ਮੋਹਾਲੀ ਵਿੱਚ ਕਾਂਗਰਸ ਪਾਰਟੀ ਨੂੰ ਲੱਗਾ ਝਟਕਾ
ਤਰਸੇਮ ਸਿੰਘ, ਜਨਰਲ ਸਕੱਤਰ ਪੰਜਾਬ ਕਾਂਗਰਸ ਕਮੇਟੀ ਅਕਾਲੀ ਦਲ ‘ਚ ਹੋਏ ਸ਼ਾਮਲ
ਮੋਹਾਲੀ :
ਮੋਹਾਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਉਸ ਨੇ ਤਗੜਾ ਝਟਕਾ ਲਗਿਆ ਜਦੋਂ ਤਰਸੇਮ ਸਿੰਘ, ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਸੇਮ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਨਾਲ ਅਕਾਲੀ ਦਲ ਅਤੇ ਬਸਪਾ ਗਠਜੋੜ ਹੋਰ ਮਜ਼ਬੂਤ ਹੋਇਆ ਹੈ।
ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਨੂੰ ਵੇਖਦੇ ਹੋਏ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਆਪਣਾ ਹੀ ਕਾਟੋ ਕਲੇਸ਼ ਨਹੀਂ ਮੁੱਕਦਾ ਤਾਂ ਉਸ ਨੇ ਲੋਕਾਂ ਦਾ ਭਲਾ ਕੀ ਕਰਨਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਗੱਠਜੋੜ ਸਰਕਾਰ ਹੀ ਪੰਜਾਬ ਦਾ ਭਵਿੱਖ ਬਚਾ ਸਕਦੀ ਹੈ।
