ਐਸ.ਏ.ਐਸ. ਨਗਰ : ਜਸਟਿਸ ਅਜੇ ਤਿਵਾੜੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਸ੍ਰੀ ਆਰ.ਐਸ. ਰਾਏ, ਜਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿਚ ਮਿਤੀ 18 ਅਗਸਤ ਨੂੰ ਮਹੀਨਾਵਾਰ ਲੋਕ ਅਦਾਲਤ ਲਾਈ ਜਾ ਰਹੀ ਹੈ।
ਇਸ ਵਿਚ ਕ੍ਰਿਮੀਨਲ ਕੰਪਾਉਂਡਏਬਲ ਓਫੈਂਸਜ਼ , ਐੇਨ.ਆਈ. ਐਕਟ ਕੇਸ ਅੰਡਰ ਸੈਕਸ਼ਨ-138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ ਡਿਸਪਿਉਟਜ਼, ਲੇਬਰ ਡਿਸਪਿਉਟਜ਼, ਲੈਂਡ ਐਕਿਉਜਿ਼ਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੋਨ-ਕੰਪਾਉਂਡਏਬਲ ਥੈਫਟ ਕੇਸ), ਸਰਵਿਸਿਜ਼ ਮੈਟਰ ਰਿਲੇਟਿੰਗ ਟੁ ਪੇਅ ਐਂਡ ਅਲਾਉਐਂਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੈਵੇਨਿਊ ਕੇਸ, ਅਦਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਸ, ਇੰਜਕਸ਼ਨ ਸੂਟਸ, ਸਪੈਸਿਫਿਕ ਪਰਫੋਰਮੈਂਸ) ਕੈਟੇਗਿਰੀਆਂ ਅਨੁਸਾਰ ਕੇਸ ਰੱਖੇ ਜਾਣਗੇ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਗਿਆ ਕਿ ਕੋਈ ਵੀ ਵਿਅਕਤੀ ਜਿਸ ਦਾ ਕੇਸ ਅਦਾਲਤ ਵਿਚ ਲੰਬਤ ਹੈ ਜਾਂ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ, ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹਨ, ਲੋਕ ਅਦਾਲਤ ਵਿਚ ਲਗਵਾਉਣ ਲਈ ਸਾਦੇ ਕਾਗਜ਼ ਤੇ ਦਰਖਾਸਤ ਲਿਖ ਕੇ ਸਬੰਧਤ ਅਦਾਲਤ ਵਿਚ ਦੇ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਮਿਤੀ 11 ਸਤੰਬਰ 2021 ਨੂੰ ਰਾਸ਼ਟਰੀ ਲੋਕ ਅਦਾਲਤ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਕੋਈ ਵੀ ਵਿਅਕਤੀ ਆਪਣਾ ਕੇਸ ਲਗਵਾ ਸਕਦਾ ਹੈ।
