੌਕੇ ਜਿਹੜੇ ਇਲਾਕਿਆਂ ਵਿਚ ਟਰਾਲੀਆਂ ਘੱਟ ਸਨ ਉਥੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਟਰਾਲੀਆਂ ਵਧਾਉਣ ਦੀਆਂ ਹਦਾਇਤਾਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਪਤਝੜ ਦੇ ਮੌਸਮ ਕਾਰਨ ਦਰੱਖਤਾਂ ਦੇ ਪੱਤੇ ਸੜਕਾਂ ਉੱਤੇ ਵੱਡੀ ਗਿਣਤੀ ਵਿਚ ਗਿਰੇ ਹੋਏ ਹਨ ਅਤੇ ਇਨ੍ਹਾਂ ਨੂੰ ਚੁਕਵਾਉਣ ਵਾਸਤੇ ਅੰਦਰੂਨੀ ਸੜਕਾਂ ਉੱਤੇ ਸਫ਼ਾਈ ਕਰਨ ਵਾਲੇ ਸਫਾਈ ਕਰਮੀ  ਮੁੱਖ ਸੜਕਾਂ ਉੱਤੇ ਲਗਾਏ ਗਏ ਹਨ ਜਿਸ ਨਾਲ ਸਫਾਈ ਦਾ ਕੰਮ ਪ੍ਰਭਾਵਤ ਹੋਇਆ ਹੈ। ਇਸ ਦੀ ਮੁੱਖ ਵਜ੍ਹਾ ਇਹ ਹੈ ਕਿ ਹਾਲੇ ਤੱਕ ਮੈਕੇਨਾਈਜ਼ਡ ਸਵੀਪਿੰਗ ਦਾ ਨਵਾਂ ਠੇਕਾ ਨਹੀਂ ਹੋਇਆ।

“ਕਦੇ ਵੀ ਕਰਾਂਗੇ ਅਚਨਚੇਤੀ ਜਾਂਚ; ਅੱਜ ਲਾਈ ਹੈ ਗ਼ੈਰਹਾਜ਼ਰੀ, ਅੱਗੇ ਤੋਂ ਕੋਈ ਗੈਰਹਾਜ਼ਰ ਮਿਲਿਆ ਤਾਂ ਹੋਵੇਗੀ ਸਖਤ ਕਾਰਵਾਈ  : ਮੇਅਰ ਜੀਤੀ ਸਿੱਧੂ” 

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸੋਮਵਾਰ ਨੂੰ ਰੱਖੀ ਗਈ ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੈਕਨਾਈਜ਼ਡ ਡੋਪਿੰਗ ਸਬੰਧੀ ਮਤਾ ਪਾਸ ਕੀਤਾ ਜਾਵੇਗਾ ਅਤੇ ਇਸ ਠੇਕੇ  ਦਾ ਵਰਕ ਆਰਡਰ ਹੋਣ ਤੱਕ ਸਫ਼ਾਈ ਦੇ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਔਕੜ ਮਹਿਸੂਸ ਨਾ ਹੋਵੇ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014806