ਚੜ੍ਹਦਾ ਪੰਜਾਬ

August 11, 2022 1:00 AM

ਸਾਂਝਾ ਮੁਲਾਜ਼ਮ ਫਰੰਟ ਦਾ ਧਰਨਾ : ਕੀਤਾ ਜਾਵੇਗਾ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਘਿਰਾਓ  

ਸਾਂਝਾ ਮੁਲਾਜ਼ਮ ਫਰੰਟ ਦਾ ਧਰਨਾ 

ਆਗੂਆਂ ਨੇ ਕਿਹਾ ਮੰਗਾਂ ਨਾ ਮੰਨੀਆਂ ਤੱਕ ਕੀਤਾ ਜਾਵੇਗਾ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਘਿਰਾਓ  

ਚੜ੍ਹਦਾ ਪੰਜਾਬ ਬਿਊਰੋ / ਐਸ.ਏ.ਐਸ ਨਗਰ :   ਅੰਨ-ਰਿਵਾਈਜ਼ਡ ਤੇ ਪਾਰਸ਼ਲੀ ਰਿਵਾਈਜ਼ਡ ਸਾਂਝਾ ਮੁਲਾਜ਼ਮ ਫਰੰਟ ( Un- Revised and Partially Revised Sanjha  Mulazam Front) ਵੱਲੋਂ ਪੁਡਾ ਗਰਾਊਂਡ ਮੋਹਾਲੀ (ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ)  ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਜਿਸ ਵਿੱਚ ਪੰਜਾਬ ਭਰ ਦੇ ਵੱਖ ਵੱਖ ਵਿਭਾਗਾਂ ਦੇ ਉਹ ਕਰਮਚਾਰੀ ਸ਼ਾਮਿਲ ਹੋਏ ਜਿਨ੍ਹਾਂ  ਛੇਵੇਂ ਪੇ ਕਮਿਸ਼ਨ ਵਿੱਚ ਵੀ ਸਰਕਾਰ ਵੱਲੋਂ ਕੋਈ ਲਾਭ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਕਰਮਚਾਰੀਆਂ ਨੂੰ ਸਰਕਾਰ ਨੇ ਲਾਭ ਦਿੱਤੇ ਹਨ ਜੋ ਸਰਕਾਰ ਉੱਤੇ ਦਬਾਅ ਪਾਉਣ ਵਿੱਚ ਕਾਮਯਾਬ ਹੋ ਗਏ ਪਰ ਇਹਨਾਂ  ਕਰਮਚਾਰੀਆਂ ਨੂੰ ਨਾ ਤਾਂ ਲਾਭ ਦਿੱਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਦੀ ਕੋਈ ਸੁਣਵਾਈ ਕੀਤੀ ਜਾ ਰਹੀ ਹੈ।

 ਇਹ ਵੀ ਪੜ੍ਹੋ :ਪੰਜਾਬ ਵਿੱਚ ਇੱਟਾਂ ਮਹਿੰਗੀਆਂ ਹੋਣ ਦੇ ਖਦਸ਼ੇ,  ਅਖੀਰ ਹੋਇਆ ਕਿ : ਪੜ੍ਹੋ ਪੂਰੀ ਖ਼ਬਰ  

ਇੱਥੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਆਗੂਆਂ ਨੇ ਕਿਹਾ ਕਿ ਉਹ 2021 ਤੋਂ ਇਸ ਸਬੰਧੀ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਇੱਕ ਵੀ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਲਗਪਗ 83 ਅਜਿਹੀਆਂ ਨੌਕਰੀ ਦੀਆਂ ਸ਼੍ਰੇਣੀਆਂ ਹਨ ਜਿਨ੍ਹਾਂ ਨਾਲ ਵਿਤਕਰਾ ਕੀਤਾ ਗਿਆ ਹੈ  ਅਤੇ ਉਹ ਆਪਣਾ ਹੱਕ ਹਾਸਲ ਕਰਨ ਲਈ ਇੱਥੇ ਧਰਨਾ ਲਾਉਣ ਲਈ ਮਜਬੂਰ ਹੋਏ ਹਨ।

 ਇਹ ਵੀ ਪੜ੍ਹੋ :ਬੀਰ ਦਵਿੰਦਰ ਸਿੰਘ ਕਾਂਗਰਸ ਵਿੱਚ ਸ਼ਾਮਿਲ 

ਸਾਂਝਾ ਮੁਲਾਜ਼ਮ ਫਰੰਟ ਦੇ 22 ਕਨਵੀਨਰ ਹਨ ਅਤੇ ਇਨ੍ਹਾਂ ਸਾਰਿਆਂ ਨੇ ਇਕਮੁੱਠ ਹੋ ਕੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਦੀ ਮੰਗ ਨਾ ਮੰਨੀ  ਤਾਂ 2022 ਦੀਆਂ ਚੋਣਾਂ ਵਿਚ ਕਾਂਗਰਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ

 ਇਹ ਵੀ ਪੜ੍ਹੋਇੱਟ ਨਾਲ ਇੱਟ ਖੜਕਾ ਦਿਆਂਗਾ, ਜੇ ਹਾਈਕਮਾਂਡ ਫੈਸਲੇ ਲੈਣ ਦੀ ਇਜਾਜ਼ਤ ਨਹੀਂ ਦਿੰਦੀ : ਨਵਜੋਤ ਸਿੱਧੂ

ਇਨ੍ਹਾਂ ਆਗੂਆਂ ਨੇ ਕਿਹਾ ਕਿ ਲਗਪਗ ਢਾਈ ਲੱਖ ਕਰਮਚਾਰੀ ਸਰਕਾਰ ਦੇ ਇਸ ਵਿਤਕਰੇ ਨਾਲ ਪ੍ਰਭਾਵਤ ਹਨ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਨਾ ਸਿਰਫ਼ ਪੂਰੇ ਪੰਜਾਬ ਦੇ ਪਿੰਡਾਂ ਵਿਚ ਕਾਂਗਰਸ ਦੇ ਖ਼ਿਲਾਫ਼ ਪ੍ਰਚਾਰ ਕਰਨਗੇ ਸਗੋਂ ਪਾਰਟੀ ਦੇ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਨੂੰ ਪਿੰਡਾਂ ਵਿਚ ਵੜਨ ਵੀ ਨਹੀਂ ਦੇਣਗੇ ਅਤੇ ਉਨ੍ਹਾਂ ਦਾ ਘਿਰਾਓ ਕਰਨਗੇ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792