ਚੜ੍ਹਦਾ ਪੰਜਾਬ

August 14, 2022 11:40 AM

ਸਾਬਕਾ ਸਿਹਤ ਮੰਤਰੀ ਸਿੱਧੂ ਨੇ ਫੇਜ਼-2 ਵਿਚ ਅਰੰਭ ਕਰਵਾਏ ਪੇਵਰ ਬਲਾਕ ਦੇ ਕੰਮ

ਆਪਣੀ ਕਰਮਭੂਮੀ ਮੋਹਾਲੀ ਦੇ ਵਿਕਾਸ ਲਈ ਦਿਨ ਰਾਤ ਉਪਰਾਲੇ ਕਰਦਾ ਰਿਹਾ ਹਾਂ ਤੇ ਕਰਦਾ ਰਹਾਂਗਾ : ਬਲਬੀਰ ਸਿੰਘ ਸਿੱਧੂ
ਮੇਅਰ ਜੀਤੀ ਸਿੱਧੂ ਨੇ ਨਿਗਮ ਨੂੰ ਕਰੋੜਾਂ ਦੇ ਫੰਡ ਦਿਵਾਉਣ ਲਈ ਕੀਤਾ ਸਾਬਕਾ ਮੰਤਰੀ ਦਾ ਧੰਨਵਾਦ
ਮੋਹਾਲੀ:  ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਵਿਧਾਇਕ ਹਲਕਾ ਮੋਹਾਲੀ ਬਲਬੀਰ ਸਿੰਘ ਸਿੱਧੂ ਨੇ ਫੇਜ਼-2 ਵਿਚ ਲੋਕਾਂ ਦੀ ਸੁਵਿਧਾ ਲਈ ਪੇਵਰ ਬਲਾਕ ਲਗਾਉਣ ਦਾ ਕੰਮ ਅਰੰਭ ਕਰਵਾਇਆ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਬੋਲਦਿਆਂ ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਮੋਹਾਲੀ ਉਨ੍ਹਾਂ ਦੀ ਕਰਮਭੂਮੀ ਹੈ ਜਿੱਥੋਂ ਦੇ ਲੋਕਾਂ ਨੇ ਉਨ੍ਹਾਂ ਉੱਤੇ ਵਿਸ਼ਵਾਸ਼ ਪ੍ਰਗਟ ਕਰਕੇ ਤਿੰਨ ਵਾਰ ਇੱਥੋਂ ਆਪਣਾ ਵਿਧਾਇਕ ਚੁਣਿਆ ਹੈ ਅਤੇ ਉਨ੍ਹਾਂ ਨੂੰ ਸਿਹਤ ਮੰਤਰੀ ਵਰਗੇ ਮਹੱਤਵਪੂਰਨ ਅਹੁਦੇ ਦਾ ਮਾਣ ਦਿਵਾਇਆ ਹੈ। ਇਹੀ ਨਹੀਂ ਮੋਹਾਲੀ ਦੇ ਲੋਕਾਂ ਨੇ ਉਨ੍ਹਾਂ ਉੱਤੇ ਵੱਡਾ ਭਰੋਸਾ ਦਿਖਾਉਂਦਿਆਂ ਨਗਰ ਨਿਗਮ ਦੀਆਂ ਪਿਛਲੇ ਸਮੇਂ ਦੌਰਾਨ ਹੋਈਆਂ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿਤਾ ਕੇ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੇਅਰ ਬਣਾਇਆ ਹੈ।
ਉਨ੍ਹਾਂ ਕਿਹਾ ਕਿ ਉਹ ਅੱਜ ਭਾਵੇਂ ਮੰਤਰੀ ਨਹੀਂ ਹਨ ਪਰ ਮੋਹਾਲੀ ਦੇ ਵਿਕਾਸ ਲਈ ਦਿਨ ਰਾਤ ਉਪਰਾਲੇ ਕਰਦੇ ਰਹੇ ਹਨ ਅਤੇ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਉਨ੍ਹਾਂ ਦੀ ਟੀਮ ਹਰ ਸਮੇਂ ਮੋਹਾਲੀ ਵਿਚ ਪਾਰਦਰਸ਼ੀ ਅਤੇ ਵਿਤਕਰਾ ਰਹਿਤ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਹਰੇਕ ਕੌਂਸਲਰ ਅਤੇ ਨਿਗਮ ਦੀ ਟੀਮ ਲਗਾਤਾਰ ਆਪੋ ਆਪਣੇ ਖੇਤਰਾਂ ਵਿਚ ਨਾ ਸਿਰਫ ਵਿਕਾਸ ਕਰਵਾ ਰਹੀ ਹੈ ਸਗੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਜਰਸਾਨੀ ਵੀ ਕਰ ਰਹੀ ਹੈ ਤਾਂ ਜੋ ਕਿਸੇ ਵੀ ਹਾਲਤ ਵਿਚ ਕੀਤੇ ਜਾ ਰਹੇ ਕੰਮਾਂ ਵਿਚ ਕੁਆਲਟੀ ਨਾਲ ਸਮਝੌਤਾ ਨਾ ਹੋ ਸਕੇ। ਉਨ੍ਹਾਂ ਮੋਹਾਲੀ ਵਾਸੀਆਂ ਨੂੰ ਮੁੜ ਵਿਸ਼ਵਾਸ਼ ਦਿਵਾਇਆ ਕਿ ਵਿਕਾਸ ਕਾਰਜਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਦੀ ਰਹਿਨੁਮਾਈ ਹੇਠ ਮੋਹਾਲੀ ਨਗਰ ਨਿਗਮ ਨੂੰ ਵੱਖ ਵੱਖ ਵਿਭਾਗਾਂ ਵੱਲ ਪੈˆਡਿੰਗ ਪਏ ਕਰੋੜਾਂ ਰੁਪਏ ਮਿਲੇ ਹਨ ਜੋ ਕਿ ਪਿਛਲੀ ਨਿਗਮ ਨੇ ਕਦੇ ਸੋਚੇ ਵੀ ਨਹੀਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਬਦੌਲਤ ਮੋਹਾਲੀ ਨਗਰ ਨਿਗਮ ਦੀ ਫੰਡਾਂ ਦੀ ਘਾਟ ਵੀ ਦੂਰ ਹੋਈ ਜਿਸ ਨਾਲ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਉਣੇ ਸੰਭਵ ਹੋਏ ਹਨ।
ਇਸ ਮੌਕੇ ਫੇਜ਼-2 ਦੇ ਰਾਧਾਕ੍ਰਿਸ਼ਨ ਮੰਦਿਰ ਤੇ ਹਾਉਸਿੰਗ ਬੋਰਡ ਰੈਜੀਡੈˆਟਸ ਵੈਲਫੇਅਰ ਐਸੋਸੀਏਸ਼ਨ ਫੇਜ਼ 2 ਦੇ ਪ੍ਰਧਾਨ ਪ੍ਰਦੀਪ ਕੁਮਾਰ ਨਵਾਬ, ਸਤਪਾਲ ਸਿੰਘ ਰਾਣਾ, ਰਜਿੰਦਰ ਸਿੰਘ ਰਾਜਾ, ਸੁਰਿੰਦਰ ਸ਼ਰਮਾ, ਨੀਲਮ, ਦਵਿੰਦਰ ਕੌਰ, ਜਸਪ੍ਰੀਤ ਕੌਰ, ਚਰਨਜੀਤ ਸਿੰਘ ਚੰਨੀ ਤੇ ਹੋਰ ਇਲਾਕਾ ਵਾਸੀ ਹਾਜਰ ਸਨ।…..

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014806