ਚੜ੍ਹਦਾ ਪੰਜਾਬ

August 11, 2022 2:53 AM

ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਤੇ ਐੱਸਐੱਸਪੀ ਮੁਹਾਲੀ ਵੱਲੋਂ ਸਾਂਝੇ ਤੌਰ ਤੇ ਮੋਹਾਲੀ ਦੇ ਵੱਖ ਵੱਖ ਖੇਤਰਾਂ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

 ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਤੇ ਐੱਸਐੱਸਪੀ ਮੁਹਾਲੀ ਵੱਲੋਂ ਸਾਂਝੇ ਤੌਰ ਤੇ ਮੋਹਾਲੀ ਦੇ ਵੱਖ ਵੱਖ ਖੇਤਰਾਂ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਆਗਾਮੀ ਦਿਨਾਂ ਵਿੱਚ ਗਜ਼ਟਿਡ ਅਫ਼ਸਰ ਅਤੇ ਵਾਧੂ ਪੁਲਸ ਫੋਰਸ ਪੁਲੀਸ ਲਾਈਨ ਵਿੱਚੋਂ ਕੱਢ ਕੇ ਸ਼ਹਿਰ ਵਿਚ ਕੀਤੀ ਜਾਵੇਗੀ ਤੈਨਾਤ : ਭੁੱਲਰ

ਐਸਏਐਸ ਨਗਰ  :
ਗੁਰਪ੍ਰੀਤ ਸਿੰਘ ਭੁੱਲਰ ਡੀਆਈਜੀ ਰੂਪਨਗਰ ਰੇਂਜ ਅਤੇ ਸ੍ਰੀ ਵਿਵੇਕ ਸ਼ੀਲ ਸੋਨੀ ਐੱਸਐੱਸਪੀ ਐਸਏਐਸ ਨਗਰ ਵੱਲੋਂ ਅੱਜ ਸਾਂਝੇ ਤੌਰ ਤੇ ਮੋਹਾਲੀ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਸੁਰੱਖਿਆ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ l
ਇਸੇ ਦੌਰਾਨ ਏਅਰਪੋਰਟ ਰੋਡ ਤੇ ਉਨ੍ਹਾਂ ਵੱਲੋਂ ਮੋਹਾਲੀ ਨੂੰ ਹੋਰਨਾਂ ਜ਼ਿਲ੍ਹਿਆਂ ਤੇ ਸੂਬਿਆਂ ਨਾਲ ਜੋੜਦੀਆਂ ਸੜਕਾਂ ਤੇ ਜਾ ਕੇ ਵੀ ਸੁਰੱਖਿਆ ਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਗਿਆ l
ਅੱਜ ਦੀ ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਡੀਆਈਜੀ ਰੂਪਨਗਰ ਰੇਂਜ ਨੇ ਦੱਸਿਆ ਕਿ ਪੁਲੀਸ ਦਾ ਮੁੱਖ ਕੰਮ ਲੋਕਾਂ ਵਿਚ ਸੁਰੱਖਿਆ ਬਾਰੇ ਭਰੋਸਾ ਪੈਦਾ ਕਰਨਾ ਹੈ ਤਾਂ ਜੋ ਸਮਾਜ ਦਾ ਹਰ ਵਰਗ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਆਪਣੇ ਨਿਤਾ ਪ੍ਰਤੀ ਦੇ ਕੰਮ ਕਾਰ ਕਰ ਸਕੇ l ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਚੈਕਿੰਗ ਦੌਰਾਨ ਮੁਹਾਲੀ ਤੋਂ ਬਚ ਕੇ ਬਾਹਰ ਨਿਕਲਣ ਦੇ ਉਨ੍ਹਾਂ ਸਾਰੇ ਸੰਜੀਦਾ ਰਸਤਿਆਂ ਉੱਤੇ ਮੌਜੂਦ ਪੁਲੀਸ ਫੋਰਸ ਅਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਗਈ l ਉਨ੍ਹਾਂ ਦੱਸਿਆ ਕਿ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲੀਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ l ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਮੁਹਾਲੀ ਦੀਆਂ ਮੁੱਖ ਸੜਕਾਂ ਤੇ ਪੀਸੀਆਰ ਗਸ਼ਤੀ ਪਾਰਟੀਆਂ ਦੀਆਂ ਟੁਕੜੀਆਂ ਵਧਾਈਆਂ ਜਾਣਗੀਆਂ l ਇਸਦੇ ਨਾਲ ਹੀ ਪੁਲੀਸ ਰੇਂਜ ਵਿੱਚੋਂ ਗਜ਼ਟਿਡ ਅਫ਼ਸਰ ਅਤੇ ਵਾਧੂ ਪੁਲਸ ਫੋਰਸ ਨੂੰ ਕੱਢ ਕੇ ਸ਼ਹਿਰ ਦੇ ਵੱਖ ਵੱਖ ਸੰਜੀਦਾ ਸਥਾਨਾਂ ਤੇ ਤੈਨਾਤ ਕੀਤਾ ਜਾਵੇਗਾ l ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਵਧਾਈ ਜਾਵੇਗੀ ਤਾਂ ਜੋ ਕਿਸੇ ਕਿਸਮ ਦਾ ਸ਼ਰਾਰਤੀ ਅਨਸਰ ਅਮਨ ਕਾਨੂੰਨ ਦੀ ਸਥਿਤੀ ਲਈ ਖ਼ਤਰਾ ਨਾ ਬਣ ਸਕੇ l ਸ੍ਰੀ ਭੁੱਲਰ ਨੇ ਦੱਸਿਆ ਕਿ ਪੁਲਸ ਦੀ ਮੁਸਤੈਦੀ ਵਧਾਉਣ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਰੂਪਨਗਰ ਰੇਂਜ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕੀਤੀਆਂ ਜਾਣਗੀਆਂ l

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792