ਚੜ੍ਹਦਾ ਪੰਜਾਬ

August 13, 2022 11:08 PM

ਰੰਧਾਵਾ ਵੱਲੋਂ ਲਖੀਮਪੁਰ ਖੀਰੀ ਵਿੱਚ ਪ੍ਰਦਰਸਨ ਕਰ ਰਹੇ ਦੋ ਕਿਸਾਨਾਂ ਦੇ ਮਾਰੇ ਜਾਣ ਦੀ ਸਖਤ ਸਬਦਾਂ ਵਿੱਚ ਨਿੰਦਾ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਉਤਰ ਪ੍ਰਦੇਸ ਦੇ ਲਖੀਮਪੁਰ ਖੀਰੀ ਵਿੱਚ ਪ੍ਰਦਰਸਨ ਕਰ ਰਹੇ ਦੋ ਕਿਸਾਨਾਂ ਦੇ ਮਾਰੇ ਜਾਣ ਦੀ ਸਖਤ ਸਬਦਾਂ ਵਿੱਚ ਨਿੰਦਾ
ਚੰਡੀਗੜ, 3 ਅਕਤੂਬਰ:      ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਉੱਤਰ ਪ੍ਰਦੇਸ ਦੇ ਲਖੀਮਪੁਰ ਖੀਰੀ ਵਿੱਚ ਪ੍ਰਦਰਸਨ ਕਰ ਰਹੇ ਦੋ ਕਿਸਾਨਾਂ ਦੇ ਮਾਰੇ ਜਾਣ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ। ਇਨਾਂ ਕਿਸਾਨਾਂ ਦੀ ਉਦੋਂ ਮੌਤ ਹੋ ਗਈ ਜਦੋਂ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਦੇ ਕਾਫਲੇ ਦੀ ਇੱਕ ਕਾਰ ਸਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਚੜ ਗਈ।
ਅੱਜ ਇਥੋਂ ਜਾਰੀ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਲਖੀਮਪੁਰ ਖੀਰੀ ਭੇਜੀ ਹੈ ਤਾਂ ਜੋ ਉਕਮ ਮਾਮਲੇ ਨਾਲ ਸਬੰਧਤ ਢੁਕਵੀਂ ਜਾਣਕਾਰੀ ਜੁਟਾਈ ਜਾ ਸਕੇ ਅਤੇ ਪੀੜਤਾਂ ਨੂੰ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਜਾ ਸਕੇ।
ਉਨਾਂ ਦੋਸ ਲਾਇਆ ਕਿ ਕਿਸਾਨ ਸੜਕ ਕਿਨਾਰੇ ਧਰਨਾ ਦੇ ਰਹੇ ਸਨ ਅਤੇ ਕੇਂਦਰੀ ਮੰਤਰੀ ਦੇ ਕਾਫਲੇ ਨੂੰ ਕਾਲੇ ਝੰਡੇ ਦਿਖਾ ਰਹੇ ਸਨ। ਉਨਾਂ ਕਿਹਾ ਕਿ ਇਹ ਸਿਰਫ ਸੰਕੇਤਕ ਵਿਰੋਧ ਸੀ ਪਰ ਮੰਤਰੀ ਦੇ ਪੁੱਤਰ ਦੇ ਕਾਫਲੇ ਵਿੱਚ ਇੱਕ ਕਾਰ ਪ੍ਰਦਰਸਨਕਾਰੀਆਂ ਦੇ ਉਪਰੋਂ ਲੰਘ ਗਈ ਜਿਸ ਕਾਰਨ ਦੋ ਕਿਸਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਅੱਠ ਹੋਰ ਜਖਮੀ ਹੋ ਗਏ।
ਪੰਜਾਬ ਦੇ ਉਪ ਮੁੱਖ ਮੰਤਰੀ ਨੇ ਦੋਸੀਆਂ ਨੂੰ ਤੁਰੰਤ ਗਿ੍ਰਫਤਾਰ ਕਰਨ ਅਤੇ ਉਨਾਂ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਇਹ ਭਾਜਪਾ ਨੇਤਾ ਦੇ ਹੱਥੋਂ ਕਿਸਾਨਾਂ ਦਾ ਬੇਰਹਿਮੀ ਨਾਲ ਕੀਤਾ ਕਤਲ ਹੈ ਜਦੋਂਕਿ ਕਿਸਾਨ ਸਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਸਨ।
ਸ. ਰੰਧਾਵਾ ਨੇ ਕਿਹਾ ਕਿ ਉੱਤਰ ਪ੍ਰਦੇਸ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਲਈ ਇਹ ਪ੍ਰੀਖਿਆ ਦੀ ਘੜੀ ਹੈ । ਹੁਣ ਦੇਖਣਾ ਹੈ ਕਿ ਕੀ ਉਹ ਦੋਸੀਆਂ ਨੂੰ ਗਿ੍ਰਫਤਾਰ ਕਰਕੇ ਆਪਣੇ ਰਾਜ ਧਰਮ ਦਾ ਪਾਲਣ ਕਰਦੇ ਹੋਏ ਕਿਸਾਨਾਂ ਨਾਲ ਨਿਆਂ ਕਰਨਗੇ ਜਾਂ ਨਹੀਂ।
ਪੀੜਤਾਂ ਨੂੰ ਨਿਆਂ ਦਾ ਵਾਅਦਾ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਉਨਾਂ ਨੂੰ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ।
ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਕਿਸਾਨ ਆਗੂਆਂ ਦੇ ਸੰਪਰਕ ਵਿੱਚ ਸਨ, ਜੋ ਉਨਾਂ ਨੂੰ ਤਾਜਾ ਜਾਣਕਾਰੀ ਉਪਲਬਧ ਕਰਵਾ ਰਹੇ ਸਨ। ਉਨਾਂ ਕਿਹਾ ਕਿ ਇਨਾਂ ਦੋਵਾਂ ਕਿਸਾਨਾ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਦੋਸੀਆਂ ਨੂੰ ਬਖਸਅਿਾ ਨਹੀਂ ਜਾਵੇਗਾ।
ਉਨਾਂ ਨੇ ਕੇਂਦਰ ਸਰਕਾਰ ਨੂੰ ਵੀ ਆਪਣਾ ਜੱਿਦੀ ਰਵੱਈਆ ਛੱਡਣ ਦੀ ਅਪੀਲ ਕਰਦਿਆਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804