ਚੜ੍ਹਦਾ ਪੰਜਾਬ

August 11, 2022 2:07 AM

ਮੋਹਾਲੀ ਤੋਂ ‘ਆਪ’ ਦੇ ਜੇਤੂ ਕੁਲਵੰਤ ਸਿੰਘ ਨੇ ਹਲਕਾ ਮੋਹਾਲੀ ਵਾਸੀਆਂ ਦਾ ਕੀਤਾ ਧੰਨਵਾਦ

ਮੋਹਾਲੀ ਤੋਂ ‘ਆਪ’ ਦੇ ਜੇਤੂ ਕੁਲਵੰਤ ਸਿੰਘ ਨੇ ਹਲਕਾ ਮੋਹਾਲੀ ਵਾਸੀਆਂ ਦਾ ਕੀਤਾ ਧੰਨਵਾਦ

ਲੋਕਾਂ ਦਾ ਵਿਸ਼ਵਾਸ ਟੁੱਟਣ ਨਹੀਂ ਦੇਵਾਂਗੇ : ਕੁਲਵੰਤ ਸਿੰਘ

ਮੋਹਾਲੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ । ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਕੁਲਵੰਤ ਸਿੰਘ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ । ਉਨ੍ਹਾਂ ਨੇ ਇਹ ਜਿੱਤ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੱਧੂ ਨੂੰ 34097 ਦੇ ਵੱਡੇ ਫ਼ਰਕ ਨਾਲ ਹਰਾ ਕੇ ਦਰਜ ਕੀਤੀ ।

ਇਸ ਵੱਡੀ ਜਿੱਤ ਲਈ ਕੁਲਵੰਤ ਸਿੰਘ ਨੇ ਆਪਣੇ ਹਲਕੇ ਮੋਹਾਲੀ ਅਤੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਤਹਿ ਦਿਲੋਂ ਧੰਨਵਾਦ ਕੀਤਾ । ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਇਮਾਨਦਾਰੀ ਅਤੇ ਬਦਲਾਅ ਲਈ ‘ਆਪ’ ਪਾਰਟੀ ਨੂੰ ਵੋਟ ਦਿੱਤੀ ਹੈ ਅਤੇ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਪੰਜਾਬ ਨੂੰ ਤਰੱਕੀ ਦੇ ਰਾਹ ਵੱਲ ਲੈ ਕੇ ਜਾਵਾਂਗੇ ਅਤੇ ਬਦਲਾਖੋਰੀ ਦੀ ਰਾਜਨੀਤੀ ਨਹੀਂ ਹੋਵੇਗੀ। ਉਨ੍ਹਾਂ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣ ਦੀ ਗੱਲ ਕਹੀ ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਿਆਸਤ ਅਤੇ ਪ੍ਰਸ਼ਾਸਨ ‘ਚ ਬਦਲਾਅ ਅਤੇ ਸੁਧਾਰ ਦਾ ਜੋ ਸੁਪਨਾ ਦੇਖਿਆ ਹੈ ਉਹ ਅਸੀਂ ਹਰ ਹਾਲਤ ਵਿੱਚ ਪੂਰਾ ਕਰਾਂਗੇ। ਉਨ੍ਹਾਂ ਮੋਹਾਲੀ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਜੋ ਭਰੋਸਾ ਮੋਹਾਲੀ ਵਾਸੀਆਂ ਨੇ ਉਨ੍ਹਾਂ ‘ਤੇ ਕੀਤਾ ਹੈ ਉਹ ਉਸਨੂੰ ਬਰਕਰਾਰ ਰੱਖਣਗੇ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792